ਵੋਟ ਭੁਗਤਾਉਣ ਆਈ ਭੱਠਲ ਨੇ ਅਕਾਲੀ-ਭਾਜਪਾ ਨੂੰ ਰੱਖਿਆ ਨਿਸ਼ਾਨੇ ''ਤੇ

Sunday, May 19, 2019 - 01:19 PM (IST)

ਵੋਟ ਭੁਗਤਾਉਣ ਆਈ ਭੱਠਲ ਨੇ ਅਕਾਲੀ-ਭਾਜਪਾ ਨੂੰ ਰੱਖਿਆ ਨਿਸ਼ਾਨੇ ''ਤੇ

ਲਹਿਰਾਗਾਗਾ(ਬੇਦੀ) : ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਅੱਜ ਸਵੇਰੇ ਲਹਿਰਾਗਾਗਾ 'ਚ ਆਪਣੇ ਪਰਿਵਾਰ ਨਾਲ ਵੋਟ ਪਾਉਣ ਲਈ ਪਹੁੰਚੇ।

PunjabKesari

ਰਾਜਿੰਦਰ ਕੌਰ ਭੱਠਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਹੈ ਕਿ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ ਅਤੇ ਕੇਂਦਰ ਵਿਚ ਕਾਂਗਰਸ ਸਰਕਾਰ ਬਣੇਗੀ। ਇਸ ਦੌਰਾਨ ਭੱਠਲ ਦੇ ਨਿਸ਼ਾਨੇ 'ਤੇ ਅਕਾਲੀ-ਭਾਜਪਾ ਰਹੇ। ਉਨ੍ਹਾਂ ਕਿਹਾ ਕਿ ਮੋਦੀ ਲਹਿਰ ਦੀ ਹਵਾ ਨਿਕਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਰਾਜ ਵਿਚ ਪੰਜਾਬ ਦੀ ਖੇਤੀਬਾੜੀ ਅਤੇ ਉਦਯੋਗ ਪੂਰੀ ਤਰ੍ਹਾਂ ਬਰਬਾਦ ਹੋਏ ਹਨ। ਪੰਜਾਬ ਦਾ ਕਿਸਾਨ ਖੁਦਕੁਸ਼ੀ ਕਰਨ ਲਈ ਮਜ਼ਬੂਰ ਹੋਇਆ। ਸੂਬੇ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤੇ ਹਨ ਤਾਂ ਜੋ ਉਹ ਆਪਣੇ ਪੈਰਾ ਸਿਰ ਖੜ੍ਹੇ ਹੋ ਸਕਣ।


author

cherry

Content Editor

Related News