ਪੰਜਾਬ ''ਚ ਕਹਿਰ ਬਣ ਕੇ ਡਿੱਗੀ ਆਸਮਾਨੀ ਬਿਜਲੀ, ਨੌਜਵਾਨ ਨੂੰ ਭੱਜਣ ਤੱਕ ਦਾ ਮੌਕਾ ਨਾ ਮਿਲਿਆ
Monday, Oct 12, 2026 - 01:24 PM (IST)
ਮਾਧੋਪੁਰ/ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਮਾਧੋਪੁਰ-ਸ਼ਾਹਪੁਰਕੰਡੀ ਸੜਕ ’ਤੇ ਸਥਿਤ ਪਾਵਰ ਹਾਊਸ ਦੀ ਉਸਾਰੀ ਵਾਲੀ ਥਾਂ ਨੇੜੇ ਖੇਤਾਂ ਵਿਚ ਕੰਮ ਕਰਦੇ ਮਜ਼ਦੂਰਾਂ ’ਤੇ ਦੇਰ ਸ਼ਾਮ ਅਚਾਨਕ ਅਸਮਾਨੀ ਬਿਜਲੀ ਡਿੱਗ ਪਈ। ਇਸ ਦਰਦਨਾਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਵੱਖ-ਵੱਖ ਸੂਬਿਆਂ ਤੋਂ ਆਏ ਮਜ਼ਦੂਰ ਪਾਵਰ ਹਾਊਸ ਦੀ ਉਸਾਰੀ ਵਾਲੀ ਥਾਂ ’ਤੇ ਕੰਮ ਕਰ ਰਹੇ ਸਨ। ਇਸ ਦੌਰਾਨ ਅਚਾਨਕ ਅਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਨੌਜਵਾਨ ਇਸ ਦੀ ਲਪੇਟ ਵਿਚ ਆ ਗਏ। ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ : Big Breaking : ਪੰਜਾਬ 'ਚ ਈ. ਡੀ. ਦੀ ਵੱਡੀ ਛਾਪੇਮਾਰੀ, ਇਕੋ ਸਮੇਂ ਕਈ ਥਾਵਾਂ 'ਤੇ ਰੇਡ
ਮ੍ਰਿਤਕ ਦੀ ਪਛਾਣ ਵਿਸ਼ਾਲ (21) ਵਾਸੀ ਅਵਧਾਨਾ, ਜ਼ਿਲ੍ਹਾ ਉਰਈ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਜ਼ਖ਼ਮੀਆਂ ਵਿਚ ਜਿਤੇਂਦਰ ਉਰਫ਼ ਜਿਤਨ (19) ਵਾਸੀ ਸ਼ਾਹਪੁਰਕੰਢੀ ਅਤੇ ਗਗਨ (17) ਵਾਸੀ ਜੁਗਿਆਲ ਕਾਲੋਨੀ ਦੇ ਨਾਂ ਸਾਹਮਣੇ ਆਏ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਬੰਧਤ ਅਧਿਕਾਰੀ ਅਤੇ ਪੁਲਸ ਟੀਮ ਮੌਕੇ ’ਤੇ ਪਹੁੰਚੀ। ਪੁਲਸ ਵੱਲੋਂ ਮਾਮਲੇ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਗਈ। ਇਸ ਹਾਦਸੇ ਕਾਰਨ ਮਜ਼ਦੂਰਾਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ ਫੇਰਬਦਲ, ਕਈ ਥਾਣਿਆਂ ਦੇ ਐੱਸ. ਐੱਚ. ਓ. ਬਦਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
