ਮੰਡੀਆਂ ''ਚ ਲਿਫਟਿੰਗ ਨਾ ਹੋਣ ਕਾਰਨ ਕਿਸਾਨ, ਆੜ੍ਹਤੀ ਤੇ ਮਜ਼ਦੂਰ ਪ੍ਰੇਸ਼ਾਨ

Sunday, Apr 29, 2018 - 10:35 AM (IST)


ਫਤਿਹਗੜ੍ਹ ਪੰਜਤੂਰ (ਰੋਮੀ) - ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਵੱਲੋਂ ਅੱਜ ਦਾਣਾ ਮੰਡੀ ਫਤਿਹਗੜ੍ਹ ਪੰਜਤੂਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ। ਆੜ੍ਹਤੀਆਂ ਨੇ ਮੰਡੀਆਂ 'ਚ ਕਣਕ ਦੀ ਲਿਫਟਿੰਗ ਅਤੇ ਬਾਰਦਾਨੇ ਦੀ ਕਮੀ ਸਬੰਧੀ ਜਥੇਦਾਰ ਤੋਤਾ ਨੂੰ ਜਾਣਕਾਰੀ ਦਿੱਤੀ। 
ਉਨ੍ਹਾਂ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਬਾਰਦਾਨੇ ਅਤੇ ਲਿਫਟਿੰਗ ਸਬੰਧੀ ਆ ਰਹੀਆਂ ਸਮੱਸਿਆਵਾਂ ਨੂੰ ਜ਼ਿਲਾ ਡਿਪਟੀ ਕਮਿਸ਼ਨਰ ਮੋਗਾ ਨਾਲ ਫੋਨ 'ਤੇ ਗੱਲਬਾਤ ਕਰਦਿਆਂ ਉਨ੍ਹਾਂ ਦੇ ਧਿਆਨ 'ਚ ਲਿਆਂਦਾ ਤੇ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਿਹਾ। ਮਾਲ ਦੀ ਖਰੀਦ ਹੋਣ ਤੋਂ ਬਾਅਦ ਉਹ ਏਜੰਸੀ ਦਾ ਹੈ ਤੇ ਖਰੀਦੇ ਹੋਏ ਮਾਲ ਦੀ ਲਿਫਟਿੰਗ 48 ਘੰਟਿਆਂ ਦੇ ਅੰਦਰ-ਅੰਦਰ ਕਰਵਾਉਣੀ ਸਬੰਧਿਤ ਏਜੰਸੀ ਦੀ ਜ਼ਿੰਮੇਵਾਰੀ ਬਣਦੀ ਹੈ। ਮੰਡੀਆਂ 'ਚ ਲਿਫਟਿੰਗ ਨਾ ਹੋਣ ਕਰਕੇ ਕਿਸਾਨ, ਆੜ੍ਹਤੀ ਤੇ ਮਜ਼ਦੂਰ ਮੌਜੂਦਾ ਕਾਂਗਰਸ ਸਰਕਾਰ ਤੋਂ ਦੁਖੀ ਹਨ। ਉਨ੍ਹਾਂ ਸਰਕਾਰ ਦੇ ਅਹੁਦੇਦਾਰਾਂ ਤੋਂ ਜਵਾਬ ਮੰਗਿਆ ਕਿ ਉਹ ਮੰਡੀਆਂ 'ਚ ਕਣਕ ਦੀ ਲਿਫਟਿੰਗ ਅਤੇ ਬਾਰਦਾਨੇ ਵੱਲ ਧਿਆਨ ਨਾ ਦੇ ਕੇ ਲੋਕਾਂ ਨੂੰ ਕਿਉਂ ਪ੍ਰੇਸ਼ਾਨ ਕਰ ਰਹੇ ਹਨ। 
ਇਸ ਮੌਕੇ ਨਛੱਤਰ ਸਿੰਘ ਢੋਲਣੀਆਂ ਜ਼ਿਲਾ ਪ੍ਰਧਾਨ ਬੀ. ਸੀ. ਵਿੰਗ ਦਿਹਾਤੀ, ਮਹਿੰਦਰ ਸਿੰਘ ਸਾਬਕਾ ਸਰਪੰਚ, ਗੁਰਦੇਵ ਸਿੰਘ ਭੋਲਾ ਸਰਕਲ ਪ੍ਰਧਾਨ, ਦਿਲਬਾਗ ਸਿੰਘ ਹੈਪੀ ਭੁੱਲਰ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਆਦਿ ਹਾਜ਼ਰ ਸਨ।


Related News