ਸਾਲੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ NRI ਜੀਜੇ ਨੂੰ ਅਦਾਲਤ ਨੇ ਸੁਣਾਈ ਸਖ਼ਤ ਸਜ਼ਾ

02/07/2023 2:28:20 PM

ਜਲੰਧਰ (ਜਤਿੰਦਰ, ਭਾਰਦਵਾਜ) : ਐਡੀਸ਼ਨਲ ਸੈਸ਼ਨ ਜੱਜ ਤਰਨਤਾਰਨ ਸਿੰਘ ਬਿੰਦਰਾ ਦੀ ਅਦਾਲਤ ਵਲੋਂ ਅਸ਼ੋਕ ਕੁਮਾਰ ਨਿਵਾਸੀ ਲੱਧੇਵਾਲੀ ਨੂੰ ਆਪਣੀ ਸਾਲੀ ਰਾਜਰਾਣੀ ਉਰਫ਼ ਰਾਜਵਿੰਦਰ ਕੌਰ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਤੇ ਆਪਣੀ ਪਤਨੀ ਜਸਵਿੰਦਰ ਕੌਰ ਅਤੇ ਸੱਸ ਚਰਨ ਕੌਰ ਪਤਨੀ ਪਿਆਰਾ ਰਾਮ ਨਿਵਾਸੀ ਰਾਏਪੁਰ ਰਸੂਲਪੁਰ ਨੂੰ ਗੰਭੀਰ ਤੌਰ ’ਤੇ ਜ਼ਖ਼ਮੀ ਕਰਨ ਦੇ ਮਾਮਲੇ ’ਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਅਤੇ 1 ਲੱਖ 10 ਹਜ਼ਾਰ ਰੁਪਏ ਜੁਰਮਾਨਾ, ਜੁਰਮਾਨਾ ਅਦਾ ਨਾ ਕਰਨ ’ਤੇ 2 ਮਹੀਨੇ ਦੀ ਹੋਰ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਗਿਆ।

ਇਹ ਵੀ ਪੜ੍ਹੋ- ਆਸਟ੍ਰੇਲੀਆ ਦੀ ਧਰਤੀ 'ਤੇ ਇਕ ਹੋਰ ਪੰਜਾਬੀ ਨੇ ਤੋੜਿਆ ਦਮ, 2 ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ

ਇਸ ਮਾਮਲੇ ਵਿਚ ਜਗਜੀਤ ਕੁਮਾਰ ਉਰਫ ਜੀਤਾ ਦੇ ਬਿਆਨਾਂ ’ਤੇ ਥਾਣਾ ਮਕਸੂਦਾਂ ’ਚ ਰਾਜਵਿੰਦਰ ਕੌਰ ਉਰਫ ਰਾਜਰਾਣੀ ਦਾ ਕਤਲ ਕਰਨ ਅਤੇ ਉਸਦੀ ਮਾਸੀ ਜਸਵਿੰਦਰ ਕੌਰ ਅਤੇ ਨਾਨੀ ਚਰਣ ਕੌਰ ਨੂੰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਗੰਭੀਰ ਤੌਰ ’ਤੇ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਅਸ਼ੋਕ ਕੁਮਾਰ ਦੇ ਵਿਰੁੱਧ ਕੇਸ ਦਰਜ ਕਰਵਾਇਆ ਗਿਆ ਸੀ। 

ਇਹ ਵੀ ਪੜ੍ਹੋ- ਬਹਿਬਲ ਕਲਾਂ ਗੋਲ਼ੀ ਕਾਂਡ : SIT ਨੇ ਜ਼ਿਲ੍ਹਾ ਅਦਾਲਤ ਨੂੰ ਸੌਂਪੀ ਸੀਲਬੰਦ ਸਟੇਟਸ ਰਿਪੋਰਟ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News