ਬਠਿੰਡਾ ''ਚ 2 ਆਈਲੈਟਸ ਸੈਂਟਰਾਂ ਦੇ ਲਾਇਸੈਂਸ ਰੱਦ, ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ

Tuesday, Mar 25, 2025 - 05:26 PM (IST)

ਬਠਿੰਡਾ ''ਚ 2 ਆਈਲੈਟਸ ਸੈਂਟਰਾਂ ਦੇ ਲਾਇਸੈਂਸ ਰੱਦ, ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ

ਬਠਿੰਡਾ (ਵਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਮਨੁੱਖੀ ਤਸਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ ਪ੍ਰਾਰਥੀਆਂ ਦੀ ਪ੍ਰਤੀ ਬੇਨਤੀ ਦੇ ਆਧਾਰ ’ਤੇ 2 ਆਈਲੈਟਸ ਸੈਂਟਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਜਾਰੀ ਹੁਕਮ ਅਨੁਸਾਰ ਐੱਮ/ਐੱਸ. ਸਕੂਲ ਆਫ ਇੰਗਲਿੰਸ਼ ਅਚੀਵਰਜ਼ 100 ਫੁੱਟੀ ਰੋਡ ਗਲੀ ਨੰਬਰ 22-ਏ ਨੇੜੇ ਘੋੜੇ ਵਾਲਾ ਚੌਂਕ ਬਠਿੰਡਾ ਦੇ ਨਾਂ 'ਤੇ ਵਿਸ਼ਾਲ ਕੁਮਾਰ ਪੁੱਤਰ ਰਾਮ ਬਾਬੂ ਵਾਸੀ ਬਠਿੰਡਾ ਨੂੰ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦਾ ਲਾਇਸੈਂਸ ਨੰਬਰ 30-10-2018 ਨੂੰ ਜਾਰੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਲਾਲ ਡੋਰੇ ਅੰਦਰ ਆਉਂਦੇ ਪਲਾਟਾਂ ਦੇ ਕਬਜ਼ਾ ਧਾਰਕਾਂ ਲਈ ਵੱਡੀ ਖ਼ਬਰ, ਤੁਸੀਂ ਵੀ ਪੜ੍ਹੋ

ਨਵੀਨ ਉਪਰੰਤ ਇਸ ਦੀ ਮਿਆਦ 31-10-2028 ਤੱਕ ਹੈ। ਇਸੇ ਤਰ੍ਹਾਂ ਹੁਕਮ ਅਨੁਸਾਰ ਐੱਮ/ਐੱਸ. ਓਮ. ਇੰਟਰਨੈਸ਼ਨਲ ਓਵਰਸੀਜ਼ ਸ਼ਕਤੀ ਮਾਰਬਲ ਬਰਨਾਲਾ ਬਾਈਪਾਸ ਰੋਡ ਸਾਹਮਣੇ ਗਣਪਤੀ ਗੈਸਟ ਹਾਊਸ ਬਠਿੰਡਾ ਦੇ ਨਾਂ ’ਤੇ ਹਰਬਿੰਦਰ ਕੁਮਾਰ ਪੁੱਤਰ ਓਮ ਪ੍ਰਕਾਸ਼ ਜਿੰਦਲ ਵਾਸੀ ਬਠਿੰਡਾ ਨੂੰ ਕੰਸਲਟੈਂਸੀ ਦਾ ਲਾਇਸੈਂਸ ਨੰਬਰ 25-01-2021 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 24-01-2026 ਤੱਕ ਹੈ। ਹੁਕਮ ਅਨੁਸਾਰ ਦੋਵਾਂ ਪ੍ਰਾਰਥੀਆਂ ਵੱਲੋਂ ਲਿਖ਼ਤੀ ਦਰਖ਼ਾਸਤਾਂ ਪੇਸ਼ ਕੀਤੀਆਂ ਗਈਆਂ ਹਨ ਕਿ ਉਨ੍ਹਾਂ ਆਪਣਾ ਕੰਮ ਬੰਦ ਕਰ ਦਿੱਤਾ ਹੈ ਅਤੇ ਉਨ੍ਹਾਂ ਦਾ ਲਾਇਸੈਂਸ ਰੱਦ ਕੀਤਾ ਜਾਵੇ।

ਇਹ ਵੀ ਪੜ੍ਹੋ : ਵਿਧਾਨ ਸਭਾ 'ਚ ਆਪਣੀ ਹੀ ਸਰਕਾਰ ਖ਼ਿਲਾਫ਼ ਬੋਲੇ ਵਿਧਾਇਕ ਲਾਡੀ ਢੋਸ, ਕਿਹਾ-ਅਸੀਂ ਪਾਕਿਸਤਾਨ 'ਚ ਨਹੀਂ ਰਹਿੰਦੇ

ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੇਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸਕੈਸ਼ਨ 8 (1) 'ਚ ਉਪਬੰਧ ਕੀਤਾ ਗਿਆ ਹੈ ਕਿ ਟ੍ਰੈਵਲ ਏਜੰਟ ਆਪਣਾ ਲਾਇਸੈਂਸ ਜਾਰੀ ਹੋਣ ਤੋਂ ਬਾਅਦ ਕਿਸੇ ਵੀ ਸਮੇਂ ਸਮਰੱਥ ਅਥਾਰਟੀ ਨੂੰ 2 ਮਹੀਨਿਆਂ ਦਾ ਨੋਟਿਸ ਦੇ ਕੇ ਸਪੁਰਦ ਕਰ ਸਕਦਾ ਹੈ ਅਤੇ ਨੋਟਿਸ ਦੀ ਮਿਆਦ ਖ਼ਤਮ ਹੋਣ 'ਤੇ ਲਾਇਸੈਂਸ ਨੂੰ ਰੱਦ ਕਰ ਦਿੱਤਾ ਗਿਆ ਮੰਨਿਆ ਜਾਵੇਗਾ। ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੇਗੂਲੇਸ਼ਨ ਦੇ ਸੈਕਸ਼ਨ 8 (1) ਤਹਿਤ ਤੁਰੰਤ ਪ੍ਰਭਾਵ ਤੋਂ ਇਹ ਲਾਇਸੈਂਸ ਰੱਦ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਇਸ ਫਰਮ ਜਾਂ ਉਕਤ ਖ਼ਿਲਾਫ਼ ਕੋਈ ਸ਼ਿਕਾਇਤ ਹੋਵੇਗੀ ਤਾਂ ਉਹ ਖ਼ੁਦ ਇਸ ਦੇ ਜ਼ਿੰਮੇਵਾਰ ਹੋਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


author

Babita

Content Editor

Related News