ਨੌਜਵਾਨ ਨੇ ਲਾਇਸੰਸੀ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ

12/23/2020 5:10:25 PM

ਵਲਟੋਹਾ (ਗੁਰਮੀਤ) : ਸਰਹੱਦੀ ਕਸਬਾ ਵਲਟੋਹਾ ਵਿਖੇ ਬੀਤੀ ਰਾਤ ਨੌਜਵਾਨ ਵਲੋਂ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਵਲਟੋਹਾ ਪੁਲਸ ਵਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਆਰੰਭ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਰਤਕ ਗੁਰਬਖਸ਼ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਵਲਟੋਹਾ ਬੀਤੀ ਰਾਤ ਆਪਣੇ ਘਰ ਵਿਚ ਸੁੱਤਾ ਹੋਇਆ ਸੀ ਜਿਸ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਆਤਮ ਹੱਤਿਆ ਕਰ ਲਈ। ਇਸ ਘਟਨਾ ਸਬੰਧੀ ਥਾਣਾ ਵਲਟੋਹਾ ਪੁਲਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

Gurminder Singh

This news is Content Editor Gurminder Singh