ਪਿਤਾ ਦੀ ਲਾਇਸੈਂਸੀ ਰਿਵਾਲਵਰ ’ਚੋਂ ਅਚਾਨਕ ਚੱਲੀ ਗੋਲ਼ੀ, 17 ਸਾਲਾ ਪੁੱਤ ਦੀ ਮੌਤ

Wednesday, Mar 29, 2023 - 06:39 PM (IST)

ਪਿਤਾ ਦੀ ਲਾਇਸੈਂਸੀ ਰਿਵਾਲਵਰ ’ਚੋਂ ਅਚਾਨਕ ਚੱਲੀ ਗੋਲ਼ੀ, 17 ਸਾਲਾ ਪੁੱਤ ਦੀ ਮੌਤ

ਮੋਗਾ (ਅਜ਼ਾਦ) : ਥਾਣਾ ਧਰਮਕੋਟ ਦੇ ਅਧੀਨ ਪੈਂਦੇ ਪਿੰਡ ਬਾਜੇਕੇ ਨਿਵਾਸੀ ਗੁਰਬਿੰਦਰ ਸਿੰਘ (17) ਦੀ ਅਚਾਨਕ ਗੋਲ਼ੀ ਲੱਗਣ ਕਾਰਣ ਮੌਤ ਹੋਣ ਦਾ ਪਤਾ ਲੱਗਾ ਹੈ। ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਗੁਰਬਿੰਦਰ ਸਿੰਘ ਨੇ ਗਿਆਰਵੀਂ ਪਾਸ ਕੀਤੀ ਸੀ। ਬੀਤੇ ਦਿਨੀਂ ਜਦੋਂ ਉਹ ਆਪਣੇ ਪਿਤਾ ਸੁਖਵਿੰਦਰ ਸਿੰਘ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ ਤਾਂ ਅਚਾਨਕ ਰਿਵਾਲਵਰ ’ਚੋਂ ਗੋਲ਼ੀ ਚੱਲ ਗਈ, ਜਿਸ ਕਾਰਨ ਉਹ ਜ਼ਖਮੀ ਹੋ ਕੇ ਉਥੇ ਹੀ ਡਿੱਗ ਪਿਆ।

ਇਹ ਵੀ ਪੜ੍ਹੋ : ਜਲੰਧਰ ’ਚ ਵੱਡੀ ਵਾਰਦਾਤ, ਲਿਵ ਇਨ ’ਚ ਰਹਿਣ ਵਾਲੇ ਪ੍ਰੇਮੀ ਨੇ ਬੇਰਹਿਮੀ ਨਾਲ ਪ੍ਰੇਮਿਕਾ ਦਾ ਕੀਤਾ ਕਤਲ

ਇਸ ਦੌਰਾਨ ਪਰਿਵਾਰਕ ਮੈਂਬਰਾਂ ਵਲੋਂ ਗੁਰਬਿੰਦਰ ਸਿੰਘ ਨੂੰ ਤੁਰੰਤ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਉਥੇ ਉਸ ਨੇ ਦਮ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਮ੍ਰਿਤਕ ਗੁਰਬਿੰਦਰ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਦੇ ਬਿਆਨਾਂ ’ਤੇ ਕਾਰਵਾਈ ਕਰਨ ਤੋਂ ਬਾਅਦ ਅੱਜ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। 

ਇਹ ਵੀ ਪੜ੍ਹੋ : ਜਲੰਧਰ ’ਚ ਵਾਪਰੇ ਭਿਆਨਕ ਹਾਦਸੇ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਜਨਮ ਦਿਨ ਤੋਂ ਇਕ ਦਿਨ ਪਹਿਲਾਂ ਹੋਈ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News