ਯੂਨੀਵਰਸਿਟੀ ਅੰਦਰ ਵਾਪਰੇ ਹਾਦਸੇ 'ਚ ਲਾਈਬ੍ਰੇਰੀਅਨ ਦੀ ਹੋਈ ਦਰਦਨਾਕ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼ (ਵੀਡੀਓ)
Saturday, Jul 27, 2024 - 11:03 AM (IST)

ਫ਼ਤਿਹਗੜ੍ਹ ਸਾਹਿਬ (ਵਿਪਨ ਭਾਰਦਵਾਜ): ਰਿਮਟ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਬਿਲਡਿੰਗ ਨੂੰ ਬਿਨਾਂ ਖਾਲੀ ਕਰਵਾਏ ਪ੍ਰਬੰਧਕਾਂ ਵੱਲੋਂ ਉੱਥੇ ਉਸਾਰੀ ਦਾ ਕੰਮ ਕਰਵਾਇਆ ਜਾ ਰਿਹਾ ਸੀ, ਜਿਸ ਦੌਰਾਨ ਭਾਰੀ ਪਲੇਟਾਂ/ਟਾਈਲਾਂ ਯੂਨੀਵਰਸਿਟੀ ਵਿਚ ਲਾਇਬ੍ਰੇਰੀਅਨ ਵਜੋਂ ਕੰਮ ਕਰਦੀ ਇਕ ਲੜਕੀ ਅਮਨਦੀਪ ਕੌਰ ਡਿੱਗ ਪਈਆਂ ਜਿਸ ਕਾਰਨ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ! ਢਹਿ-ਢੇਰੀ ਹੋਈ 3 ਮੰਜ਼ਿਲਾ ਇਮਾਰਤ, ਕਈ ਲੋਕ ਮਲਬੇ ਹੇਠ ਦੱਬੇ
ਯੂਨੀਵਰਸਿਟੀ ਦੇ ਮਾਲਕਾਂ ਤੇ ਪ੍ਰਬੰਧਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਥਾਣਾ ਸਰਹਿੰਦ ਵਿਖੇ ਇਕੱਠੇ ਹੋਏ ਰੋਸ ਪ੍ਰਗਟਾ ਰਹੇ ਰਿਸ਼ਤੇਦਾਰਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਰਿਮਟ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਪੈਸੇ ਦੀ ਧੌਂਸ ਦਿਖਾ ਦੇ ਮਾਮਲੇ ਨੂੰ ਦਬਾਉਣਾ ਚਾਹੁੰਦੇ ਹਨ। ਉਨ੍ਹਾਂ ਦੀ ਲੜਕੀ ਦੀ ਮੌਤ ਲਈ ਕ੍ਰੇਨ ਆਪਰੇਟਰ ਨਹੀਂ ਸਗੋਂ ਯੂਨੀਵਰਸਿਟੀ ਦੇ ਮਾਲਕ ਤੇ ਪ੍ਰਬੰਧਕ ਜ਼ਿੰਮੇਵਾਰ ਹਨ।
ਇਹ ਖ਼ਬਰ ਵੀ ਪੜ੍ਹੋ - ਧਾਰਮਿਕ ਡੇਰੇ ਨੇੜੇ ਭੈਣ-ਭਰਾ ਨਾਲ ਵਾਪਰਿਆ ਭਿਆਨਕ ਹਾਦਸਾ, ਪੈ ਗਿਆ ਚੀਕ-ਚਿਹਾੜਾ
ਇਸ ਸਬੰਧੀ ਡੀ.ਐੱਸ.ਪੀ. ਸੁਖਨਾਜ਼ ਸਿੰਘ ਨੂੰ ਮਾਮਲੇ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ ਤੇ ਕਿਸੇ ਵੀ ਕਸੂਰਵਾਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8