ਪੰਜਾਬ: ਭਿਆਨਕ ਸੜਕ ਹਾਦਸੇ ''ਚ ਲਾਈਨਮੈਨ ਦੀ ਹੋਈ ਦਰਦਨਾਕ ਮੌਤ

Thursday, Sep 10, 2026 - 04:36 PM (IST)

ਪੰਜਾਬ: ਭਿਆਨਕ ਸੜਕ ਹਾਦਸੇ ''ਚ ਲਾਈਨਮੈਨ ਦੀ ਹੋਈ ਦਰਦਨਾਕ ਮੌਤ

ਨੂਰਪੁਰਬੇਦੀ (ਭੰਡਾਰੀ)-ਨੂਰਪੁਰਬੇਦੀ-ਰੂਪਨਗਰ ਮੁੱਖ ਮਾਰਗ ’ਤੇ ਪਿੰਡ ਅਬਿਆਣਾ ਨੇੜੇ ਵਾਪਰੇ ਸੜਕ ਹਾਦਸੇ ’ਚ ਪੰਜਾਬ ਪਾਵਰਕਾਮ ਦੇ ਲਾਈਨਮੈਨ ਦੀ ਮੌਤ ਹੋ ਗਈ। ਇਹ ਹਾਦਸਾ ਇਕ ਛੋਟੇ ਹਾਥੀ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਵਾਪਰਿਆ। ਪੁਲਸ ਚੌਕੀ ਹਰੀਪੁਰ ਦੇ ਤਫ਼ਤੀਸ਼ੀ ਅਧਿਕਾਰੀ ਏ. ਐੱਸ. ਆਈ. ਬੂਟਾ ਸਿੰਘ ਨੇ ਦੱਸਿਆ ਕਿ ਪਿੰਡ ਸੇਖਪੁਰ ਦਾ ਰਹਿਣ ਵਾਲਾ ਅਤੇ ਪਾਵਰਕਾਮ ’ਚ ਲਾਈਨਮੈਨ ਵਜੋਂ ਤਾਇਨਾਤ ਹਰਦੀਪ ਸਿੰਘ ਆਪਣੇ ਮੋਟਰਸਾਈਕਲ ’ਤੇ ਡਿਊਟੀ ਲਈ ਰੂਪਨਗਰ ਜਾ ਰਿਹਾ ਸੀ।

ਇਹ ਵੀ ਪੜ੍ਹੋ: ਮੰਦਬਾਗੀ ਖ਼ਬਰ! ਟਾਂਡਾ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ ਦੌਰਾਨ ਮੌਤ

ਜਦੋਂ ਉਹ ਪਿੰਡ ਅਬਿਆਣਾ ਲਾਗੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਹਿਮਾਚਲ ਨੰਬਰ ਦੇ ਛੋਟੇ ਹਾਥੀ ਨਾਲ ਉਸ ਦੀ ਟੱਕਰ ਹੋ ਗਈ। ਹਾਦਸੇ ’ਚ ਗੰਭੀਰ ਜ਼ਖ਼ਮੀ ਹੋਏ ਹਰਦੀਪ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਛੋਟੇ ਹਾਥੀ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਦਕਿ ਵਾਹਨ ਨੂੰ ਪੁਲਸ ਨੇ ਕਬਜ਼ੇ ’ਚ ਲੈ ਲਿਆ ਹੈ। ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਫ਼ਰਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਇਹ ਵੀ ਪੜ੍ਹੋ:  ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News