1984 ਸਿੱਖ ਕਤਲੇਆਮ ਵਾਂਗ ਕਾਂਗਰਸ ਬਰਗਾੜੀ ਦੇ ਦੋਸ਼ੀਆਂ ਦਾ ਵੀ ਕਰ ਰਹੀ ਹੈ ਬਚਾਅ : ਚੁੱਘ

Sunday, Jun 13, 2021 - 08:30 PM (IST)

1984 ਸਿੱਖ ਕਤਲੇਆਮ ਵਾਂਗ ਕਾਂਗਰਸ ਬਰਗਾੜੀ ਦੇ ਦੋਸ਼ੀਆਂ ਦਾ ਵੀ ਕਰ ਰਹੀ ਹੈ ਬਚਾਅ : ਚੁੱਘ

ਚੰਡੀਗੜ੍ਹ(ਸ਼ਰਮਾ)- ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਬਰਗਾੜੀ ਕਾਂਡ ’ਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਣਾਈ ਗਈ ਨਵੀਂ ਐੱਸ. ਆਈ. ਟੀ. ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਬੁੱਧਵਾਰ 16 ਜੂਨ ਨੂੰ ਬੁਲਾਉਣ ’ਤੇ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਸ਼ੁਰੂ ਤੋਂ ਹੀ ਬਰਗਾੜੀ ਕਾਂਡ ਦੀ ਉਚ ਪੱਧਰੀ ਜਾਂਚ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕਰਦੀ ਰਹੀ ਹੈ।

ਇਹ ਵੀ ਪੜ੍ਹੋ: ਸੋਸ਼ਲ ਮੀਡੀਆ ’ਤੇ ਵਿਧਾਇਕ ਕੰਵਰ ਸੰਧੂ ਦੀ ਗੁੰਮਸ਼ੁਦਗੀ ਦਾ ਪੋਸਟਰ ਵਾਇਰਲ
ਉਨ੍ਹਾਂ ਕਿਹਾ ਕਿ 2017 ਦੀਆਂ ਵਿਧਾਨਸਭਾ ਚੋਣਾਂ ਵਿਚ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ 4 ਹਫ਼ਤੇ ਵਿਚ ਕਠੋਰ ਸਜ਼ਾ ਦੇਣ ਦੇ ਨਾਂ ’ਤੇ ਸੱਤਾ ਵਿਚ ਆਏ ਕੈਪਟਨ ਅਮਰਿੰਦਰ ਸਿੰਘ ਇੰਨੇ ਮਹੱਤਵਪੂਰਣ ਅਤੇ ਸਮਾਜ ਦੀਆਂ ਭਾਵਨਾਵਾਂ ਨਾਲ ਜੁੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਅਤੇ ਉਸ ਨਾਲ ਜੁੜੇ ਸਾਰੇ ਮਾਮਲਿਆਂ ’ਤੇ ਸਿਰਫ਼ ‘ਐੱਸ.ਆਈ.ਟੀ.-ਐੱਸ.ਆਈ.ਟੀ. ਨੂੰ ਉਛਾਲੋ ਅਤੇ ਸਮਾਂ ਕੱਢੋ’ ਦੇ ਫਾਰਮੂਲੇ ’ਤੇ ਕੰਮ ਕਰਕੇ ਪੰਜਾਬ ਦੀ ਜਨਤਾ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ। 4 ਸਾਲ 4 ਮਹੀਨੇ ਸਰਕਾਰ ਚਲਾਉਣ ਤੋਂ ਬਾਅਦ ਵੀ ਕੈਪਟਨ ਸਾਹਿਬ ਐੱਸ.ਆਈ.ਟੀ. ’ਤੇ ਐੱਸ.ਆਈ.ਟੀ. ਬਣਾਉਂਦੇ ਜਾ ਰਹੇ ਹਨ ਅਤੇ ਗੁਰੂ ਦੀ ਬੇਅਦਬੀ ਵਰਗੇ ਧਾਰਮਿਕ ਮੁੱਦੇ ’ਤੇ ਰਾਜਨੀਤਕ ਰੋਟੀਆਂ ਸੇਕ ਰਹੇ ਹਨ।

ਇਹ ਵੀ ਪੜ੍ਹੋ: ਕੋਟਕਪੂਰਾ ਗੋਲ਼ੀਕਾਂਡ ਮਾਮਲੇ 'ਚ SIT ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਕੀਤਾ ਤਲਬ

ਇਸੇ ਤਰ੍ਹਾਂ ਕਾਂਗਰਸ ਸਰਕਾਰ ਨੇ 1984 ਦੇ ਦਿੱਲੀ ਦੇ ਦੰਗਿਆਂ ਦੇ ਦੋਸ਼ੀਆਂ ਨੂੰ ਬਚਾਉਣ ਦਾ ਕੰਮ ਪਿਛਲੇ 40 ਸਾਲਾਂ ਤੋਂ ਕੀਤਾ ਹੈ। ਗੁਰਦੁਆਰਿਆਂ, ਵਿੱਦਿਅਕ ਸੰਸਥਾਨਾਂ, ਘਰਾਂ ਅਤੇ ਸਿੱਖਾਂ ਨੂੰ ਜ਼ਿੰਦਾ ਸਾੜਨ ਦੇ ਮਾਮਲੇ ’ਚ ਦੋਸ਼ੀਆਂ ਨੂੰ ਬਚਾਉਣ ਵਾਲੀ ਪਾਰਟੀ ਦੇ ਮੁੱਖ ਮੰਤਰੀ ਕੈਪਟਨ ਆਪਣੀ ਗੱਦੀ ਬਚਾਉਣ ਦੀ ਕੋਸ਼ਿਸ਼ ’ਚ ਹਨ । ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਵਾਂਗ ਹੀ ਕਾਂਗਰਸ ਬਰਗਾੜੀ ਦੇ ਦੋਸ਼ੀਆਂ ਨੂੰ ਵੀ ਬਚਾਅ ਰਹੀ ਹੈ।


author

Bharat Thapa

Content Editor

Related News