ਬੱਚੀ ਦੇ ਭਰੂਣ ਨੂੰ ਕੂੜੇ 'ਚ ਦੱਬਣ ਵਾਲੇ ਮਾਪਿਆਂ ਨੂੰ ਉਮਰਕੈਦ, ਪੜ੍ਹੋ ਕੀ ਹੈ ਪੂਰਾ ਮਾਮਲਾ

Thursday, Apr 04, 2024 - 04:53 PM (IST)

ਬੱਚੀ ਦੇ ਭਰੂਣ ਨੂੰ ਕੂੜੇ 'ਚ ਦੱਬਣ ਵਾਲੇ ਮਾਪਿਆਂ ਨੂੰ ਉਮਰਕੈਦ, ਪੜ੍ਹੋ ਕੀ ਹੈ ਪੂਰਾ ਮਾਮਲਾ

ਮੋਗਾ (ਸੰਦੀਪ ਸ਼ਰਮਾ) : ਜ਼ਿਲ੍ਹਾ ਅਤੇ ਐਡੀਸ਼ਨਲ ਸੈਸ਼ਨ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਨੇ ਖ਼ਾਲੀ ਪਲਾਟ 'ਚ ਬੱਚੀ ਦੇ ਭਰੂਣ ਨੂੰ ਦਫਨਾਉਣ ਅਤੇ ਉਸ ਦੇ ਟੁਕੜੇ-ਟੁਕੜੇ ਕਰਨ ਦੇ ਮਾਮਲੇ 'ਚ ਸ਼ਾਮਲ ਮਾਪਿਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਦੋਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਅਤੇ 10 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ। ਅਦਾਲਤ ਦੇ ਹੁਕਮਾਂ ਅਨੁਸਾਰ ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿਚ ਉਨ੍ਹਾਂ ਨੂੰ 6-6 ਮਹੀਨੇ ਦੀ ਵਾਧੂ ਕੈਦ ਵੀ ਭੁਗਤਣੀ ਪਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ Main ਹਾਈਵੇਅ 'ਤੇ ਲੱਗਾ ਪੱਕਾ ਧਰਨਾ, ਇੱਧਰ ਆਉਣ ਵਾਲੇ ਦੇਣ ਧਿਆਨ, ਜਾਮ 'ਚ ਨਾ ਫਸ ਜਾਇਓ (ਤਸਵੀਰਾਂ)
ਇਸ ਮਾਮਲੇ ਸਬੰਧੀ 28 ਸਤੰਬਰ, 2020 ਨੂੰ ਪੁਲਸ ਦੇ ਟੋਲ ਫਰੀ ਨੰਬਰ 112 ’ਤੇ ਸੂਚਨਾ ਮਿਲੀ ਸੀ ਕਿ ਪਿੰਡ ਫਤਿਹਗੜ੍ਹ ਕੋਰੋਟਨਾ ਵਿਖੇ ਨਿਰਮਲ ਸਿੰਘ ਪੁੱਤਰ ਹਰਬੰਸ ਸਿੰਘ ਦੇ ਘਰ ਦੇ ਨੇੜੇ ਖ਼ਾਲੀ ਪਲਾਟ ਪਏ ਹਨ, ਜਿਸ ’ਤੇ ਕੂੜੇ ਦੇ ਢੇਰ ਲੱਗੇ ਹੋਏ ਹਨ। ਜਿਸ ਵਿਚ ਇਕ ਬੱਚੀ ਦਾ ਭਰੂਣ ਮਿਲਿਆ ਸੀ, ਜਿਸ ਨੂੰ ਦਬਾ ਕੇ ਕੁਚਲਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ’ਤੇ ਥਾਣਾ ਧਰਮਕੋਟ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਭਰੂਣ ਨੂੰ ਕਬਜ਼ੇ ’ਚ ਲੈ ਕੇ ਅਜਿਹਾ ਕਰਨ ਵਾਲੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ।

ਇਹ ਵੀ ਪੜ੍ਹੋ : ਬਰਨਾਲਾ ਦੇ ਪਿੰਡਾਂ 'ਚ ਮਚੀ ਹਾਹਾਕਾਰ, ਬੁਰੀ ਤਰ੍ਹਾਂ ਡਰੇ ਪਸ਼ੂ ਪਾਲਕ, ਪੜ੍ਹੋ ਕੀ ਹੈ ਪੂਰਾ ਮਾਮਲਾ
 
ਇਸ ਤੋਂ ਬਾਅਦ ਪੁਲਸ ਵਲੋਂ ਮਾਮਲੇ ਦੀ ਮੁੱਢਲੀ ਅਤੇ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਗੁਰਦੇਵ ਸਿੰਘ ਪੁੱਤਰ ਨਛੱਤਰ ਸਿੰਘ ਅਤੇ ਉਸ ਦੀ ਪਤਨੀ ਹਰਦੀਪ ਕੌਰ ਨੂੰ ਇਸ ਮਾਮਲੇ ਵਿਚ ਸ਼ਾਮਲ ਕੀਤਾ ਗਿਆ। ਇਸ ਮਾਮਲੇ ’ਚ ਅਦਾਲਤ ਨੇ ਸੁਣਵਾਈ ਦੌਰਾਨ ਅਦਾਲਤ ’ਚ ਪੇਸ਼ ਕੀਤੇ ਸਬੂਤਾਂ ਅਤੇ ਗਵਾਹਾਂ ਦੇ ਆਧਾਰ ’ਤੇ ਪਤੀ-ਪਤਨੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਭਾਰਤੀ ਦੰਡਾਵਲੀ ਦੀ ਧਾਰਾ 201 ਦੇ ਨਾਲ-ਨਾਲ ਭਰੂਣ ਹੱਤਿਆ ਦੀ ਕੋਸ਼ਿਸ਼ ਦੇ ਦੋਸ਼ ’ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਆਈ. ਪੀ. ਸੀ. ਤਹਿਤ ਪੰਜ ਸਾਲ ਦੀ ਸਜ਼ਾ ਵੀ ਸੁਣਾਈ ਹੈ। ਇਸ ਧਾਰਾ ਤਹਿਤ ਉਨ੍ਹਾਂ ਨੂੰ 5-5 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਵੀ ਦਿੱਤੇ ਗਏ ਅਤੇ ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿਚ ਤਿੰਨ-ਤਿੰਨ ਮਹੀਨੇ ਦੀ ਵਾਧੂ ਕੈਦ ਕੱਟਣ ਦੇ ਹੁਕਮ ਵੀ ਜਾਰੀ ਕੀਤੇ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News