ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ ਹੋਰ ਵਧੀ ਚਿੰਤਾ

Tuesday, Oct 13, 2026 - 10:57 AM (IST)

ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ ਹੋਰ ਵਧੀ ਚਿੰਤਾ

ਲੁਧਿਆਣਾ (ਰਾਮ) : ਗੌਰਮੈਂਟ ਕਾਲਜ ਸਥਿਤ ਡ੍ਰਾਈਵਿੰਗ ਟੈਸਟ ਟ੍ਰੈਕ ’ਤੇ ਸੋਮਵਾਰ ਸਵੇਰ ਤੋਂ ਬਿਜਲੀ ਬੰਦ ਰਹਿਣ ਕਾਰਨ ਲਾਇਸੈਂਸ ਬਣਵਾਉਣ ਅਤੇ ਹੋਰ ਜ਼ਰੂਰੀ ਕੰਮਾਂ ਲਈ ਪੁੱਜੇ ਬਿਨੈਕਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸਵੇਰ ਤੋਂ ਹੀ ਬਿਜਲੀ ਸਪਲਾਈ ਠੱਪ ਰਹਿਣ ਕਾਰਨ ਕਈ ਬਿਨੈਕਾਰਾਂ ਦੇ ਕੰਮ ਨਹੀਂ ਹੋ ਸਕੇ। ਇਸ ਨਾਲ ਲੋਕਾਂ ਨੂੰ ਬਿਨਾਂ ਕੰਮ ਕਰਵਾਏ ਹੀ ਵਾਪਸ ਮੁੜਨਾ ਪਿਆ। ਟ੍ਰੈਕ ’ਤੇ ਪੁੱਜੇ ਕਈ ਬਿਨੈਕਾਰ ਅਜਿਹੇ ਵੀ ਸਨ, ਜੋ ਆਪਣਾ ਕੰਮ-ਕਾਜ ਛੱਡ ਕੇ ਲਾਇਸੈਂਸ ਸਬੰਧੀ ਪ੍ਰਕਿਰਿਆ ਪੂਰੀ ਕਰਵਾਉਣ ਆਏ ਸਨ ਪਰ ਬਿਜਲੀ ਨਾ ਹੋਣ ਕਾਰਨ ਉਨ੍ਹਾਂ ਨੂੰ ਨਿਰਾਸ਼ਾ ਹੱਥ ਲੱਗੀ। ਬਿਜਲੀ ਬੰਦ ਰਹਿਣ ਨਾਲ ਉਨ੍ਹਾਂ ਲੋਕਾਂ ਦੀ ਪ੍ਰੇਸ਼ਾਨੀ ਹੋਰ ਵਧ ਗਈ, ਜਿਨ੍ਹਾਂ ਦੇ ਡ੍ਰਾਈਵਿੰਗ ਲਾਇਸੈਂਸ ਦੀ ਮਿਆਦ ਖਤਮ ਹੋਣ ਵਾਲੀ ਹੈ। ਅਜਿਹੇ ਬਿਨੈਕਾਰ ਸਮਾਂ ਰਹਿੰਦੇ ਜ਼ਰੂਰੀ ਪ੍ਰਕਿਰਿਆ ਪੂਰੀ ਕਰਵਾਉਣਾ ਚਾਹੁੰਦੇ ਸਨ ਪਰ ਵਿਵਸਥਾ ਠੱਪ ਹੋਣ ਕਾਰਨ ਉਨ੍ਹਾਂ ਦਾ ਕੰਮ ਨਹੀਂ ਹੋ ਸਕਿਆ।

ਇਹ ਵੀ ਪੜ੍ਹੋ : Big Breaking : ਪੰਜਾਬ 'ਚ ਈ. ਡੀ. ਦੀ ਵੱਡੀ ਛਾਪੇਮਾਰੀ, ਇਕੋ ਸਮੇਂ ਕਈ ਥਾਵਾਂ 'ਤੇ ਰੇਡ

ਲੋਕਾਂ ਦਾ ਕਹਿਣਾ ਸੀ ਕਿ ਸਰਕਾਰੀ ਦਫਤਰਾਂ ਵਿਚ ਕੰਮ ਕਰਵਾਉਣ ਲਈ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਿੰਮੇਵਾਰੀਆਂ ਛੱਡ ਕੇ ਆਉਂਦੇ ਹਨ। ਅਜਿਹੇ ਵਿਚ ਜੇਕਰ ਬੁਨਿਆਦੀ ਸਹੂਲਤਾਂ ਹੀ ਮੁਹੱਈਆ ਨਹੀਂ ਹੋਣਗੀਆਂ ਤਾਂ ਲੋਕਾਂ ਨੂੰ ਵਾਰ-ਵਾਰ ਗੇੜੇ ਕੱਢਣ ਲਈ ਮਜਬੂਰ ਹੋਣਾ ਪਵੇਗਾ।

ਇਹ ਵੀ ਪੜ੍ਹੋ : ਪੰਜਾਬ : ਮੁਲਾਜ਼ਮ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ, ਵੱਧ ਸਕਦੀਆਂ ਲੋਕਾਂ ਦੀਆਂ ਮੁਸ਼ਕਲਾਂ

ਹਜ਼ਾਰਾਂ ਰੁਪਏ ਫੀਸ ਦੇਣ ਤੋਂ ਬਾਅਦ ਵੀ ਕੰਮ ਨਾ ਹੋਣ ’ਤੇ ਰੋਸ

ਟ੍ਰੈਕ ’ਤੇ ਪੁੱਜੇ ਬਿਨੈਕਾਰਾਂ ਨੇ ਸਰਕਾਰੀ ਵਿਵਸਥਾ ਪ੍ਰਤੀ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਲਾਇਸੈਂਸ ਬਣਵਾਉਣ ਅਤੇ ਹੋਰ ਪ੍ਰਕਿਰਿਆਵਾਂ ਲਈ ਹਜ਼ਾਰਾਂ ਰੁਪਏ ਤੱਕ ਦੀ ਫੀਸ ਜਮ੍ਹਾ ਕਰਾਉਣੀ ਪੈਂਦੀ ਹੈ। ਇਸ ਦੇ ਬਾਵਜੂਦ ਸਮੇਂ ’ਤੇ ਕੰਮ ਨਾ ਹੋਣ ਕਾਰਨ ਲੋਕਾਂ ਨੂੰ ਆਰਥਿਕ ਨੁਕਸਾਨ ਦੇ ਨਾਲ-ਨਾਲ ਮਾਨਸਿਕ ਪ੍ਰੇਸ਼ਾਨੀ ਵੀ ਝੱਲਣੀ ਪੈਂਦੀ ਹੈ। ਕਈ ਬਿਨੈਕਾਰਾਂ ਨੇ ਕਿਹਾ ਕਿ ਉਹ ਆਪਣਾ ਕੰਮ ਛੱਡ ਕੇ ਇਥੇ ਪੁੱਜੇ ਸਨ ਪਰ ਪੂਰਾ ਦਿਨ ਖਰਾਬ ਹੋਣ ਦੇ ਬਵਾਜੂਦ ਉਨ੍ਹਾਂ ਨੂੰ ਕੋਈ ਲਾਭ ਨਹੀਂ ਮਿਲਿਆ। ਬਿਨੈਕਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਡ੍ਰਾਈਵਿੰਗ ਟੈਸਟ ਟ੍ਰੈਕ ’ਤੇ ਬਿਜਲੀ ਅਤੇ ਹੋਰ ਜ਼ਰੂਰੀ ਸਹੂਲਤਾਂ ਦੀ ਉੱਚਿਤ ਵਿਵਸਥਾ ਯਕੀਨੀ ਬਣਾਈ ਜਾਵੇ ਤਾਂ ਕਿ ਲੋਕਾਂ ਨੂੰ ਛੋਟੀਆਂ-ਛੋਟੀਆਂ ਸਮੱਸਿਆਵਾ ਕਾਰਨ ਪ੍ਰੇਸ਼ਾਨ ਨਾ ਹੋਣਾ ਪਵੇ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਏ. ਐੱਸ. ਆਈ. ਨੂੰ ਗੋਲੀ ਮਾਰਨ ਵਾਲੇ ਦਾ ਐਨਕਾਊਂਟਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News