ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ

Thursday, Jun 26, 2025 - 01:50 PM (IST)

ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ

ਭੁੱਚੋ ਮੰਡੀ (ਨਾਗਪਾਲ) : ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ ਸਥਾਨਕ 2 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਇਹ ਕਾਰਵਾਈ ਉਦੋਂ ਕੀਤੀ ਗਈ, ਜਦੋਂ ਪੁਲਸ ਨੇ ਪਿਛਲੇ ਦਿਨੀਂ ਮੈਡੀਕਲ ਦੇ ਇਨ੍ਹਾਂ ਸਟੋਰਾਂ ਤੋਂ ਭਾਰੀ ਮਾਤਰਾ ਵਿਚ ਨਸ਼ੇ ਵਾਲੀਆਂ ਦਵਾਈਆਂ ਬਰਾਮਦ ਕੀਤੀਆਂ ਸਨ।
ਡੀ. ਐੱਸ. ਪੀ. ਰਵਿੰਦਰ ਸਿੰਘ ਅਤੇ ਚੌਂਕੀ ਇੰਚਾਰਜ ਨਿਰਮਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਵੱਲੋਂ ਡੱਰਗ ਇੰਸਪੈਕਟਰ ਦੇ ਨਾਲ ਇਕ ਜੂਨ ਨੂੰ ਇਕ ਮੈਡੀਕਲ ਸਟੋਰ ਭਾਰਤ ਮੈਡੀਕਲ ਸਟੋਰ ’ਤੇ ਛਾਪਾ ਮਾਰ ਕੇ 77400 ਪ੍ਰੈਗਾਬਲਿਨ ਕੈਪਸੂਲ ਬਰਾਮਦ ਕੀਤੇ। ਇਸ ਤੋਂ ਇਲਾਵਾ ਇਕ ਹੋਰ ਮੈਡੀਕਲ ਬੀ. ਐੱਮ. ਫਰਮਾ ਮੈਡੀਕਲ ਸਟੋਰ ਤੋਂ 15 ਜੂਨ ਨੂੰ 1455 ਪ੍ਰੈਗਾਬਲਿਨ ਕੈਪਸੂਲ ਬਰਾਮਦ ਕੀਤੇ ਸਨ। ਪੁਲਸ ਵੱਲੋਂ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਹੋਈ ਸੀ।

ਉਨ੍ਹਾਂ ਦੱਸਿਆਂ ਕਿ ਪੰਜਾਬ ਸਰਕਾਰ ਦੇ ਫੂਡ ਅਤੇ ਡੱਰਗ ਐਂਡ ਮਿਸਟੇਸਨ ਵਿਭਾਗ ਆਫ ਹੈਲਥ ਅਤੇ ਫੈਲਮੀ ਵੈੱਲਫੇਅਰ ਪੰਜਾਬ ਵੱਲੋਂ ਲਾਇਸੈਂਸ ਕੈਂਸਲ ਕੀਤੇ ਗਏ ਹਨ। ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੋ ਵੀ ਮੈਡੀਕਲ ਸਟੋਰ ਨਿਯਮਾਂ ਦੀ ਉਲੰਘਣਾ ਕਰਨਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


author

Babita

Content Editor

Related News