ਸਿੱਧੂ ਮੂਸੇਵਾਲਾ ਦੇ ਨਾਮ 'ਤੇ ਪੰਜਾਬ ਦੇ ਇਸ ਜ਼ਿਲ੍ਹੇ 'ਚ ਬਣਨਗੀਆਂ ਲਾਇਬ੍ਰੇਰੀਆਂ

Friday, Jun 10, 2022 - 04:29 PM (IST)

ਫਿਰੋਜ਼ਪੁਰ( ਸੰਨੀ ) : ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਵਿੱਚ ਸਮਾਜ ਸੇਵੀ ਹਰਪ੍ਰੀਤ ਸਿੰਘ ਜਿਨ੍ਹਾਂ ਦਾ ਕਿਸਾਨੀ ਅੰਦੋਲਨ ਵਿਚ ਵੀ ਪੂਰਾ ਸਹਿਯੋਗ ਰਿਹਾ ਉਨ੍ਹਾਂ ਵੱਲੋਂ ਪੰਜ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀਂ ਕੁਝ ਲੋਕਾਂ ਵੱਲੋਂ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ ਬੇਸ਼ੱਕ ਸਿੱਧੂ ਮੂਸੇਵਾਲਾ ਅੱਜ ਸਾਡੇ ਵਿਚ ਨਹੀਂ ਰਹੇ ਪਰ ਉਨ੍ਹਾਂ ਦੇ ਨਾਮ ਨੂੰ ਤਾਜਾ ਰੱਖਣ ਲਈ ਨੌਜਵਾਨਾਂ ਅਤੇ ਸਮਾਜ ਸੇਵੀ ਲੋਕਾਂ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦੇ ਚਲਦਿਆਂ ਜੇਕਰ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੀ ਗੱਲ ਕਰੀਏ ਤਾਂ ਉੱਥੇ ਸਿੱਧੂ ਮੂਸੇਵਾਲਾ ਦੇ ਨਾਮ ਤੇ ਤਿੰਨ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ । ਜਿਨ੍ਹਾਂ ਵਿਚ ਬੱਚਿਆਂ ਅਤੇ ਨੌਜਵਾਨਾਂ ਨੂੰ ਪੰਜਾਬੀ ਵਿਰਸੇ ਸਬੰਧੀ ਕਿਤਾਬਾਂ ਪੜ੍ਹਣ ਨੂੰ ਮਿਲਣਗੀਆਂ।

ਇਹ ਵੀ ਪੜ੍ਹੋ- ਪਟਿਆਲਾ ਦੇ ਇਸ ਸਰਕਾਰੀ ਸਕੂਲ 'ਚ ਹੈ ਡਿਜੀਟਲ ਲਾਇਬ੍ਰੇਰੀ, ਜਾਣੋ ਖਾਸ ਸਹੂਲਤਾ ਬਾਰੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਿੱਧੂ ਮੂਸੇਵਾਲਾ ਦੇ ਨਾਮ 'ਤੇ ਪੂਰੇ ਪੰਜਾਬ ਵਿਚ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ। ਸ਼ੁਰੂਆਤ ਜਹਿੜੀ ਉਹ ਗੁਰੂਹਰਸਹਾਏ ਤੋਂ ਕੀਤੀ ਜਾ ਰਹੀ ਹੈ। ਗੁਰਹਰਸਹਾਏ ਵਿਖੇ ਤਿੰਨ ਲਾਇਬ੍ਰੇਰੀਆਂ ਸਿੱਧੂ ਮੂਸੇਵਾਲਾ ਦੇ ਨਾਮ 'ਤੇ ਅਤੇ ਦੋ ਪੰਜਾਬੀ ਗਾਇਕ ਬੱਬੂ ਮਾਨ ਦੇ ਨਾਮ ਤੇ ਬਣਾਈਆਂ ਜਾ ਰਹੀਆਂ ਹਨ। ਹਰਪ੍ਰੀਤ ਨੇ ਦੱਸਿਆ ਕਿ ਇਹਨਾਂ ਲਾਇਬ੍ਰੇਰੀਆਂ ਵਿਚ ਬੱਚਿਆਂ ਅਤੇ ਨੌਜਵਾਨਾਂ ਲਈ ਕਿਤਾਬਾਂ ਰੱਖ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਅਤੇ ਪੰਜਾਬੀ ਵਿਰਸੇ ਅਤੇ ਪੰਜਾਬ ਸਬੰਧੀ ਹਰ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਜੇਕਰ ਹੁਣ ਦੇ ਸਮੇਂ 'ਚ ਇਹ ਉਪਰਾਲਾ ਕੀਤੇ ਜਾਣਗੇ ਤਾਂ ਹੀ ਆਉਣ ਵਾਲੀਆਂ ਪੀੜ੍ਹੀਆਂ ਪੰਜਾਬੀ ਵਿਰਸੇ ਨੂੰ ਜਾਣ ਸਕਣਗੀਆਂ।

ਇਹ ਵੀ ਪੜ੍ਹੋ- ਜਜ਼ਬੇ ਨੂੰ ਸਲਾਮ, ਰੋਪੜ ਦੀ 7 ਸਾਲਾ ਸਾਨਵੀ ਨੇ ਮਾਊਟ ਐਵਰੈਸਟ ਦੇ ਬੇਸ ਕੈਂਪ ’ਚ ਲਹਿਰਾਇਆ ਝੰਡਾ, ਰਚਿਆ ਇਤਿਹਾਸ

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
 


Anuradha

Content Editor

Related News