ਪੰਜਾਬ ਦੇ ਇਸ ਪਿੰਡ 'ਚ ਲੇਪਟੋਸਪਾਇਰੋਸਿਸ ਦਾ ਪ੍ਰਕੋਪ, ਦੋ ਦਰਜਨ ਬੱਚੇ ਹੋਏ ਸੰਕਰਮਿਤ

Monday, Mar 02, 2026 - 05:20 PM (IST)

ਪੰਜਾਬ ਦੇ ਇਸ ਪਿੰਡ 'ਚ ਲੇਪਟੋਸਪਾਇਰੋਸਿਸ ਦਾ ਪ੍ਰਕੋਪ, ਦੋ ਦਰਜਨ ਬੱਚੇ ਹੋਏ ਸੰਕਰਮਿਤ

ਮਮਦੋਟ (ਧਵਨ) : ਬਲਾਕ ਮਮਦੋਟ ਦੇ ਸਰਹੱਦੀ ਪਿੰਡ ਹਜ਼ਾਰਾ ਸਿੰਘ ਵਾਲਾ ’ਚ ਲੇਪਟੋਸਪਾਇਰੋਸਿਸ ਬੈਕਟੀਰੀਆ ਦਾ ਪ੍ਰਕੋਪ ਲਗਾਤਾਰ ਵੱਧ ਰਿਹਾ ਹੈ। ਪਿੰਡ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ 115 ਬੱਚਿਆਂ ਦੇ ਖੂਨ ਦੀ ਜਾਂਚ ਦੌਰਾਨ ਸ਼ਨੀਵਾਰ ਨੂੰ 19 ਬੱਚਿਆਂ ’ਚ ਇਨਫੈਕਸ਼ਨ ਦੀ ਪੁਸ਼ਟੀ ਹੋਈ ਜਦਕਿ ਐਤਵਾਰ ਨੂੰ ਹੋਰ 4 ਬੱਚੇ ਇਸ ਬੀਮਾਰੀ ਨਾਲ ਸੰਕਰਮਿਤ ਪਾਏ ਗਏ। ਸਾਵਧਾਨੀ ਵਜੋਂ ਇਨ੍ਹਾਂ ਚਾਰਾਂ ਬੱਚਿਆਂ ਨੂੰ ਫਿਰੋਜ਼ਪੁਰ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਭਾਗ ਦੀ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਇਹ ਇਨਫੈਕਸ਼ਨ ਸੰਭਾਵਤ ਤੌਰ ’ਤੇ ਦੂਸ਼ਿਤ ਪਾਣੀ ਦੇ ਸੰਪਰਕ ਨਾਲ ਫੈਲਿਆ। ਵਿਭਾਗੀ ਟੀਮ ਵੱਲੋਂ ਐਤਵਾਰ ਨੂੰ ਲਗਾਤਾਰ ਚੌਥੇ ਦਿਨ ਪਿੰਡ ’ਚ ਵਿਸ਼ੇਸ਼ ਸਿਹਤ ਕੈਂਪ ਲਾਇਆ ਗਿਆ, ਜਿਸ ਦੌਰਾਨ 222 ਆਮ ਪਿੰਡ ਵਾਸੀਆਂ ਅਤੇ 24 ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ ਕੀਤੀ ਗਈ। ਇਸ ਤੋਂ ਇਲਾਵਾ 225 ਲੋਕਾਂ ਦੇ ਖੂਨ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ।

ਇਹ ਵੀ ਪੜ੍ਹੋ : ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਅਤੇ ਬੰਬ ਸਕੁਐਡ ਦਸਤੇ ਪਹੁੰਚੇ

ਸੀਨੀਅਰ ਮੈਡੀਕਲ ਅਫ਼ਸਰ ਡਾ. ਰੇਖਾ ਭੱਟੀ ਨੇ ਦੱਸਿਆ ਕਿ ਲੇਪਟੋਸਪਾਇਰੋਸਿਸ ਇਕ ਬੈਕਟੀਰੀਅਲ ਇਨਫੈਕਸ਼ਨ ਹੈ, ਜੋ ਆਮ ਤੌਰ ’ਤੇ ਚੂਹਿਆਂ ਦੇ ਮਲ-ਮੂਤਰ ਰਾਹੀਂ ਪਾਣੀ ’ਚ ਫੈਲਦਾ ਹੈ। ਦੂਸ਼ਿਤ ਪਾਣੀ ਪੀਣ ਜਾਂ ਉਸ ਦੇ ਸੰਪਰਕ ’ਚ ਆਉਣ ਨਾਲ ਇਹ ਬੀਮਾਰੀ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਬੀਮਾਰੀ ਦੇ ਮੁੱਖ ਲੱਛਣਾਂ ’ਚ ਤੇਜ਼ ਬੁਖਾਰ, ਮਾਸਪੇਸ਼ੀਆਂ ’ਚ ਦਰਦ, ਸਿਰ ਦਰਦ, ਅੱਖਾਂ ’ਚ ਜਲਨ ਜਾਂ ਖਾਰਸ਼, ਪੇਸ਼ਾਬ ਕਰਨ ’ਚ ਦਿੱਕਤ, ਚਮੜੀ ’ਤੇ ਦਾਣੇ, ਉਲਟੀਆਂ ਅਤੇ ਦਸਤ ਸ਼ਾਮਲ ਹਨ। ਸਿਹਤ ਵਿਭਾਗ ਵੱਲੋਂ ਪਿੰਡ ਵਾਸੀਆਂ ਨੂੰ ਪਾਣੀ ਉਬਾਲ ਕੇ ਪੀਣ ਅਤੇ ਸਾਫ-ਸਫਾਈ ਦਾ ਖਾਸ ਧਿਆਨ ਰੱਖਣ ਦੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਹਾਦਸਾ, ਪਟਵਾਰੀ ਦੀ ਮੌਤ

ਡਾ. ਰੇਖਾ ਨੇ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਿੰਡ ’ਚ ਘਰ-ਘਰ ਜਾ ਕੇ 480 ਮੈਡੀਕਲ ਕਿੱਟਾਂ ਵੰਡੀਆਂ ਗਈਆਂ ਹਨ, ਜਿਨ੍ਹਾਂ ’ਚ ਮੁੱਢਲੇ ਇਲਾਜ ਦਾ ਸਾਮਾਨ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ’ਚ 24 ਘੰਟੇ ਐਮਰਜੈਂਸੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਗਈਆਂ ਹਨ। ਦੂਜੇ ਪਾਸੇ ਪਿੰਡ ਦੇ ਵਾਟਰ ਵਰਕਸ ’ਚ ਗੰਦੇ ਪਾਣੀ ਦੇ ਮਿਲਾਪ ਦੀ ਸ਼ਿਕਾਇਤ ’ਤੇ ਐੱਸ. ਡੀ. ਐੱਮ. ਲਿੰਦੀਆ ਨੇ ਮੌਕੇ ’ਤੇ ਦੌਰਾ ਕੀਤਾ। ਜਾਂਚ ਦੌਰਾਨ ਜਿੱਥੇ ਪਾਣੀ ਦੀ ਲੀਕੇਜ ਮਿਲੀ, ਉੱਥੇ ਤੁਰੰਤ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਤਾਂ ਜੋ ਦੂਸ਼ਿਤ ਪਾਣੀ ਦੀ ਸਪਲਾਈ ਰੋਕੀ ਜਾ ਸਕੇ। ਵਾਟਰ ਵਰਕਸ ਤੋਂ ਵੱਖ-ਵੱਖ ਥਾਵਾਂ ਤੋਂ ਲਏ ਗਏ ਪਾਣੀ ਦੇ ਸੈਂਪਲ ਵੀ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ। ਪ੍ਰਸ਼ਾਸਨ ਵੱਲੋਂ ਹਾਲਾਤ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਵੀ ਤਰ੍ਹਾਂ ਦੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਫਿਲਹਾਲ ਪਿੰਡ ’ਚ ਸਿਹਤ ਵਿਭਾਗ ਦੀ ਟੀਮ ਮੁਸਤੈਦ ਹੈ ਅਤੇ ਲਗਾਤਾਰ ਮਾਨੀਟਰਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ, ਦੋ ਦੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News