ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਲੋਕਾਂ ਲਈ ਅਚਾਨਕ ਜਾਰੀ ਹੋਈ ਐਡਵਾਈਜ਼ਰੀ

Saturday, Aug 01, 2026 - 04:03 PM (IST)

ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਲੋਕਾਂ ਲਈ ਅਚਾਨਕ ਜਾਰੀ ਹੋਈ ਐਡਵਾਈਜ਼ਰੀ

ਨੂਰਪੁਰਬੇਦੀ (ਸੰਜੀਵ ਭੰਡਾਰੀ)-ਨੂਰਪੁਰਬੇਦੀ ਦੇ ਪਿੰਡ ਖੇੜਾ ਕਲਮੋਟ ਦੇ ਜੰਗਲਾਂ ਵਿਚ ਆਬਾਦੀ ਨੇੜੇ ਤੇਂਦੂਏ ਅਤੇ ਉਸ ਦੇ ਦੋ ਬੱਚਿਆਂ ਦੀ ਮੌਜੂਦਗੀ ਨਾਲ ਪੈਦਾ ਹੋਈ ਦਹਿਸ਼ਤ ਦੇ ਮੱਦੇਨਜ਼ਰ ਜੰਗਲੀ ਜੀਵ ਵਿਭਾਗ ਹਰਕਤ 'ਚ ਆ ਗਿਆ ਹੈ। ਵਿਭਾਗ ਵੱਲੋਂ ਲੋਕਾਂ ਤੋਂ ਸ਼ਿਕਾਇਤਾਂ ਮਿਲਣ ਉਪਰੰਤ ਬਾਪੂ ਕੁੰਭ ਦਾਸ ਜੀ ਦੀ ਕੁਟੀਆ ਨੇੜੇ ਜੰਗਲ 'ਚ ਤੇਂਦੂਏ ਨੂੰ ਕਾਬੂ ਕਰਨ ਲਈ ਪਿੰਜਰਾ ਸਥਾਪਤ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਲੋਕਾਂ ਨੂੰ ਸੁਚੇਤ ਰਹਿਣ ਦੀ ਵੀ ਅਪੀਲ ਕੀਤੀ ਗਈ।

ਜ਼ਿਕਰਯੋਗ ਹੈ ਕਿ ਬੀਤੀ ਰਾਤ ਪਿੰਡ ਦੇ ਵਸਨੀਕਾਂ ਨੇ ਆਬਾਦੀ ਨੇੜੇ ਤੇਂਦੂਏ ਅਤੇ ਉਸ ਦੇ ਦੋ ਬੱਚਿਆਂ ਨੂੰ ਘੁੰਮਦੇ ਹੋਏ ਵੇਖਿਆ ਸੀ। ਜਿਸ ਕਾਰਨ ਪਿੰਡ 'ਚ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ। ਪਿੰਡ ਵਾਸੀਆਂ ਮੁਤਾਬਕ ਕਈ ਦਿਨਾਂ ਤੋਂ ਇਹ ਤੇਂਦੂਆ ਜੰਗਲ 'ਚ ਘੁੰਮ ਰਿਹਾ ਹੈ ਅਤੇ ਹੁਣ ਤੱਕ ਉਨ੍ਹਾਂ ਕਈ ਪਾਲਤੂ ਪਸ਼ੂਆਂ ਨੂੰ ਆਪਣਾ ਸ਼ਿਕਾਰ ਬਣਾ ਚੁੱਕਾ ਹੈ। ਬੀਤੀ ਰਾਤ ਮੁੜ ਤੇਂਦੂਏ ਦੀ ਦਸਤਕ ਨਾਲ ਲੋਕਾਂ ਦੀ ਚਿੰਤਾ ਹੋਰ ਵੱਧ ਗਈ।

ਇਹ ਵੀ ਪੜ੍ਹੋ: ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ ਰੂਹ ਕੰਬਾਊ ਮੌਤ

ਇਸ ਸਬੰਧੀ ਪਿੰਡ ਵਾਸੀਆਂ ਬਾਬਾ ਸ਼ਾਮ ਜੀ, ਰਾਮ ਕੁਮਾਰ, ਅਸ਼ੋਕ ਕੁਮਾਰ, ਗਗਨ ਜੋਸ਼ੀ, ਬੱਗਾ ਬਾਪੂ, ਕਾਕੂ ਅਤੇ ਹੋਰਾਂ ਨੇ ਇਕੱਠੇ ਹੋ ਕੇ ਜੰਗਲੀ ਜੀਵ ਵਿਭਾਗ ਨੂੰ ਇਸ ਦੀ ਮੌਖਿਕ ਸ਼ਿਕਾਇਤ ਦਿੱਤੀ, ਜਿਸ ਤੋਂ ਬਾਅਦ ਅੱਜ ਜੰਗਲੀ ਜੀਵ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਜੰਗਲੀ ਜੀਵ ਵਿਭਾਗ ਵੱਲੋਂ ਬਾਪੂ ਕੁੰਭ ਦਾਸ ਜੀ ਦੀ ਕੁਟੀਆ ਨੇੜੇ ਜੰਗਲ ਵਿੱਚ ਇੱਕ ਵਿਸ਼ੇਸ਼ ਪਿੰਜਰਾ ਸਥਾਪਤ ਕੀਤਾ ਗਿਆ ਹੈ, ਜਿਸ ਰਾਹੀਂ ਤੇਂਦੂਏ ਨੂੰ ਸੁਰੱਖਿਅਤ ਢੰਗ ਨਾਲ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਵਿਭਾਗ ਦੇ ਕਰਮਚਾਰੀ ਪਿੰਜਰੇ ਅਤੇ ਆਲੇ-ਦੁਆਲੇ ਦੇ ਇਲਾਕੇ 'ਤੇ ਲਗਾਤਾਰ ਨਜ਼ਰ ਰੱਖਣਗੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ ਹੋਸ਼, ਮੁੰਡੇ-ਕੁੜੀਆਂ...

ਇਸ ਮੌਕੇ ਜੰਗਲੀ ਜੀਵ ਵਿਭਾਗ ਦੇ ਨੂਰਪੁਰਬੇਦੀ ਤੋਂ ਪਹੁੰਚੇ ਫੋਰੈਸਟਰ ਅਜੀਤਪਾਲ ਸਿੰਘ, ਗੁਰਮੁਖ ਸਿੰਘ ਅਤੇ ਜਸਪ੍ਰੀਤ ਸਿੰਘ ਨੇ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਉਕਤ ਪਿੰਜਰਾ ਲਗਾ ਦਿੱਤਾ ਗਿਆ ਹੈ ਅਤੇ ਵਿਭਾਗ ਦੇ ਕਰਮਚਾਰੀ ਇਸ ਦੀ ਲਗਾਤਾਰ ਨਿਗਰਾਨੀ ਕਰਨਗੇ। ਉਨ੍ਹਾਂ ਆਖਿਆ ਕਿ ਲੋਕ ਜੰਗਲ ਵਾਲੇ ਇਲਾਕੇ 'ਚ ਇਕੱਲੇ ਜਾਣ ਤੋਂ ਗੁਰੇਜ਼ ਕਰਨ ਅਤੇ ਜੇਕਰ ਤੇਂਦੂਆ ਨਜ਼ਰ ਆਵੇ ਤਾਂ ਤੁਰੰਤ ਜੰਗਲੀ ਜੀਵ ਵਿਭਾਗ ਨੂੰ ਸੂਚਿਤ ਕਰਨ। ਕਿਸੇ ਵੀ ਹਾਲਤ 'ਚ ਜੰਗਲੀ ਜਾਨਵਰ ਨੂੰ ਭੜਕਾਉਣ ਜਾਂ ਉਸ ਦੇ ਨੇੜੇ ਜਾਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਪਿੰਡ ਵਾਸੀਆਂ ਨੇ ਵਿਭਾਗ ਦੀ ਕਾਰਵਾਈ ਦਾ ਸਵਾਗਤ ਕਰਦੇ ਮੰਗ ਕੀਤੀ ਕਿ ਜਦੋਂ ਤੱਕ ਤੇਂਦੂਏ ਨੂੰ ਕਾਬੂ ਨਹੀਂ ਕਰ ਲਿਆ ਜਾਂਦਾ, ਉਦੋਂ ਤੱਕ ਇਲਾਕੇ 'ਚ ਰੋਜ਼ਾਨਾ ਗਸ਼ਤ ਜਾਰੀ ਰੱਖੀ ਜਾਵੇ ਤਾਂ ਜੋ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ।

ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ, Alert 'ਤੇ ਇਹ ਜ਼ਿਲ੍ਹੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News