ਭੱਠਲ ਦੀ ਕੋਠੀ ਦਾ ਘਿਰਾਓ ਕਰਨ ਗਏ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਿਚਾਲੇ ਹੋਈ ਧੱਕਾ-ਮੁੱਕੀ

11/18/2019 5:23:25 PM

ਲਹਿਰਾਗਾਗਾ (ਕੋਹਲੀ) - ਪਿੰਡ ਚੰਗਾਲੀਵਾਲਾ ਦੇ ਦਲਿਤ ਪਰਿਵਾਰ ਨਾਲ ਸਬੰਧਤ ਨੌਜਵਾਨ ਜੱਗਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਇਨਸਾਫ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਨੇ ਵੱਖ-ਵੱਖ ਦਲਿਤ ਵਰਗ ਦੀਆਂ ਜਥੇਬੰਦੀਆਂ ਨੂੰ ਨਾਲ ਲੈ ਕੇ ਅੱਜ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਦੇ ਘਰ ਦੀ ਘੇਰਾਬੰਦੀ ਕੀਤੀ। ਪ੍ਰਦਰਸ਼ਨ ਕਰਕੇ ਭੱਠਲ ਦੇ ਘਰ ਦੀ ਕੀਤੀ ਜਾ ਰਹੀ ਘੇਰਾਬੰਦੀ ਨੂੰ ਰੋਕਦੇ ਹੋਏ ਪੁਲਸ ਕਰਮਚਾਰੀਆਂ ਦੀ ਲੋਕਾਂ ਨਾਲ ਧੱਕਾ-ਮੁੱਕੀ ਹੋ ਗਈ। ਪੁਲਸ ਨੇ ਲੋਕਾਂ ਨੂੰ ਭੱਠਲ ਕੇ ਘਰ ਨੇੜੇ ਆਉਣ ਨਹੀਂ ਦਿੱਤਾ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੱਗਾ ਦੇ ਗੁਆਂਢੀ ਸੁਖਚੈਨ ਸਿੰਘ ਫੌਜੀ ਨੇ ਦੱਸਿਆ ਕਿ ਇਸ ਘਟਨਾ ਦੌਰਾਨ ਹੋਈ ਲੜਾਈ ਦੀ ਕੋਈ ਖਾਸ ਵਜ੍ਹਾ ਨਹੀਂ ਸੀ। ਜਿਨ੍ਹਾਂ ਲੋਕਾਂ ਨੇ ਜੱਗਾ ਦਾ ਬੇਰਹਿਮੀ ਨਾਲ ਕਤਲ ਕੀਤਾ, ਉਹ ਇਸ ਤੋਂ ਪਹਿਲਾਂ ਵੀ ਕਈ ਵਾਰ ਅਤਿਆਚਾਰ ਕਰ ਚੁੱਕੇ ਹਨ। ਕਿਸੇ ਮਾਮਲੇ ਨੂੰ ਲੈ ਕੇ ਕਤਲ ਪਰਿਵਾਰ ਨੇ ਜੱਗੇ ਦੇ ਪੈਸੇ ਦੇਣੇ ਸਨ। ਪੈਸੇ ਨਾ ਮਿਲਣ ਕਾਰਨ ਜੱੱਗਾ ਪਰੇਸ਼ਾਨ ਰਹਿੰਦਾ ਸੀ। ਦਿਮਾਗੀ ਹਾਲਤ ਠੀਕ ਨਾ ਹੋਣ ਕਾਰਨ ਉਹ ਉਨ੍ਹਾਂ ਦੇ ਘਰ ਪੈਸੇ ਲੈਣ ਚਲਾ ਗਿਆ, ਜਿਸ ਦੌਰਾਨ ਮੁਲਜ਼ਮਾਂ ਨੇ ਉਸ ਨੂੰ ਕਿਸੇ ਬਹਾਨੇ ਮੋਟਰਸਾਈਕਲ 'ਤੇ ਬਿਠਾ ਲਿਆ ਅਤੇ ਦੂਜੀ ਥਾਂ ਲੈ ਜਾ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਗੰਭੀਰ ਤੌਰ 'ਤੇ ਜ਼ਖਮੀ ਹੋਣ ਤੋਂ ਬਾਅਦ ਉਸ ਦੀ ਮੌਤ ਹੋ ਗਈ।

rajwinder kaur

This news is Content Editor rajwinder kaur