ਟਿਕਟਾਕ ਸਟਾਰ ਨੰਨ੍ਹੀ ਬੱਚੀ ਨੂਰ ਲਈ ਵੱਡੀ ਖੁਸ਼ਖਬਰੀ
Tuesday, May 05, 2020 - 06:22 PM (IST)
ਕਿਸ਼ਨਪੁਰਾ ਕਲਾਂ (ਭਿੰਡਰ): ਸੋਸ਼ਲ ਮੀਡੀਆ ਦੇ ਮਾਧਿਅਮ ਰਾਹੀਂ ਲੋਕ ਦਿਲਾਂ 'ਤੇ ਰਾਜ ਕਰਨ ਵਾਲੀ ਟਿਕਟਾਕ ਸਟਾਰ ਨੰਨ੍ਹੀ ਬੱਚੀ ਨੂਰ ਲਈ ਇਕ ਵੱਡੀ ਖੁਸ਼ਖਬਰੀ ਹੈ। ਜਾਣਕਾਰੀ ਮੁਤਾਬਕ ਬਾਲ ਕਲਾਕਾਰ ਨੂਰ ਦਾ ਨਵਾਂ ਘਰ ਬਣਾਉਣ ਦਾ ਬੀੜਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਗੋਬਿੰਦਪੁਰਾ ਚੈਰੀਟੇਬਲ ਟਰੱਸਟ ਦੇ ਸੇਵਾਦਾਰ ਬਾਬਾ ਜਸਦੀਪ ਸਿੰਘ ਜਗਾਧਰੀ ਵਾਲਿਆਂ ਨੇ ਚੁੱਕ ਲਿਆ ਹੈ।
ਇਹ ਵੀ ਪੜ੍ਹੋ: ਨਹੀਂ ਰੁਕ ਰਿਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦਾ ਕਹਿਰ, 15 ਹੋਰ ਮਾਮਲੇ ਆਏ ਸਾਹਮਣੇ
ਜ਼ਿਕਰਯੋਗ ਹੈ ਕਿ ਇਸ ਬਾਲ ਕਲਾਕਾਰ ਨੂਰ ਦਾ ਪਿਤਾ ਭੱਠੇ 'ਤੇ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲ ਰਿਹਾ ਹੈ ਤੇ ਉਹ ਆਪਣਾ ਚੰਗਾ ਘਰ ਬਣਾਉਣ ਤੋਂ ਅਸਮਰੱਥ ਸੀ। ਅੱਜ ਬਾਬਾ ਜਸਦੀਪ ਸਿੰਘ ਜਗਾਧਰੀ ਵਾਲੇ ਬਾਲ ਕਲਾਕਾਰ ਨੂਰ ਦੇ ਘਰ ਪਿੰਡ ਭਿੰਡਰ ਕਲਾਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਕਿਹਾ ਕਿ ਸਾਡੇ ਇਸ ਟਰੱਸਟ ਵਲੋਂ ਪਹਿਲਾਂ ਵੀ ਅਨੇਕਾਂ ਹੀ ਲੋੜਵੰਦਾਂ ਨੂੰ ਮਕਾਨ ਬਣਾ ਕੇ ਦਿੱਤੇ ਗਏ ਹਨ ਅਤੇ ਅੱਜ ਇਸ ਬੱਚੀ ਨੂਰ ਦੇ ਘਰ ਨੂੰ ਬਣਾਉਣ ਦਾ ਬੀੜਾ ਵੀ ਚੁੱਕਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਬਾਲ ਕਲਾਕਾਰ ਨੂਰ ਦੀ ਪੜ੍ਹਾਈ 'ਤੇ ਜਿੰਨਾ ਵੀ ਖਰਚ ਹੋਵੇਗਾ, ਉਹ ਵੀ ਸਾਡੇ ਵਲੋਂ ਕੀਤਾ ਜਾਵੇਗਾ। ਇਸ ਮੌਕੇ 'ਤੇ ਨੂਰ ਨਾਲ ਕੰਮ ਕਰਦੇ ਬਾਕੀ ਕਲਾਕਾਰ ਜਸ਼ਨ ਭਿੰਡਰ, ਸੰਦੀਪ ਤੂਰ, ਵਰੁਣ ਭਿੰਡਰ, ਡਾਕਟਰ ਕੇਵਲ ਸਿੰਘ ਸੰਦੀਪ ਨਾਗੀ ਦਾ ਵੀ ਬਾਬਾ ਜੀ ਵਲੋਂ ਬਣਦਾ ਮਾਨ ਸਨਮਾਨ ਕੀਤਾ ਗਿਆ।
ਇਹ ਵੀ ਪੜ੍ਹੋ: ਭਾਈ ਰੰਧਾਵਾ ਵਲੋਂ ਸ਼ਰਧਾਲੂਆਂ ਦੇ ਕੋਰੋਨਾ ਪਾਜ਼ੀਟਿਵ ਆਉਣ 'ਤੇ ਵੱਡਾ ਖੁਲਾਸਾ