ਕੇਂਦਰੀ ਹਵਾਬਾਜ਼ੀ ਮੰਤਰੀ ਸਿੰਧੀਆ ਨੂੰ ਹਰਸਿਮਰਤ ਬਾਦਲ ਨੇ ਲਿਖੀ ਚਿੱਠੀ, ਕੀਤੀ ਇਹ ਅਪੀਲ

Sunday, Dec 25, 2022 - 02:29 AM (IST)

ਕੇਂਦਰੀ ਹਵਾਬਾਜ਼ੀ ਮੰਤਰੀ ਸਿੰਧੀਆ ਨੂੰ ਹਰਸਿਮਰਤ ਬਾਦਲ ਨੇ ਲਿਖੀ ਚਿੱਠੀ, ਕੀਤੀ ਇਹ ਅਪੀਲ

ਚੰਡੀਗੜ੍ਹ (ਬਿਊਰੋ) : ਬਠਿੰਡਾ ਦੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨੂੰ ਅਪੀਲ ਕੀਤੀ ਕਿ ਪੰਜਾਬ ਤੋਂ ਨਾਂਦੇੜ ਸਾਹਿਬ ਤੱਕ ਫਲਾਈਟਾਂ ਮੁੜ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਬਾਅਦ ਅੰਮ੍ਰਿਤਸਰ-ਨਾਂਦੇੜ ਸਾਹਿਬ ਫਲਾਈਟ ਮੁੜ ਸ਼ੁਰੂ ਨਹੀਂ ਕੀਤੀ ਗਈ। ਨਾਂਦੇੜ ਸਾਹਿਬ ਪਵਿੱਤਰ ਨਗਰੀ ਹੈ, ਜਿਥੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਆਪਣਾ ਆਖਰੀ ਸਮਾਂ ਗੁਜ਼ਾਰਿਆ ਸੀ। ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਲਿਖੇ ਇਕ ਪੱਤਰ ’ਚ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਅੰਮ੍ਰਿਤਸਰ-ਨਾਂਦੇੜ ਸਾਹਿਬ ਫਲਾਈਟ ਮੁੜ ਸ਼ੁਰੂ ਕਰਨ ਨਾਲ ਉਨ੍ਹਾਂ ਸ਼ਰਧਾਲੂਆਂ ਨੂੰ ਫਾਇਦਾ ਹੋਵੇਗਾ, ਜੋ ਇਸ ਪਵਿੱਤਰ ਤਖ਼ਤ ਦੇ ਦਰਸ਼ਨਾਂ ਵਾਸਤੇ ਹੋਰ ਸਾਧਨਾਂ ਰਾਹੀਂ ਨਹੀਂ ਪਹੁੰਚ ਸਕਦੇ।

ਇਹ ਖ਼ਬਰ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, SHO ਤੇ ASI ਨੂੰ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਸ਼ਰਧਾਲੂ 29 ਦਸੰਬਰ ਨੂੰ ਆ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਾਂਦੇੜ ਸਾਹਿਬ ਦੇ ਦਰਸ਼ਨਾਂ ਦੇ ਅਭਿਲਾਸ਼ੀ ਹਨ। ਬੀਬਾ ਬਾਦਲ ਨੇ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਦੇ ਟਰਮਿਨਲ 3 ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਿਆ ਜਾਵੇ, ਜੋ ਗੁਰੂ ਸਾਹਿਬ ਵੱਲੋਂ ਧਰਮ ਦੀ ਰਾਖੀ ਵਾਸਤੇ ਅਨੇਕਾਂ ਤਸੀਹੇ ਝੱਲ ਕੇ ਦਿੱਤੀ ਸ਼ਹਾਦਤ ਲਈ ਸੱਚੀ ਸ਼ਰਧਾਂਜਲੀ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਰਕਾਰ ਅਗਲੇ ਸਾਲ ਤੋਂ ਨਾਗਰਿਕਾਂ ਨੂੰ ਈ-ਪਾਸਪੋਰਟ ਕਰੇਗੀ ਜਾਰੀ

ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਧਰਮ ਦੀ ਰਾਖੀ ਲਈ ਦਿੱਤੀ ਕੁਰਬਾਨੀ ਦੀ ਇਤਿਹਾਸ ’ਚ ਹੋਰ ਕੋਈ ਮਿਸਾਲ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦਿੱਲੀ ਦੇ ਚਾਂਦਨੀ ਚੌਕ ’ਚ ਹੋਈ, ਇਸੇ ਲਈ ਉਨ੍ਹਾਂ ਦੇ ਨਾਂ ’ਤੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਰੱਖਣਾ ਸਾਡੇ ਲਈ ਮਾਣ ਵਾਲੀ ਗੱਲ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਤੁਨਿਸ਼ਾ ਸ਼ਰਮਾ ਨੇ ਕੀਤੀ ਖ਼ੁਦਕੁਸ਼ੀ, ਟੀ. ਵੀ. ਸੀਰੀਅਲ ਦੇ ਸੈੱਟ ’ਤੇ ਲਿਆ ਫਾਹਾ 


author

Manoj

Content Editor

Related News