ਲਾਇਸੈਂਸ ਬਣਾਉਣ ਲਈ ਰਿਸ਼ਵਤ ਲੈਣ ਦਾ ਮਾਮਲਾ, ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਭੇਜਿਆ ਜੇਲ੍ਹ
Saturday, Jul 02, 2022 - 10:05 AM (IST)
ਅੰਮ੍ਰਿਤਸਰ (ਇੰਦਰਜੀਤ) - ਅੰਮ੍ਰਿਤਸਰ ਵਿਜੀਲੈਂਸ ਬਾਰਡਰ ਰੇਂਜ ਅਧੀਨ ਆਉਂਦੇ ਦੋ ਜ਼ਿਲ੍ਹਿਆਂ ਵਿਚ ਬਤੌਰ ਡਰੱਗ ਇੰਸਪੈਕਟਰ ਤਾਇਨਾਤ ਬਲਬੀਨ ਕੌਰ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਵਿਜੀਲੈਂਸ ਟੀਮ ਨੇ ਮਹਿਲਾ ਡਰੱਗ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰ ਕੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਅਪਰਾਧਿਕ ਮਾਮਲਾ ਦਰਜ ਕਰ ਲਿਆ ਸੀ। ਇਸ ਤੋਂ ਬਾਅਦ ਅਦਾਲਤ ਵੱਲੋਂ ਮੁਲਜ਼ਮ ਦਾ ਰਿਮਾਂਡ ਦਿੱਤਾ ਗਿਆ, ਜਿਸ ਦਾ ਸਮਾਂ ਖ਼ਤਮ ਹੋਣ ਤੋਂ ਬਾਅਦ ਅਦਾਲਤ ਨੇ ਵਿਜੀਲੈਂਸ ਨੂੰ ਬਲਲੀਨ ਕੌਰ ਨੂੰ ਹੋਰ ਰਿਮਾਂਡ ਦਿੱਤੇ ਬਿਨਾਂ ਜੇਲ੍ਹ ਭੇਜਣ ਦੇ ਨਿਰਦੇਸ਼ ਦਿੱਤੇ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਤਾਸ਼ ਖੇਡਦੇ ਸਮੇਂ ਦੋਸਤ ਨੇ ਇੱਟਾਂ ਮਾਰ ਕੀਤਾ ਦੋਸਤ ਦਾ ਕਤਲ (ਤਸਵੀਰਾਂ)
ਦੱਸ ਦੇਈਏ ਕਿ ਮਹਿਲਾ ਅਧਿਕਾਰੀ ’ਤੇ ਪਠਾਨਕੋਟ ਦੇ ਮਾਮੂਨ ਇਲਾਕੇ ’ਚ ਅਰੁਣ ਸ਼ਰਮਾ ਨਾਂ ਦੇ ਵਿਅਕਤੀ ਨੂੰ ਮੈਡੀਕਲ ਸਟੋਰ ਦਾ ਲਾਇਸੈਂਸ ਦੇਣ ਤੋਂ ਇਨਕਾਰ ਕਰਨ ਦਾ ਦੋਸ਼ ਸੀ। ਜਦੋਂ ਸ਼ਿਕਾਇਤਕਰਤਾ ਨੇ ਇਸ ਦਾ ਕਾਰਨ ਪੁੱਛਿਆ ਤਾਂ ਉਸ ਨੇ ਕਿਹਾ ਕਿ ਇਸ ਮਾਮਲੇ ਵਿਚ ਰਾਕੇਸ਼ ਕੁਮਾਰ ਨਾਲ ਗੱਲ ਕੀਤੀ ਜਾਵੇ। ਇਸ ਕੰਮ ਲਈ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਸੀ ਪਰ ਲਾਇਸੈਂਸੀ ਅਰੁਣ ਸ਼ਰਮਾ ਇੰਨੇ ਪੈਸੇ ਦੇਣ ਨੂੰ ਤਿਆਰ ਨਹੀਂ ਸੀ।
ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਵਿਜੀਲੈਂਸ ਵਿਭਾਗ ਦੀ ਟੀਮ ਨੇ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ GNDU ਤੋਂ ਕੀਤਾ ਗ੍ਰਿਫ਼ਤਾਰ
ਦੂਜੇ ਪਾਸੇ ਮੁਲਜ਼ਮ ਘੱਟ ਪੈਸਿਆਂ ਵਿਚ ਲਾਇਸੈਂਸ ਬਣਾਉਣ ਲਈ ਤਿਆਰ ਨਹੀਂ ਸਨ, ਜਿਸ ਕਰ ਕੇ ਅੰਤ ਵਿਚ ਥੋੜ੍ਹੀ ਰਿਆਇਤ ਦੇ ਕੇ 90 ਹਜ਼ਾਰ ਰੁਪਏ ਵਿਚ ਸੌਦਾ ਹੋ ਗਿਆ। ਇਹ ਰਕਮ 3 ਕਿਸ਼ਤਾਂ ਵਿਚ ਅਦਾ ਕਰਨ ਦਾ ਫ਼ੈਸਲਾ ਕੀਤਾ ਗਿਆ। ਸ਼ਿਕਾਇਤਕਰਤਾ ਨੇ ਇਸ ਮਾਮਲੇ ਸਬੰਧੀ ਐੱਸ. ਐੱਸ. ਪੀ. ਵਿਜੀਲੈਂਸ ਵਰਿੰਦਰ ਸਿੰਘ ਸੰਧੂ ਨੂੰ ਸੂਚਿਤ ਕੀਤਾ। ਵਾਅਦੇ ਮੁਤਾਬਕ ਪਹਿਲੀ ਕਿਸ਼ਤ ਵਜੋਂ ਰਾਕੇਸ਼ ਕੁਮਾਰ ਨਾਂ ਦੇ ਮੁਲਜ਼ਮ ਨੂੰ 30 ਹਜ਼ਾਰ ਰੁਪਏ ਦਿੱਤੇ ਜਾਣੇ ਸਨ। ਇਹ ਕਰਮਚਾਰੀ ਮਹਿਲਾ ਡਰੱਗ ਇੰਸਪੈਕਟਰ ਦਾ ਜਾਣ-ਪਛਾਣ ਵਾਲਾ ਸੀ ਅਤੇ ਇਕ ਵਾਰ ਉਸ ਨਾਲ ਕੰਮ ਕਰ ਚੁੱਕਾ ਸੀ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਜਦੋਂ ਸ਼ਿਕਾਇਤਕਰਤਾ ਨੇ ਕਰਮਚਾਰੀ ਰਾਕੇਸ਼ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਦਿੱਤੀ ਤਾਂ ਵਿਜੀਲੈਂਸ ਟੀਮ ਨੇ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਦੌਰਾਨ ਮੁਲਜ਼ਮ ਨੇ ਵਿਜੀਲੈਂਸ ਟੀਮ ਨੂੰ ਦੱਸਿਆ ਕਿ ਉਸ ਨੇ ਇਹ ਰਕਮ ਇੰਸਪੈਕਟਰ ਬਲਬੀਨ ਕੌਰ ਦੀਆਂ ਹਦਾਇਤਾਂ ਅਨੁਸਾਰ ਲਈ ਸੀ, ਜਿਸ ਦੇ ਸਬੂਤ ਵਿਜੀਲੈਂਸ ਨੂੰ ਮਿਲ ਗਏ ਸਨ।
ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਕਤਲ ਕਾਂਡ: ਹਥਿਆਰ ਸਪਲਾਈ ਕਰਨ ਵਾਲਾ ਸਤਵੀਰ ਸਿੰਘ ਫਾਰਚੂਨਰ ਕਾਰ ਸਣੇ ਗ੍ਰਿਫ਼ਤਾਰ