ਪੰਜਾਬ ਵਿਚ ਡਿੱਗੀ ਅਸਮਾਨੀ ਬਿਜਲੀ ਨੇ ਮਚਾਈ ਤਬਾਹੀ, ਲੱਖਾਂ ਦਾ ਨੁਕਸਾਨ
Wednesday, Jun 03, 2026 - 04:35 PM (IST)
ਅਜਨਾਲਾ (ਬਾਠ) : ਬੀਤੀ ਰਾਤ ਅਜਨਾਲਾ ਖੇਤਰ ਵਿਚ ਹੋਈ ਤੇਜ਼ ਬਰਸਾਤ ਦੌਰਾਨ ਪਿੰਡ ਬੱਲ ਲੱਭੇ ਦਰਿਆ ਵਿਖੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਜਗਦੀਪ ਸਿੰਘ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਜਾਣਕਾਰੀ ਦਿੰਦਿਆਂ ਪੀੜਤ ਕਿਸਾਨ ਜਗਦੀਪ ਸਿੰਘ ਨੇ ਦੱਸਿਆ ਕੇ ਤੜਕਸਾਰ ਕਰੀਬ 3 ਵਜੇ ਘਰ 'ਚ ਖੜ੍ਹੇ ਟਰੈਕਟਰ 'ਤੇ ਅਸਮਾਨੀ ਬਿਜਲੀ ਡਿੱਗ ਪਈ, ਜਿਸ ਕਾਰਨ ਟਰੈਕਟਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਨੇ ਕੁਝ ਹੀ ਸਮੇਂ ਵਿਚ ਟਰੈਕਟਰ ਨਾਲ ਜੁੜੀ ਟਰਾਲੀ ਨੂੰ ਆਪਣੀ ਲਪੇਟ ਵਿਚ ਲੈ ਲਿਆ। ਟਰਾਲੀ ਵਿਚ ਕਰਨੌਲੀ ਬੂਟੀ ਭਰੀ ਹੋਈ ਸੀ, ਜੋ ਪੂਰੀ ਤਰ੍ਹਾਂ ਸੜ ਗਈ। ਅੱਗ ਲਗਾਤਾਰ ਫੈਲਦੀ ਹੋਈ ਤੂੜੀ ਵਾਲੇ ਕਮਰੇ ਤੱਕ ਪਹੁੰਚ ਗਈ, ਜਿੱਥੇ ਪਿਆ ਤੂੜੀ, ਪਸ਼ੂਆਂ ਦਾ ਚਾਰਾ ਅਤੇ ਹੋਰ ਸਮਾਨ ਅੱਗ ਦੀ ਭੇਟ ਚੜ੍ਹ ਗਿਆ।
ਇਹ ਵੀ ਪੜ੍ਹੋ : ਸੇਵਾ ਕੇਂਦਰ ਮੁਲਾਜ਼ਮਾਂ ਨੇ ਕਰ'ਤਾ ਵੱਡਾ ਐਲਾਨ, ਪੰਜਾਬ ਵਾਸੀਆਂ ਦੀ ਵਧੇਗੀ ਮੁਸ਼ਕਲ

ਇਸ ਦੌਰਾਨ ਨੇੜੇ ਖੜ੍ਹਾ ਇਕ ਮੋਟਰਸਾਈਕਲ ਵੀ ਅੱਗ ਦੀ ਲਪੇਟ ਵਿਚ ਆ ਕੇ ਸੜ ਗਿਆ। ਉਨ੍ਹਾਂ ਦੱਸਿਆ ਕੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਾਸੀ ਮੌਕੇ 'ਤੇ ਪਹੁੰਚੇ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਨਾਲ ਹੀ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਟਰੈਕਟਰ, ਟਰਾਲੀ, ਚਾਰਾ, ਤੂੜੀ ਅਤੇ ਹੋਰ ਸਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਪੀੜਤ ਕਿਸਾਨ ਨੇ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਪਿੰਡ ਵਾਸੀਆਂ ਨੇ ਵੀ ਕੁਦਰਤੀ ਆਫ਼ਤ ਕਾਰਨ ਪ੍ਰਭਾਵਿਤ ਕਿਸਾਨ ਨੂੰ ਤੁਰੰਤ ਆਰਥਿਕ ਸਹਾਇਤਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਨੈਸ਼ਨਲ ਹਾਈਵੇ 'ਤੇ ਭਿਆਨਕ ਹਾਦਸਾ, ਕਾਰ 'ਚੋਂ ਮਸਾਂ ਕੱਢਿਆ ਡਰਾਈਵਰ, ਦੇਖਣ ਵਾਲੇ ਵੀ ਕੰਬ ਗਏ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
