ਪੰਜਾਬ ਦੇ ਇਸ ਪਿੰਡ 'ਚ ਪਿਆ ਭੜਥੂ! Alert ਦੀ ਸਲਾਹ, ਘਰੋਂ ਬਾਹਰ ਨਿਕਲਣ ਤੋਂ ਵੀ ਡਰਨ ਲੱਗੇ ਲੋਕ
Thursday, Jun 04, 2026 - 06:58 PM (IST)
ਹੁਸ਼ਿਆਰਪੁਰ/ਦਸੂਹਾ (ਵੈੱਬ ਡੈਸਕ)- ਹੁਸ਼ਿਆਰਪੁਰ ਦੇ ਮੁਕੇਰੀਆਂ ਹਲਕੇ ਦੇ ਅਧੀਨ ਆਉਂਦੇ ਪਿੰਡ ਖੜਕ ਬਲਾ 'ਚ ਦੇਰ ਰਾਤ ਸੜਕ ਕਿਨਾਰੇ ਇਕ ਤੇਂਦੁਆ ਵੇਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਤੇਂਦੁਏ ਦੀ ਮੌਜੂਦਗੀ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਕਾਰਨ ਪੂਰੇ ਇਲਾਕੇ ਦੇ ਪਿੰਡ ਵਾਸੀਆਂ ਵਿੱਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਵਾਇਰਲ ਹੋ ਰਹੀ ਵੀਡੀਓ ਵਿੱਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਇਕ ਵਿਅਕਤੀ ਰਾਤ ਦੇ ਸਮੇਂ ਸੜਕ ਕਿਨਾਰੇ ਬੈਠੇ ਤੇਂਦੁਏ ਦੀ ਕਲਿੱਪ ਬਣਾ ਰਿਹਾ ਹੈ। ਵੀਡੀਓ ਬਣਾਉਣ ਵਾਲਾ ਵਿਅਕਤੀ ਪਿਛੋਕੜ 'ਚ ਜਾਣਕਾਰੀ ਦਿੰਦੇ ਹੋਏ ਦੱਸ ਰਿਹਾ ਹੈ ਕਿ ਇਹ ਤੇਂਦੁਆ ਮੁਕੇਰੀਆਂ-ਹਾਜੀਪੁਰ ਰੋਡ 'ਤੇ ਸਥਿਤ ਪਿੰਡ ਖੜਕ ਬਲਾ ਦੇ ਨੇੜੇ ਬੈਠਾ ਹੈ। ਇਸ ਦੇ ਨਾਲ ਹੀ ਉਹ ਵੀਡੀਓ ਰਾਹੀਂ ਸਥਾਨਕ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਇਸ ਰਸਤੇ 'ਤੇ ਬਹੁਤ ਸੁਚੇਤ ਅਤੇ ਸਾਵਧਾਨ ਰਹਿਣ ਦੀ ਅਪੀਲ ਵੀ ਕਰ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

ਰਾਤ ਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ
ਹਾਲਾਂਕਿ ਇਹ ਵਾਇਰਲ ਵੀਡੀਓ ਸਹੀ ਰੂਪ ਵਿੱਚ ਕਿਸ ਦਿਨ ਦੀ ਹੈ, ਇਸ ਦੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਹੈ ਪਰ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਜੰਗਲੀ ਜੀਵ ਪ੍ਰੇਮੀਆਂ ਅਤੇ ਸਥਾਨਕ ਲੋਕਾਂ ਨੇ ਰਾਤ ਦੇ ਸਮੇਂ ਇਸ ਮਾਰਗ ਤੋਂ ਗੁਜ਼ਰਨ ਵਾਲੇ ਵਾਹਨ ਚਾਲਕਾਂ ਅਤੇ ਪਿੰਡ ਵਾਸੀਆਂ ਨੂੰ ਵਿਸ਼ੇਸ਼ ਤੌਰ 'ਤੇ ਅਲਰਟ ਰਹਿਣ ਦੀ ਸਲਾਹ ਦਿੱਤੀ ਹੈ। ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਰਾਤ ਵੇਲੇ ਇਕੱਲੇ ਬਾਹਰ ਨਿਕਲਣ ਤੋਂ ਪਰਹੇਜ਼ ਕਰਨ ਅਤੇ ਪੂਰੀ ਸਾਵਧਾਨੀ ਵਰਤਣ।
ਇਹ ਵੀ ਪੜ੍ਹੋ: ਪੰਜਾਬ 'ਚ ਗੋਲ਼ੀਆਂ ਮਾਰ ਕਤਲ ਕੀਤੇ ਜਿਮ ਟ੍ਰੇਨਰ ਦੇ ਮਾਮਲੇ 'ਚ ਨਵਾਂ ਮੋੜ! ਇਸ ਗਰੁੱਪ ਨੇ ਲਈ ਜ਼ਿੰਮੇਵਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
