ਵੱਡੀ ਵਾਰਦਾਤ: ਅਕਾਲੀ ਨੇਤਾ ਤੇ ਸਾਬਕਾ ਸਰਪੰਚ ਦਾ ਕਤਲ, ਨਹਿਰ ''ਚੋਂ ਮਿਲੀ ਲਾਸ਼

Wednesday, Oct 07, 2020 - 10:04 AM (IST)

ਵੱਡੀ ਵਾਰਦਾਤ: ਅਕਾਲੀ ਨੇਤਾ ਤੇ ਸਾਬਕਾ ਸਰਪੰਚ ਦਾ ਕਤਲ, ਨਹਿਰ ''ਚੋਂ ਮਿਲੀ ਲਾਸ਼

ਲਹਿਰਾਗਾਗਾ : ਪ੍ਰਾਪਟੀ ਡੀਲਰ ਦਾ ਕੰਮ ਕਰਨ ਵਾਲੇ ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ (ਬੀ) ਦੇ ਜ਼ਿਲ੍ਹਾ ਸੀਨੀਅਰ ਉਪ ਪ੍ਰਧਾਨ ਜਥੇਦਾਰ ਦਲਵੀਰ ਸਿੰਘ ਦੀ ਦੀ ਲਾਸ਼ ਨਹਿਰ 'ਚੋਂ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਦੇ ਸਿਰ 'ਤੇ ਸੱਟਾਂ ਦੇ ਨਿਸ਼ਾਨ ਵੀ ਪਾਏ ਗਏ ਹਨ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਧਰਨੇ 'ਤੇ ਬੈਠੇ ਕਿਸਾਨ ਦਾ ਟੁੱਟਿਆ ਸਬਰ, ਤੇਲ ਪਾ ਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

ਜਾਣਕਾਰੀ ਮੁਤਾਬਕ ਮ੍ਰਿਤਕ ਦਾ ਪੁੱਤਰ ਵੀ ਐੱਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਡਰਾਇਵਰ ਹੈ। ਮ੍ਰਿਤਕ ਦੇ ਪੁੱਤਰ ਕੁਲਦੀਪ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਨੇ ਦੱਸਿਆ ਕਿ ਉਸ ਦੇ ਪਿਤਾ ਦਲਵੀਰ ਸਿੰਘ ਪਿੰਡ ਦੇ ਸਾਬਕਾ ਸਰਪੰਚ ਹਨ। ਉਨ੍ਹਾਂ ਦੱਸਿਆ ਕਿ 4 ਅਕਤੂਬਰ ਨੂੰ ਕਿਸੇ ਨੇ ਉਸ ਦੇ ਪਿਤਾ ਦੇ ਫ਼ੋਨ ਤੋਂ ਕਾਲ ਕਰਕੇ ਦੱਸਿਆ ਕਿ ਉਨ੍ਹਾਂ ਦੀ ਲਾਸ਼ ਬੋਹਾ ਨਹਿਰ 'ਚੋਂ ਮਿਲੀ ਹੈ। ਕੁਲਦੀਪ ਸਿੰਘ ਨੇ ਕਿਹਾ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੇ ਪਿਤਾ ਦਾ ਕਤਲ ਕਰਕੇ ਲਾਸ਼ ਨੂੰ ਨਹਿਰ 'ਚ ਸੁੱਟਿਆ ਹੈ। 

ਇਹ ਵੀ ਪੜ੍ਹੋ : ਦੁਖਦ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸੁਖਜਿੰਦਰ ਸਿੰਘ ਦਾ ਦਿਹਾਂਤ


author

Baljeet Kaur

Content Editor

Related News