ਪਿੰਡ ਦੇ ਸਰਪੰਚ ਤੋਂ ਲੈ ਕੇ 5 ਵਾਰ ਮੁੱਖ ਮੰਤਰੀ ਬਣਨ ਵਾਲੇ ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ ''ਤੇ ਝਾਤ

Wednesday, Apr 26, 2023 - 05:20 AM (IST)

ਪਿੰਡ ਦੇ ਸਰਪੰਚ ਤੋਂ ਲੈ ਕੇ 5 ਵਾਰ ਮੁੱਖ ਮੰਤਰੀ ਬਣਨ ਵਾਲੇ ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ ''ਤੇ ਝਾਤ

ਚੰਡੀਗੜ੍ਹ : ਪੰਜਾਬ ਦੀ ਰਾਜਨੀਤੀ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪ੍ਰਕਾਸ਼ ਸਿੰਘ ਬਾਦਲ 95 ਸਾਲ ਦੀ ਉਮਰ ਭੋਗ ਕੇ ਅੱਜ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਸਰਪੰਚੀ ਦੀ ਚੋਣ ਜਿੱਤ ਕੇ ਸਿਆਸਤ 'ਚ ਪ੍ਰਕਾਸ਼ ਸਿੰਘ ਬਾਦਲ ਨੇ 5 ਵਾਰ ਮੁੱਖ ਮੰਤਰੀ ਵਜੋਂ ਸੇਵਾ ਨਿਭਾਈ। ਉਨ੍ਹਾਂ ਦਾ ਜਨਮ 8 ਦਸੰਬਰ 1927 ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਅਬੁਲ ਖੁਰਾਣਾ ਵਿੱਚ ਹੋਇਆ ਸੀ। ਉਹ ਪਹਿਲਾਂ ਇਸ ਅਹੁਦੇ 'ਤੇ 1970 ਤੋਂ 1971 ਤੱਕ, 1977 ਤੋਂ 1980 ਤੱਕ, 1997 ਤੋਂ 2002 ਤੱਕ ਤੇ 2007 ਤੋਂ 2017 ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ।

ਉਹ ਸਿੱਖ ਕੇਂਦਰਿਤ ਪੰਜਾਬੀ ਖੇਤਰੀ ਰਾਜਨੀਤਕ ਦਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਨ। ਉਹ 1995 ਤੋਂ 31 ਜਨਵਰੀ 2008 ਤੱਕ ਪਾਰਟੀ ਦੇ ਪ੍ਰਧਾਨ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹੋਣ ਦੇ ਨਾਤੇ ਉਨ੍ਹਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਇਕ ਮਜ਼ਬੂਤ ਪ੍ਰਭਾਵ ਰਿਹਾ। ਉਹ ਆਮ ਤੌਰ 'ਤੇ ਭਾਰਤੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੋਂ ਬਾਅਦ ਦੂਜੇ ਸਭ ਤੋਂ ਸ਼ਕਤੀਸ਼ਾਲੀ ਸਿੱਖ ਨੇਤਾ ਦੇ ਰੂਪ ਵਿੱਚ ਦੁਨੀਆ ਭਰ ਵਿੱਚ ਜਾਣੇ ਜਾਂਦੇ ਸਨ।

PunjabKesari

ਮੁੱਢਲੀ ਜ਼ਿੰਦਗੀ

ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਮਲੋਟ ਨੇੜੇ ਅਬੁਲ ਖੁਰਾਣਾ 'ਚ 8 ਦਸੰਬਰ 1927 ਨੂੰ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਂ ਰਘੂਰਾਜ ਸਿੰਘ ਤੇ ਮਾਤਾ ਦਾ ਨਾਂ ਸੁੰਦਰੀ ਕੌਰ ਹੈ। ਉਨ੍ਹਾਂ ਨੇ ਲਾਹੌਰ ਦੇ ਫੋਰਮੈਨ ਕ੍ਰਿਸ਼ਚੀਅਨ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਸੀ। ਉਹ ਢਿੱਲੋਂ ਪਰਿਵਾਰ ਨਾਲ ਸਬੰਧਤ ਸਨ।

ਸਿਆਸੀ ਜੀਵਨ

ਉਨ੍ਹਾਂ 1947 ਵਿੱਚ ਆਪਣਾ ਸਿਆਸੀ ਕਰੀਅਰ ਸ਼ੁਰੂ ਕੀਤਾ। ਪੰਜਾਬ ਦੀ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਉਹ ਪਿੰਡ ਬਾਦਲ ਦੇ ਸਰਪੰਚ ਅਤੇ ਬਾਅਦ 'ਚ ਬਲਾਕ ਸੰਮਤੀ ਲੰਬੀ ਦੇ ਚੇਅਰਮੈਨ ਰਹੇ। ਐੱਫ.ਸੀ. ਕਾਲਜ ਲਾਹੌਰ ਤੋਂ ਗ੍ਰੈਜੂਏਸ਼ਨ ਕਰਨ ਤੋਂ ਬਾਅਦ ਉਹ ਵਕੀਲ ਬਣਨਾ ਚਾਹੁੰਦੇ ਸਨ ਅਤੇ ਪੰਜਾਬ ਯੂਨੀਵਰਸਿਟੀ ਵਿੱਚ ਐੱਲ.ਐੱਲ.ਬੀ. 'ਚ ਦਾਖ਼ਲਾ ਤਾਂ ਲਿਆ ਪਰ ਗਿਆਨੀ ਕਰਤਾਰ ਸਿੰਘ ਦੀ ਪ੍ਰੇਰਣਾ ਨਾਲ ਸਿਆਸੀ ਤੌਰ 'ਤੇ ਸਰਗਰਮ ਹੋ ਗਏ। 1957 ਵਿੱਚ ਬਾਦਲ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ ਜਿੱਤੀ। ਫਿਰ 1969 ਵਿੱਚ ਮੁੜ ਵਿਧਾਨ ਸਭਾ ਦੀ ਚੋਣ ਜਿੱਤੀ ਅਤੇ ਅਕਾਲੀ ਦਲ ਤੇ ਜਨਸੰਘ ਦੀ ਸਾਂਝੀ ਸਰਕਾਰ ਵਿੱਚ ਮੰਤਰੀ ਰਹੇ। ਉਨ੍ਹਾਂ ਨੂੰ ਮੀਡੀਆ ਅਤੇ ਲੋਕ ਆਮ ਤੌਰ 'ਤੇ ਵੱਡੇ ਬਾਦਲ ਵਜੋਂ ਜਾਣਦੇ ਅਤੇ ਉਚਾਰਦੇ ਸਨ। ਇਹ ਵੀ ਮੰਨਿਆ ਜਾਂਦਾ ਹੈ ਕਿ ਅਕਾਲੀ ਦਲ ਨੂੰ ਦਰਪੇਸ਼ ਚੁਣੌਤੀਆਂ ਤੋਂ ਬਾਹਰ ਕੱਢਣ 'ਚ ਉਨ੍ਹਾਂ ਦੀ ਅਹਿਮ ਭੂਮਿਕਾ ਹੁੰਦੀ ਸੀ।

PunjabKesari

ਪ੍ਰਕਾਸ਼ ਸਿੰਘ ਬਾਦਲ 11 ਵਾਰ ਵਿਧਾਇਕ (1 ਵਾਰ ਮਲੋਟ ਅਤੇ 5-5 ਵਾਰ ਗਿੱਦੜਬਾਹਾ ਅਤੇ ਲੰਬੀ ਤੋਂ), 5 ਵਾਰ ਮੁੱਖ ਮੰਤਰੀ (1970, 1977, 1992, 2007, 2012) ਅਤੇ 1 ਵਾਰ ਕੇਂਦਰੀ ਮੰਤਰੀ ਰਹੇ ਸਨ। ਉਹ 2022 ਪੰਜਾਬ ਵਿਧਾਨ ਸਭਾ ਚੋਣਾਂ 'ਚ ਲੰਬੀ ਵਿਧਾਨ ਸਭਾ ਹਲਕੇ ਤੋਂ ਚੋਣ ਹਾਰ ਗਏ ਸਨ। 1970 ਵਿੱਚ ਬਾਦਲ 43 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਕਿਸੇ ਭਾਰਤੀ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਸਭ ਤੋਂ ਛੋਟੀ ਉਮਰ ਦੇ ਆਗੂ ਸਨ। 2017 ਵਿੱਚ ਜਦੋਂ ਉਨ੍ਹਾਂ ਦਾ 5ਵਾਂ ਕਾਰਜਕਾਲ ਪੂਰਾ ਹੋਇਆ ਤਾਂ ਉਹ 90 ਸਾਲ ਦੀ ਉਮਰ ਦੇ ਕਿਸੇ ਭਾਰਤੀ ਸੂਬੇ ਦੇ ਸਭ ਤੋਂ ਵਡੇਰੀ ਉਮਰ ਦੇ ਮੁੱਖ ਮੰਤਰੀ ਸਨ। 1979 ਤੋਂ 1980 ਦੌਰਾਨ ਉਹ ਕੇਂਦਰ ਵਿੱਚ ਚੌਧਰੀ ਚਰਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਖੇਤੀ ਮੰਤਰੀ ਬਣੇ ਪਰ ਉਨ੍ਹਾਂ ਮੁੜ ਕੇ ਕਦੇ ਵੀ ਕੇਂਦਰ ਵੱਲ ਨਹੀਂ ਤੱਕਿਆ ਅਤੇ ਆਪਣਾ ਪੂਰਾ ਧਿਆਨ ਸੂਬਾਈ ਸਿਆਸਤ ਉੱਤੇ ਕ੍ਰੇਂਦਿਤ ਕੀਤਾ।

ਉਸ ਸਮੇਂ ਦੇ ਪ੍ਰਕਾਸ਼ ਸਿੰਘ ਢਿੱਲੋਂ ਪਹਿਲੀ ਵਾਰ ਪਿੰਡ ਬਾਦਲ ਦੇ ਸਰਪੰਚ ਚੁਣੇ ਗਏ ਸਨ। ਉਸ ਵੇਲੇ ਉਸ ਦੀ ਉਮਰ ਸਿਰਫ਼ 20 ਸਾਲ (8 ਦਸੰਬਰ 1927 ਨੂੰ ਜਨਮ) ਸੀ। ਫਿਰ ਬਾਦਲ ਤੋਂ ਉਨ੍ਹਾਂ ਦਾ ਅਗਲਾ ਪੜਾਅ ਲੰਬੀ ਆਇਆ। ਸਰਪੰਚ ਚੁਣੇ ਜਾਣ ਤੋਂ ਕੁਝ ਸਮੇਂ ਬਾਅਦ ਹੀ ਉਹ ਲੰਬੀ ਬਲਾਕ ਕਮੇਟੀ ਦੇ ਪ੍ਰਧਾਨ ਚੁਣੇ ਗਏ। ਇਸ ਲਈ ਬਾਦਲ ਵਾਂਗ ਪ੍ਰਕਾਸ਼ ਸਿੰਘ ਨੇ ਵੀ ਲੰਬੀ ਨੂੰ ਸਦਾ ਲਈ ਆਪਣੇ ਨਾਲ ਜੋੜ ਲਿਆ। ਪਹਿਲੀ ਵਾਰ 1957 ਤੋਂ 2017 ਤੱਕ ਉਸਨੇ 10 ਵਾਰ ਪੰਜਾਬ ਵਿਧਾਨ ਸਭਾ ਵਿੱਚ ਲੰਬੀ ਤੋਂ ਨੁਮਾਇੰਦਗੀ ਕੀਤੀ।

PunjabKesari

ਜਦੋਂ 1977 ਵਿੱਚ ਕੇਂਦਰ ਵਿੱਚ ਮੋਰਾਰਜੀ ਦੇਸਾਈ ਦੀ ਜਨਤਾ ਪਾਰਟੀ ਦੀ ਸਰਕਾਰ ਬਣੀ ਤਾਂ ਪ੍ਰਕਾਸ਼ ਸਿੰਘ ਬਾਦਲ ਨੂੰ ਉਸ ਵਿੱਚ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਬਣਾਇਆ ਗਿਆ। ਇਸੇ ਅਰਸੇ ਦੌਰਾਨ ਉਹ ਲੋਕ ਸਭਾ ਲਈ ਵੀ ਚੁਣੇ ਗਏ ਸਨ ਪਰ ਉਹ ਕੇਂਦਰ ਵਿੱਚ ਰਹਿ ਕੇ ਰਾਜਨੀਤੀ ਕਰਨਾ ਪਸੰਦ ਨਹੀਂ ਕਰਦੇ ਸਨ। ਇਸੇ ਲਈ ਉਨ੍ਹਾਂ ਨੇ ਕੇਂਦਰੀ ਮੰਤਰੀ ਦਾ ਅਹੁਦਾ ਛੱਡ ਦਿੱਤਾ ਜੋ ਉਨ੍ਹਾਂ ਨੇ ਮਾਰਚ 1977 ਵਿਚ ਜੂਨ 'ਚ ਸੰਭਾਲਿਆ ਸੀ। ਉਸ ਤੋਂ ਬਾਅਦ ਉਹ ਪੰਜਾਬ ਤੋਂ ਹੀ ਕੌਮੀ ਸਿਆਸਤ ਦੇ ਕੇਂਦਰ ਵਿੱਚ ਰਹਿੰਦਿਆਂ ਹਮੇਸ਼ਾ ਆਪਣੇ-ਆਪ ਨੂੰ ਪ੍ਰਸੰਗਿਕ ਰੱਖਦੇ ਰਹੇ।

ਜਦੋਂ ਉਹ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ, ਉਹ ਸਭ ਤੋਂ ਘੱਟ ਉਮਰ ਦੇ ਸਨ। ਜਦੋਂ ਉਨ੍ਹਾਂ ਨੇ ਆਖਰੀ ਵਾਰ ਅਹੁਦਾ ਛੱਡਿਆ ਸੀ, ਉਹ ਸਭ ਤੋਂ ਵੱਡੀ ਉਮਰ ਦੇ ਸਨ। ਪ੍ਰਕਾਸ਼ ਸਿੰਘ ਬਾਦਲ ਮਾਰਚ 1970 ਵਿੱਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ। ਉਸ ਸਮੇਂ ਇਹ ਅਹੁਦਾ ਸੰਭਾਲਣ ਵਾਲੇ ਉਹ ਸਭ ਤੋਂ ਨੌਜਵਾਨ (43) ਆਗੂ ਸਨ। ਉਨ੍ਹਾਂ ਨੇ ਪੰਜਾਬ ਵਿੱਚ ਅਕਾਲੀ-ਦਲ-ਜਨ ਸੰਘ ਦੀ ਸਰਕਾਰ ਲਗਭਗ ਡੇਢ ਸਾਲ ਤੱਕ ਚਲਾਈ। ਫਿਰ ਹਿੰਦੀ ਭਾਸ਼ਾ ਦੇ ਮੁੱਦੇ 'ਤੇ ਜਨਸੰਘ ਨੇ ਸਮਰਥਨ ਵਾਪਸ ਲੈ ਲਿਆ ਅਤੇ ਇਹ ਸਰਕਾਰ ਡਿੱਗ ਗਈ।

PunjabKesari

ਹਾਲਾਂਕਿ ਇਸ ਤੋਂ ਬਾਅਦ ਉਹ 4 ਵਾਰ (ਕੁੱਲ 5 ਵਾਰ) ਮੁੱਖ ਮੰਤਰੀ ਦੇ ਅਹੁਦੇ 'ਤੇ ਰਹੇ। ਪਿਛਲੇ ਲਗਾਤਾਰ 10 ਸਾਲ, 2 ਵਾਰ, 2007 ਤੋਂ 2017 ਤੱਕ। ਉਦੋਂ ਤੱਕ ਉਹ 90 ਸਾਲ ਦੇ ਹੋ ਚੁੱਕੇ ਸਨ ਅਤੇ ਉਹ ਪੰਜਾਬ ਦੇ ਹੀ ਨਹੀਂ, ਸ਼ਾਇਦ ਦੇਸ਼ ਦੇ ਸਭ ਤੋਂ ਬਜ਼ੁਰਗ ਮੁੱਖ ਮੰਤਰੀ ਸਨ।


author

Mukesh

Content Editor

Related News