ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਪੁੱਜਿਆ ''ਲੁਧਿਆਣਾ''

10/11/2019 4:22:00 PM

ਲੁਧਿਆਣਾ (ਨਰਿੰਦਰ, ਵਿਜੇ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਡਿਜੀਟਲ ਸ਼ੋਅ ਪੜਾਅ ਦਰ ਪੜਾਅ ਚੱਲਦਾ ਹੋਇਆ ਲੁਧਿਆਣਾ ਪੁੱਜਿਆ। ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਇਸ ਸ਼ੋਅ ਦਾ ਪ੍ਰਬੰਧ ਕੀਤਾ ਗਿਆ, ਜਿਸ ਨੂੰ ਵੇਖਣ ਲਈ ਵਿਸ਼ੇਸ਼ ਤੌਰ ਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਅਤੇ ਸਕੂਲੀ ਵਿਦਿਆਰਥੀ ਪੁੱਜੇ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਦੀਪ ਅਗਰਵਾਲ ਨੇ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ਼ੋਅ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਨੂੰ ਬਾਰੀਕੀ ਨਾਲ ਸਮਝਣ 'ਚ ਅਹਿਮ ਭੂਮਿਕਾ ਨਿਭਾਉਣਗੇ।
ਸ਼ੋਅ ਦੇ ਪ੍ਰਬੰਧਕਾਂ ਦਾ ਕਹਿਣਾ ਸੀ ਕਿ ਨਵੀਂ ਤਕਨੀਕ ਰਾਹੀਂ ਚਾਰ ਵੱਡੇ ਟਰੱਕਾਂ ਨੂੰ ਜੋੜ ਕੇ ਇਸ ਸ਼ੋਅ ਦਾ ਪ੍ਰਬੰਧ ਕੀਤਾ ਗਿਆ, ਜਿਸ 'ਚ ਥ੍ਰੀਡੀ ਡਿਜੀਟਲ ਸ਼ੋਅ ਲਗਭਗ ਢਾਈ ਤੋਂ ਤਿੰਨ ਮਿੰਟ ਦਾ ਦਿਖਾਇਆ ਜਾਂਦਾ ਹੈ, ਜਿਸ ਵਿੱਚ ਗੁਰੂ ਜੀ ਦੀਆਂ ਉਦਾਸੀਆਂ ਅਤੇ ਉਨ੍ਹਾਂ ਦੇ ਜੀਵਨ ਬਾਰੇ ਸੰਪੂਰਨ ਜਾਣਕਾਰੀ ਸੰਗਤਾਂ ਨੂੰ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਸਕੂਲੀ ਬੱਚਿਆਂ ਤੇ  ਅਧਿਆਪਕਾਂ ਦਾ ਮੰਨਣਾ ਹੈ ਕਿ ਇਹ ਸ਼ੋਅ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਦਿੱਤੀ ਜਾਣ ਵਾਲੀ ਜਾਣਕਾਰੀ, ਕਿਤਾਬਾਂ ਤੋਂ ਜ਼ਿਆਦਾ ਚੰਗੀ ਤਰ੍ਹਾਂ ਦੇ ਰਹੇ ਹਨ।


Babita

Content Editor

Related News