ਪੰਜਾਬ ਦੇ ਇਸ ਜ਼ਿਲ੍ਹੇ ''ਚ 2 ਦਿਨ ਬੰਦ ਰਹਿਣਗੀਆਂ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ

Thursday, Oct 17, 2024 - 06:35 PM (IST)

ਅੰਮ੍ਰਿਤਸਰ- ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਨੇ ਹੁਕਮ ਜਾਰੀ ਕਰਦੇ ਹੋਏ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ 18 ਅਤੇ 19 ਅਕਤੂਬਰ ਨੂੰ ਨਗਰ ਕੀਰਤਨ ਦੇ ਰੂਟ ’ਤੇ ਸ਼ਰਾਬ ਦੇ ਠੇਕਿਆਂ ਅਤੇ ਅਹਾਤਿਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।  ਇਸ ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ ਅਤੇ ਸ਼ਰਾਬ ਨੂੰ ਸਟੋਰ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਸਰ : ਹੈਰੀਟੇਜ ਸਟਰੀਟ 'ਤੇ ਖੜ੍ਹਾ ਹੋਇਆ ਵੱਡਾ ਵਿਵਾਦ, ਨਿਹੰਗ ਸਿੰਘਾਂ ਨੇ ਦਿੱਤੀ ਚਿਤਾਵਨੀ

ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਰਹੇਗੀ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: SGPC ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਰੱਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News