ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ’ਤੇ ਸਜਾਏ ਗਏ ਸੁੰਦਰ ਤੇ ਅਲੌਕਿਕ ਜਲੌਅ

Thursday, Apr 21, 2022 - 08:59 PM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ’ਤੇ ਸਜਾਏ ਗਏ ਸੁੰਦਰ ਤੇ ਅਲੌਕਿਕ ਜਲੌਅ

ਅੰਮ੍ਰਿਤਸਰ (ਗੁਰਿੰਦਰ ਸਾਗਰ)-ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਅੱਜ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਮੌਕੇ ਜਿਥੇ ਅੰਮ੍ਰਿਤਸਰ ਸ਼ਹਿਰ ਵਾਸੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ, ਉਥੇ ਹੀ ਦੇਸ਼ ਤੇ ਵਿਦੇਸ਼ ਤੋਂ ਵੀ ਸੰਗਤਾਂ ਵੱਡੀ ਗਿਣਤੀ ’ਚ ਗੁਰਦੁਆਰਾ ਸਾਹਿਬ ਵਿਖੇ ਪਹੁੰਚੀਆਂ।

PunjabKesari

ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਗੜ੍ਹਸ਼ੰਕਰ ਦੇ ਸਕੂਲ ਦਾ ਦੌਰਾ, ਵਿਦਿਆਰਥੀਆਂ ਨਾਲ ਮਨਾਇਆ ਜਨਮ ਦਿਨ

PunjabKesari

ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ’ਚ ਸੁੰਦਰ ਜਲੌਅ ਵੀ ਸਜਾਏ ਗਏ, ਜਿਸ ’ਚ ਹੀਰੇ-ਮੋਤੀ, ਜਵਾਹਰਾਤ, ਸੋਨੇ ਅਤੇ ਚਾਂਦੀ ਦਾ ਸਾਮਾਨ, ਸੋਨੇ ਦੇ ਦਰਵਾਜ਼ੇ, ਚਾਂਦੀ ਦੇ ਪੰਜ ਤਸਲੇ ਆਦਿ ਸੀ। ਇਸ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਵੱਲੋਂ ਦਿੱਤਾ ਗਿਆ ਨੌ ਲੱਖਾ ਹਾਰ, ਨੀਲਮ ਦਾ ਮੋਰ, ਸੋਨੇ ਦੇ ਛੱਬੇ, ਚੰਦਨ ਦਾ ਚੌਰ ਸਾਹਿਬ, ਚਾਂਦੀ ਦੀਆਂ ਕਹੀਆਂ-ਬਾਟੇ ਅਤੇ ਹੋਰ ਬੇਸ਼ੁਮਾਰ ਕੀਮਤੀ ਖਜ਼ਾਨਾ ਸ਼ਾਮਲ ਹੈ। ਇਸ ਦੌਰਾਨ ਪਵਿੱਤਰ ਸਰੋਵਰ ’ਚ ਡੁਬਕੀ  ਲਾਉਂਦਿਆਂ ਸੰਗਤਾਂ ਨੇ ਅਰਦਾਸ ਕਰਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

PunjabKesari


author

Manoj

Content Editor

Related News