ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ! ਰਾਤ ਵੇਲੇ ਲੋਕਾਂ ਦਾ ਬਾਹਰ ਨਿਕਲਣਾ ਹੋਇਆ ਔਖਾ
Saturday, Aug 22, 2026 - 06:55 PM (IST)
ਤਲਵਾੜਾ (ਜੋਸ਼ੀ)- ਕੰਢੀ ਖੇਤਰ ਦੇ ਬਲਾਕ ਤਲਵਾੜਾ ਅਧੀਨ ਆਉਂਦੇ ਪਿੰਡ ਬਡਾਲਾ ਵਿਖੇ ਪਿਛਲੇ ਮਹੀਨੇ ਇਕ ਘਰ ਅੰਦਰ ਵੜ ਕੇ ਤੇਂਦੁਏ ਵੱਲੋਂ ਗਾਂ ਦੇ ਵੱਛੇ ਨੂੰ ਮਾਰਨ ਦੀ ਘਟਨਾ ਹਜੇ ਲੋਕਾਂ ਦੇ ਮਨਾਂ 'ਚੋਂ ਵਿਸਰੀ ਵੀ ਨਹੀਂ ਸੀ ਕਿ ਹੁਣ 'ਮਿੰਨੀ ਚੰਡੀਗੜ੍ਹ' ਵਜੋਂ ਜਾਣੇ ਜਾਂਦੇ ਤਲਵਾੜਾ ਸ਼ਹਿਰ ਵਿਖੇ ਤੇਂਦੁਆ ਵੇਖੇ ਜਾਣ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਦਿਨ-ਦਿਹਾੜੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਇਕ ਦੀ ਮੌਤ
ਇਸ ਵੀਡੀਓ ਦੇ ਸਾਹਮਣੇ ਆਉਣ ਮਗਰੋਂ ਤਲਵਾੜਾ ਸ਼ਹਿਰ ਅਤੇ ਆਸ-ਪਾਸ ਦੇ ਪੂਰੇ ਕੰਢੀ ਇਲਾਕੇ ਦੇ ਵਾਸੀਆਂ ਅੰਦਰ ਭਾਰੀ ਡਰ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਹ ਵੀਡੀਓ ਤਲਵਾੜਾ ਸ਼ਹਿਰ ਦੇ ਸੈਕਟਰ-2 'ਚ ਸਥਿਤ ਪੰਜਾਬ ਨੈਸ਼ਨਲ ਬੈਂਕ (ਪੀ. ਐੱਨ. ਬੀ) ਅਤੇ ਵਸ਼ਿਸ਼ਟ ਭਾਰਤੀ ਸਕੂਲ ਦੇ ਵਿਚਕਾਰ ਪੈਂਦੇ ਜੰਗਲਾਤ ਦੇ ਇਲਾਕੇ ਦੀ ਦੱਸੀ ਜਾ ਰਹੀ ਹੈ। ਰਿਹਾਇਸ਼ੀ ਖੇਤਰ ਅਤੇ ਸਕੂਲ ਦੇ ਇੰਨੇ ਨੇੜੇ ਤੇਂਦੁਏ ਦੀ ਮੌਜੂਦਗੀ ਦੀ ਖ਼ਬਰ ਨੇ ਸਥਾਨਕ ਲੋਕਾਂ ਅਤੇ ਸਕੂਲ ਜਾਣ ਵਾਲੇ ਬੱਚਿਆਂ ਦੇ ਮਾਪਿਆਂ ਦੀ ਚਿੰਤਾ ਵਧਾ ਦਿੱਤੀ ਹੈ।
ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਭੇਜਿਆ ਲੀਗਲ ਨੋਟਿਸ
ਇਲਾਕਾ ਵਾਸੀਆਂ ਨੇ ਦੱਸਿਆ ਕਿ ਜੰਗਲੀ ਜੀਵਾਂ ਦੀ ਰਿਹਾਇਸ਼ੀ ਖੇਤਰਾਂ ਵੱਲ ਆਮਦ ਕਾਰਨ ਆਮ ਲੋਕਾਂ ਦਾ ਰਾਤ ਵੇਲੇ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ। ਤਲਵਾੜਾ ਸ਼ਹਿਰ ਅਤੇ ਆਸ-ਪਾਸ ਦੇ ਲੋਕਾਂ ਨੇ ਜੰਗਲੀ ਜੀਵ ਸੁਰੱਖਿਆ ਵਿਭਾਗ ਅਤੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਤੁਰੰਤ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਇਲਾਕੇ 'ਚ ਪਿੰਜਰਾ ਲਗਾ ਕੇ ਤੇਂਦੁਏ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਵੱਲੋਂ ਇਲਾਕੇ 'ਚ ਗਸ਼ਤ ਵਧਾਈ ਜਾਵੇ ਤਾਂ ਜੋ ਕਿਸੇ ਵੀ ਅਣਹੋਣੀ ਘਟਨਾ ਤੋਂ ਬਚਾਅ ਹੋ ਸਕੇ।
ਇਹ ਵੀ ਪੜ੍ਹੋ: ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24 ਲੱਖ ਦੇ ਕੇ ਭਾਰਤ ਪੁੱਜਾ ਮਨਪ੍ਰੀਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
