ਪੁਲਵਾਮਾ ਅੱਤਵਾਦੀ ਹਮਲਾ, ਬੀਬੀ ਭੱਠਲ ਨੇ ਪੀ.ਐੱਮ. ਨੂੰ ਦਿੱਤੀ ਸਲਾਹ (ਵੀਡੀਓ)
Monday, Feb 18, 2019 - 04:36 PM (IST)
ਲਹਿਰਾਗਾਗਾ(ਰਾਜੇਸ਼)— ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਰਾਜਿੰਦਰ ਕੌਰ ਭੱਠਲ ਅੱਜ ਜ਼ਿਲਾ ਸੰਗਰੂਰ ਦੇ ਲਹਿਰਾਗਾਗਾ ਵਿਖੇ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਵਾਮਾ ਹਮਲੇ ਦੀ ਸਖ਼ਤ ਨਿੰਦਿਆ ਕੀਤੀ। ਉਨ੍ਹਾਂ ਕਿਹਾ ਕਿ ਦੁਸ਼ਮਣ ਸਾਡੇ ਘਰ ਆ ਕੇ ਕਈ ਵਾਰ ਹਮਲਾ ਕਰ ਚੁੱਕਾ ਹੈ। ਸਾਡੇ ਜਵਾਨਾਂ ਨੂੰ ਸ਼ਹੀਦ ਕਰ ਦਿੰਦਾ ਹੈ। ਇਸ ਦੇ ਬਾਵਜੂਦ ਵੀ ਸਾਡਾ ਪ੍ਰਧਾਨ ਮੰਤਰੀ ਕੋਈ ਸਖ਼ਤ ਕਦਮ ਨਹੀਂ ਚੁੱਕ ਰਿਹਾ। ਭੱਠਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇੰਦਰਾ ਗਾਂਧੀ ਤੋਂ ਕਾਂਗਰਸ ਤੋਂ ਕੁੱਝ ਸਿੱਖਣਾ ਚਾਹੀਦਾ ਹੈ ਕਿ ਕਿਵੇਂ ਕਾਰਵਾਈ ਕੀਤੀ ਜਾਂਦੀ ਹੈ। ਕਿਉਂਕਿ ਇੰਦਰਾ ਗਾਂਧੀ ਨੇ ਕਾਰਵਾਈ ਕਰਦੇ ਹੋਏ ਬੰਗਲਾਦੇਸ਼ ਨੂੰ ਵੱਖ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਦਾ ਪੱਕੇ ਤੌਰ 'ਤੇ ਹੱਲ ਹੋਣਾ ਚਾਹੀਦਾ ਹੈ।
ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਕਾਂਗਰਸ ਪਾਰਟੀ ਪੰਜਾਬ ਵਿਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਪੂਰੀ ਤਰ੍ਹਾਂ ਤਿਆਰ ਹੈ। ਭੱਠਲ ਨੇ ਦੱਸਿਆ ਕਿ ਬੀਤੇ ਦਿਨ ਇਲੈਕਸ਼ਨ ਕਮੇਟੀ ਦੀ ਪਹਿਲੀ ਮੀਟਿੰਗ ਵੀ ਹੋ ਚੁੱਕੀ ਹੈ ਅਤੇ ਜਿੰਨੇ ਵੀ ਨਾਂ ਆਏ ਹਨ ਉਨ੍ਹਾਂ ਨੂੰ ਅੱਗੇ ਹਾਈ ਕਮਾਂਡ ਕੋਲ ਭੇਜ ਦਿੱਤਾ ਗਿਆ ਹੈ।