ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਤੇ ਬਰਨਾਲਾ ’ਚ ਕਰਵਾਏ ਲਾਈਟ ਐਂਡ ਸਾਊਂਡ ਸ਼ੋਅ
Saturday, Nov 15, 2025 - 03:25 PM (IST)
ਚੰਡੀਗੜ੍ਹ (ਅੰਕੁਰ): ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਤੇ ਬਰਨਾਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ’ਚ ਬਿਜਲੀ, ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਹਾਜ਼ਰੀ ਭਰੀ ਗਈ। ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਸ਼ਿਰਕਤ ਕੀਤੀ ਗਈ।
ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਏ ਲਾਈਟ ਐਂਡ ਸਾਊਂਡ ਸ਼ੋਅ ’ਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਸ਼ਾਮਲ ਹੋਏ। ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸਥਾਨਕ ਆਗੂਆਂ ਅਤੇ ਸੰਗਤ ਸਮੇਤ ਹਾਜ਼ਰੀ ਭਰੀ।
