ਬੇਰੋਜ਼ਗਾਰ ਲਾਈਨਮੈਨ ਯੂਨੀਅਨ ਵੱਲੋਂ ਮੰਗਾਂ ਸਬੰਧੀ ਨਾਅਰੇਬਾਜ਼ੀ
Monday, Jul 30, 2018 - 12:35 AM (IST)
ਬਟਾਲਾ, (ਬੇਰੀ)- ਅੱਜ ਬੇਰੋੋਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਬਲਾਕ ਬਟਾਲਾ ਦੀ ਮੀਟਿੰਗ ਜ਼ਿਲਾ ਪ੍ਰਧਾਨ ਰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ’ਚ ਬੇਰੋਜ਼ਗਾਰ ਲਾਈਨਮੈਨ ਤੇ ਨਵੇਂ ਭਰਤੀ ਹੋਏ ਸਹਾਇਕ ਲਾਈਨਮੈਨਾਂ ਨੇ ਭਾਗ ਲਿਆ। ਇਸ ਦੌਰਾਨ ਮੰਗਾਂ ਨੂੰ ਲੈ ਕੇ ਯੂਨੀਅਨ ਆਗੂਆਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਮੀਟਿੰਗ ’ਚ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ ਅਤੇ ਨਵੇਂ ਭਰਤੀ ਹੋਏ ਸਹਾਇਕ ਲਾਈਨਮੈਨਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਬਾਰੇ ’ਚ ਜ਼ਿਲਾ ਪ੍ਰਧਾਨ ਨੂੰ ਜਾਣੂ ਕਰਵਾਇਆ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਸੀ. ਆਰ. ਏ 286/16 ’ਚ ਹੋਰ 3500 ਪੋਸਟਾਂ ਦਾ ਵਾਅਦਾ ਕਰ ਕੇ ਤਰਸ ਦੇ ਆਧਾਰ ’ਤੇ ਵਨ ਟਾਈਮ ਸੈਟਲਮੈਂਟ ਕਰ ਕੇ ਦਿੱਤੀ ਜਾਵੇ, ਰਹਿੰਦੇ ਸਾਥੀਆਂ ਨੂੰ ਜਲਦ ਤੋਂ ਜਲਦ ਨਿਯੁਕਤੀਆਂ ਪੱਤਰ ਦਿੱਤੇ ਜਾਣ, ਵੱਖ-ਵੱਖ ਸ਼੍ਰੇਣੀਆਂ ਦੀਆਂ ਖਾਲੀ ਪਈਆਂ ਪੋਸਟਾਂ ਨੂੰ ਡੀ-ਰੀਜਰਵੇਸ਼ਨ ਕਰ ਕੇ ਦੂਸਰੀ ਸ਼੍ਰੇਣੀਆਂ ’ਚ ਵੰਡਿਆ ਜਾਵੇ ਅਤੇ 18-20 ਸਾਲ ਤੋਂ ਸਡ਼ਕਾਂ ’ਤੇ ਭਟਕਦੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੇ ਬੇਰੋਜ਼ਗਾਰ ਸਾਥੀਆਂ ਨੂੰ ਰੋਜ਼ਗਾਰ ਦਿੱਤਾ ਜਾਵੇ। ਇਸਦੇ ਇਲਾਵਾ ਸਾਡੀ ਬਾਕੀ ਰਹਿੰਦੀਆਂ ਮੰਗਾਂ ਨੂੰ ਵੀ ਜਲਦ ਤੋਂ ਜਲਦ ਹੱਲ ਕੀਤਾ ਜਾਵੇ।
®ਜਿਲਾ ਪ੍ਰਧਾਨ ਰਜੀਵ ਕੁਮਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਵਿਦੇਸ਼ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਅਤੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗਡ਼ਾ ਤੇ ਪਾਵਰਕਾਮ ਦੀ ਸਮੁੱਚੀ ਮੈਨੇਜਮੈਂਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਰੀਬ 1900 ਲਾਈਨਮੈਨਾਂ ਨੂੰ ਰੋਜ਼ਗਾਰ ਦੇ ਕੇ ਸਰਕਾਰ ਨੇ ਸ਼ਲਾਘਾਯੋਗ ਕੰਮ ਕੀਤਾ ਹੈ ਜਦਕਿ ਬਾਕੀ ਰਹਿੰਦੇ 800 ਨੂੰ ਆਰਡਰ ਦੇਣ ਜਾ ਰਹੇ ਹਨ। ਇਸ ਲਈ ਮੁੱਖ ਮੰਤਰੀ ਸੀ.ਆਰ.ਏ 289/16 ਵਿਚ ਹੋਰ 3500 ਪੋਸਟਾਂ ਦਾ ਵਾਧਾ ਕਰਕੇ ਰਹਿੰਦੇ ਸਾਰੇ ਸਾਥੀਆਂ ਨੂੰ ਰੋਜਗਾਰ ਦਿੱਤਾ ਜਾਵੇ। ਇਸ ਮੌਕੇ ਰਜੀਵ ਕੁਮਾਰ, ਅਰਵਿੰਦਰ ਸਿੰਘ, ਮਨਪ੍ਰੀਤ, ਮਨੋਹਰ ਲਾਲ, ਜਤਿੰਦਰ ਕੌਸ਼ਲ, ਸਬ-ਅਰਬਨ ਪ੍ਰਧਾਨ ਇੰਟਕ ਸੁਰਜੀਤ ਸਿੰਘ ਆਦਿ ਹਾਜ਼ਰ ਸਨ।
