ਨਵਜੋਤ ਸਿੱਧੂ ਵਲੋਂ ਕੈਪਟਨ ਨੂੰ ਭੇਜੀ ਗਈ ਚਿੱਠੀ ਦਾ ਆਇਆ ਜਵਾਬ

07/26/2020 6:34:21 PM

ਅੰਮ੍ਰਿਤਸਰ (ਸੁਮਿਤ ਖੰਨਾ) : ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਦੇ ਨਾਂ ਭੇਜੀ ਗਈ ਚਿੱਠੀ ਦਾ ਜਵਾਬ ਪ੍ਰਸ਼ਾਸਨ ਵਲੋਂ ਦੇ ਦਿੱਤਾ ਗਿਆ ਹੈ। ਇਸ ਚਿੱਠੀ ਦਾ ਜਵਾਬ ਦਿੰਦਿਆਂ ਅੰਮ੍ਰਿਤਸਰ ਦੇ ਨਗਰ ਸੁਧਾਰ ਟਰਸਟ ਨੇ ਸਿੱਧੂ ਨੂੰ ਅਧੂਰੀ ਜਾਣਕਾਰੀ ਹੋਣ ਦੀ ਗੱਲ ਆਖੀ ਹੈ। ਦਰਅਸਲ ਕੁਝ ਦਿਨ ਪਹਿਲਾਂ ਸਿੱਧੂ ਨੇ ਇਕ ਚਿੱਠੀ ਅੰਮ੍ਰਿਤਸਰ ਦੇ ਡੀ. ਸੀ. ਨੂੰ ਲਿਖੀ ਸੀ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੇ ਹਲਕੇ ਵਿਚ ਵਿਕਾਸ ਕਾਰਜ ਨਹੀਂ ਹੋ ਰਹੇ ਹਨ। ਇਸ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਜਾਂਚ ਕਰਨ ਅਤੇ ਅੰਮ੍ਰਿਤਸਰ ਪ੍ਰਸ਼ਾਸਨ ਤੋਂ ਇਸ ਬਾਬਤ ਜਵਾਬ ਮੰਗਿਆ ਸੀ। 

ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਦਾ ਵੱਡਾ ਬਿਆਨ, ਕੋਰੋਨਾ ਦੇ ਖ਼ਾਤਮੇ ਤੱਕ ਪੰਜਾਬ 'ਚ ਨਹੀਂ ਖੁੱਲ੍ਹਣਗੇ ਸਕੂਲ

ਇਸ ਤੋਂ ਬਾਅਦ ਨਗਰ ਸੁਧਾਰ ਟਰਸਟ ਵਲੋਂ ਇਸ ਦਾ ਜਵਾਬ ਭੇਜ ਦਿੱਤਾ ਗਿਆ ਹੈ, ਜਿਸ ਵਿਚ ਵਿਭਾਗ ਨੇ ਨਵਜੋਤ ਸਿੱਧੂ ਨੂੰ ਹੀ ਗ਼ਲਤ ਕਿਹਾ ਹੈ। ਨਗਰ ਸੁਧਾਰ ਟਰਸਟ ਦਾ ਕਹਿਣਾ ਹੈ ਕਿ ਸਿੱਧੂ ਨੂੰ ਇਸ ਮਾਮਲੇ ਵਿਚ ਜਾਣਕਾਰੀ ਨਹੀਂ ਹੈ। ਨਾਲ ਹੀ ਉਨ੍ਹਾਂ ਨੂੰ ਗੁੰਮਰਾਹ ਕੀਤਾ ਗਿਆ ਹੈ। ਚਿੱਠੀ ਦੇ ਦਿੱਤੇ ਗਏ ਜਵਾਬ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਹਲਕੇ ਦੇ ਸਾਰੇ ਕੰਮ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ 'ਤੇ ਪ੍ਰਿੰਸੀਪਲ ਸੈਕਟਰੀ ਵਲੋਂ ਉਨ੍ਹਾਂ ਤੋਂ ਜਵਾਬ ਮੰਗਿਆ ਗਿਆ ਸੀ ਜਿਹੜਾ ਉਨ੍ਹਾਂ ਵਲੋਂ ਭੇਜ ਦਿੱਤਾ ਗਿਆ ਹੈ। ਬੱਸੀ ਨੇ ਕਿਹਾ ਕਿ ਨਵਜੋਤ ਸਿੱਧੂ ਵਲੋਂ ਕੀਤੇ ਗਏ ਸਾਰੇ ਸਵਾਲਾਂ ਦਾ ਜਵਾਬ ਉਨ੍ਹਾਂ ਨੇ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੇ ਹਲਕੇ ਵਿਚ ਵਿਕਾਸ ਦੇ ਸਾਰੇ ਕੰਮ ਕੀਤੇ ਜਾ ਰਹੇ ਹਨ ਅਤੇ ਕੁਝ ਕੰਮ ਹੋ ਵੀ ਰਹੇ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ ਸ਼ਹਿਰ ਵਿਚ ਵੀ ਵਿਕਾਸ ਦੇ ਕੰਮ ਲਗਾਤਾਰ ਜਾਰੀ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਲੋਕਾਂ ਨੂੰ ਚਿਤਾਵਨੀ, ਕੋਵਿਡ-19 ਦੇ ਨਾਂ 'ਤੇ ਜੇ ਆਵੇ ਇਹ ਮੈਸੇਜ ਤਾਂ ਹੋ ਜਾਓ ਸਾਵਧਾਨ

Gurminder Singh

This news is Content Editor Gurminder Singh