ਬੇਅਦਬੀ ਦੇ ਕੇਸ ’ਚ ਨਾਮਜ਼ਦ ਜਨਾਨੀ ਦਾ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਉਮਰਕੈਦ

Wednesday, Jul 14, 2021 - 09:29 AM (IST)

ਲੁਧਿਆਣਾ (ਮਹਿਰਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ਾਂ ’ਚ ਨਾਮਜ਼ਦ ਜਨਾਨੀ ਦਾ ਕਤਲ ਕਰਨ ਦੇ ਦੋਸ਼ ’ਚ ਸਥਾਨਕ ਵਧੀਕ ਸੈਸ਼ਨ ਜੱਜ ਲਖਵਿੰਦਰ ਕੌਰ ਦੀ ਅਦਾਲਤ ਨੇ ਮੁਲਜ਼ਮ ਜਸਪ੍ਰੀਤ ਸਿੰਘ ਉਰਫ਼ ਨਿਹਾਲ ਸਿੰਘ ਵਾਸੀ ਰਣਜੀਤ ਨਗਰ, ਪਟਿਆਲਾ ਅਤੇ ਗੁਰਪ੍ਰੀਤ ਸਿੰਘ ਉਰਫ਼ ਖਾਲਸਾ ਉਰਫ਼ ਬਾਬਾ ਵਾਸੀ ਪਿੰਡ ਜੱਗੋਵਾਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਇਹ ਵੀ ਪੜ੍ਹੋ : ਆਮਦਨ ਟੈਕਸ ਵਿਭਾਗ ਖ਼ਿਲਾਫ਼ ਹਾਈਕੋਰਟ ਪੁੱਜੇ 'ਨਵਜੋਤ ਸਿੱਧੂ', ਜਾਣੋ ਕੀ ਹੈ ਪੂਰਾ ਮਾਮਲਾ

ਇਸ ਤੋਂ ਇਲਾਵਾ ਤੀਜੇ ਮੁਲਜ਼ਮ ਹਰਬੰਸ ਸਿੰਘ ਨੂੰ ਆਰਮਜ਼ ਐਕਟ ਤਹਿਤ 3 ਸਾਲ ਕੈਦ ਅਤੇ 5 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਇਸ ਸਬੰਧੀ ਪੁਲਸ ਥਾਣਾ ਡੇਹਲੋਂ ਵੱਲੋਂ ਉਪਰੋਕਤ ਮੁਲਜ਼ਮਾਂ ਤੋਂ ਇਲਾਵਾ ਗੁਰਵਿੰਦਰ ਸਿੰਘ, ਜਗਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਗੋਲਡੀ, ਕੁਲਵੰਤ ਸਿੰਘ, ਦਰਸ਼ਨ ਸਿੰਘ ਅਤੇ ਸਵਰਣਜੀਤ ਸਿੰਘ ਖਿਲਾਫ਼ 23 ਜੁਲਾਈ, 2016 ਨੂੰ ਧਾਰਾ 302 ਅਤੇ ਹੋਰ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਮਾਸੂਮ ਬੱਚੀਆਂ ਵੱਲੋਂ ਜ਼ਹਿਰ ਨਿਗਲਣ ਦੇ ਮਾਮਲੇ 'ਚ ਜ਼ਬਰਦਸਤ ਮੋੜ, ਮਾਂ ਨੇ ਹੀ ਖੁਆਈਆਂ ਸੀ ਸਲਫ਼ਾਸ ਦੀਆਂ ਗੋਲੀਆਂ

ਪੁਲਸ ਵੱਲੋਂ ਦੋਸ਼ੀਆਂ ਖ਼ਿਲਾਫ਼ ਅਦਾਲਤ ’ਚ 16 ਗਵਾਹ ਪੇਸ਼ ਕੀਤੇ ਗਏ ਸਨ। ਅਦਾਲਤ ਨੇ ਸਰਕਾਰੀ ਵਕੀਲ ਐੱਸ. ਐੱਸ. ਹੈਦਰ ਦੀ ਬਹਿਸ ਸੁਣਨ ਤੋਂ ਬਾਅਦ ਉਪਰੋਕਤ ਤਿੰਨੋਂ ਮੁਲਜ਼ਮਾਂ ਨੂੰ ਕਸੂਰਵਾਰ ਠਹਿਰਾਉਂਦੇ ਹੋਏ ਉਕਤ ਸਜ਼ਾ ਸੁਣਾਈ ਅਤੇ ਮੁਲਜ਼ਮ ਜਸਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ 1.40-1.40 ਲੱਖ ਹਜ਼ਾਰ ਰੁਪਏ ਜ਼ੁਰਮਾਨਾ ਵੀ ਅਦਾ ਕਰਨ ਦਾ ਹੁਕਮ ਦਿੱਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News