ਚੋਣਾਂ ਤੋਂ ਪਹਿਲਾਂ ਜਮ੍ਹਾ ਕਰਵਾਉਣੇ ਹੋਣਗੇ ਲਾਇਸੈਂਸੀ ਹਥਿਆਰ : DSP ਬਰਾੜ
Thursday, Oct 03, 2024 - 03:15 AM (IST)
ਮਹਿਤਪੁਰ (ਮਨੋਜ) - ਚੋਣਾਂ ਦੌਰਾਨ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਪੁਲਸ ਵੱਲੋਂ ਵੱਖ-ਵੱਖ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ’ਚੋਂ ਇਕ ਵੱਡਾ ਕੰਮ ਲਾਇਸੈਂਸੀ ਹਥਿਆਰ ਜਮ੍ਹਾ ਕਰਵਾਉਣਾ ਹੁੰਦਾ ਹੈ।
ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤਾ ਲਾਗੂ ਕੀਤੇ ਜਾਣ ਕਾਰਨ ਡੀ. ਐੱਸ. ਪੀ. ਸ਼ਾਹਕੋਟ ਓਂਕਾਰ ਸਿੰਘ ਬਰਾੜ ਨੇ ਸਬ ਡਵੀਜ਼ਨ ਸ਼ਾਹਕੋਟ ਦੇ ਅਧੀਨ ਆਉਂਦੇ ਪਿੰਡਾਂ ਦੇ ਲਾਇਸੈਂਸੀ ਅਸਲਾ ਧਾਰਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਤੁਰੰਤ ਆਪਣੇ ਅਸਲੇ ਥਾਣੇ ਜਾਂ ਗੰਨ ਹਾਊਸ ਵਿਚ ਜਮ੍ਹਾ ਕਰਵਾਉਣ ਅਤੇ ਰਸੀਦ ਲੈ ਕੇ ਆਪਣੇ ਸਬੰਧਿਤ ਥਾਣੇ ਨੂੰ ਸੂਚਿਤ ਕਰਨ।
ਡੀ. ਐੱਸ. ਪੀ. ਬਰਾੜ ਨੇ ਕਿਹਾ ਕਿ ਜੇਕਰ ਕੋਈ ਅਸਲਾ ਧਾਰਕ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪਿੰਡਾਂ ਦੇ ਮੋਹਤਵਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਹਥਿਆਰ ਜਮ੍ਹਾ ਕਰਵਾਉਣ ਲਈ ਅਸਲਾ ਧਾਰਕਾ ਨੂੰ ਸੂਚਿਤ ਕਰਨ।