ਬੰਦੀ ਛੋੜ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸੁੰਦਰ ਦੀਪਮਾਲਾ

Saturday, Nov 14, 2020 - 08:46 PM (IST)

ਬੰਦੀ ਛੋੜ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸੁੰਦਰ ਦੀਪਮਾਲਾ

ਮੁਕਤਸਰ (ਕੁਲਦੀਪ) - ਬੰਦੀ ਛੋੜ ਦਿਵਸ ਦੇ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ। ਵੱਡੀ ਗਿਣਤੀ 'ਚ ਅੱਜ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸਬੰਧੀ ਧਾਰਮਿਕ ਸਮਾਗਮ ਸਾਰਾ ਦਿਨ ਚੱਲਦੇ ਰਹੇ। ਰਹਿਰਾਸ ਸਾਹਿਬ ਦੇ ਪਾਠ ਉਪਰੰਤ ਰਾਗੀ ਜੱਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

PunjabKesari

ਬੰਦੀ ਛੋੜ ਦਿਵਸ ਸਬੰਧੀ ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਦੁਖ ਨਿਵਾਰਨ ਸ੍ਰੀ ਤਰਨਤਾਰਨ ਸਾਹਿਬ, ਗੁਰਦੁਆਰਾ ਟਿੱਬੀ ਸਾਹਿਬ, ਗੁਰਦੁਆਰਾ ਰਕਾਬਸਰ ਸਾਹਿਬ, ਗੁਰਦੁਆਰਾ ਦਾਤਣਸਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ। ਸ੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤ ਇਸ ਸਮੇਂ ਨਤਮਸਤਕ ਹੋਈ। ਸੰਗਤ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿਚ ਵੀ ਦੀਪਮਾਲਾ ਕੀਤੀ ਗਈ।

 


author

Khushdeep Jassi

Content Editor

Related News