ਲਾਇਨਜ਼ ਕਲੱਬ ਮੋਹਾਲੀ ਸੁਪਰੀਮ ਨੇ ਨੇਚਰ ਪਾਰਕ ''ਚ ਲਗਾਏ ਫਲਦਾਰ ਬੂਟੇ

Wednesday, Dec 20, 2023 - 01:49 PM (IST)

ਮੋਹਾਲੀ : ਲਾਇਨਜ਼ ਕਲੱਬ ਸੁਪਰੀਮ ਮੋਹਾਲੀ ਵੱਲੋਂ ਅੱਜ ਕਲੱਬ ਦੇ ਪੀ. ਆਰ. ਓ. ਹਰਿੰਦਰਪ੍ਰੀਤ ਸਿੰਘ ਦੀ ਅਗਵਾਈ ਹੇਠ 35 ਅੰਬਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਮੁੱਖ ਮਹਿਮਾਨ ਡਿਪਟੀ ਮੇਅਰ ਮੋਹਾਲੀ ਕੁਲਜੀਤ ਸਿੰਘ ਬੇਦੀ ਸਨ, ਜੋ ਖ਼ੁਦ ਵੀ ਲਾਇਨਜ਼ ਕਲੱਬ ਮੋਹਾਲੀ ਦੇ ਪ੍ਰਧਾਨ ਹਨ। ਇਸ ਮੌਕੇ ਬੋਲਦਿਆਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਲਾਇਨਜ਼ ਕਲੱਬ ਮੋਹਾਲੀ ਸੁਪਰੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਵੱਧ ਤੋਂ ਵੱਧ ਦਰੱਖਤ ਲਗਾਉਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਗਲੋਬਲ ਵਾਰਮਿੰਗ ਤੋਂ ਬਚਣ ਲਈ ਵੀ ਦਰੱਖਤ ਹੀ ਸਹਾਈ ਹੁੰਦੇ ਹਨ। ਉਨ੍ਹਾਂ ਖ਼ਾਸ ਤੌਰ 'ਤੇ ਲਾਇਨਜ਼ ਕਲੱਬ ਮੋਹਾਲੀ ਸੁਪਰੀਮ ਦੇ ਪੀ. ਆਰ. ਹਰਿੰਦਰਪ੍ਰੀਤ ਸਿੰਘ ਦੀ ਤਾਰੀਫ਼ ਕਰਦਿਆਂ ਕਿਹਾ ਅੰਬਾਂ ਦੇ ਇਹ ਸਾਰੇ ਬੂਟੇ ਹਰਿੰਦਰਪ੍ਰੀਤ ਸਿੰਘ ਵੱਲੋਂ ਖ਼ੁਦ ਤਿਆਰ ਕੀਤੇ ਗਏ ਹਨ ਨਾ ਕਿ ਨਰਸਰੀ ਤੋਂ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਅੱਜ ਨੌਜਵਾਨ ਸਮਾਜ ਸੇਵਾ ਨਾਲ ਜੁੜ ਰਹੇ ਹਨ ਅਤੇ ਹੋਰਨਾਂ ਲਈ ਵੀ ਪ੍ਰੇਰਨਾ ਦੇ ਸਰੋਤ ਬਣ ਰਹੇ ਹਨ। 

ਸੰਸਥਾ ਦੀ ਪ੍ਰਧਾਨ ਜਗਜੀਤ ਕੌਰ ਕਾਹਲੋਂ ਨੇ ਕਿਹਾ ਕਿ ਲਾਇਨਜ਼ ਕਲੱਬ ਮੋਹਾਲੀ ਸਿਰਫ ਸੁਪਰੀਮ ਤਰ੍ਹਾਂ ਤਰ੍ਹਾਂ ਦੇ ਸਮਾਜ ਸੇਵਾ ਦੇ ਪ੍ਰਾਜੈਕਟ ਕਰਦਾ ਆ ਰਿਹਾ ਹੈ ਅਤੇ ਇਸ ਦੇ ਸਾਰੇ ਮੈਂਬਰ ਸਮਾਜ ਸੇਵਾ ਲਈ ਵੱਧ ਚੜ੍ਹ ਕੇ ਤਤਪਰ ਰਹਿੰਦੇ ਹਨ। ਉਨ੍ਹਾਂ ਖ਼ਾਸ ਤੌਰ 'ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੁਲਜੀਤ ਸਿੰਘ ਬੇਦੀ ਸ਼ਹਿਰ ਦੇ ਲੋਕਾਂ ਦੇ ਮਸਲੇ ਹੱਲ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕਰਦੇ ਹਨ ਅਤੇ ਮਸਲਿਆਂ ਦਾ ਹੱਲ ਕਰਵਾਉਂਦੇ ਹਨ।

ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਅਜਿਹੇ ਹੀ ਆਗੂਆਂ ਦੀ ਲੋੜ ਹੈ। ਸੰਸਥਾ ਦੇ ਸਾਬਕਾ ਪ੍ਰਧਾਨ ਤਿਲਕ ਰਾਜ ਅਤੇ ਸਕੱਤਰ ਸਤਵਿੰਦਰ ਸਿੰਘ ਧੜਾਕ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਲੱਬ ਦੇ ਨਵੇਂ ਬਣੇ ਮੈਂਬਰ ਜਸਬੀਰ ਸਿੰਘ ਮੱਲੀ, ਲਾਇਨ ਰਜਿੰਦਰ ਸਿੰਘ ਕਾਹਲੋਂ ਅਤੇ ਹੋਰ ਪਤਵੰਤੇ ਹਾਜ਼ਰ ਸਨ।


Babita

Content Editor

Related News