ਪੰਜਾਬ ਦੇ ਇਸ ਜ਼ਿਲ੍ਹੇ 'ਚ 18-19 ਅਕਤੂਬਰ ਨੂੰ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ
Friday, Sep 27, 2024 - 05:22 PM (IST)

ਅੰਮ੍ਰਿਤਸਰ (ਸਰਬਜੀਤ)-ਗੁਰੂ ਨਗਰੀ ਨੂੰ ਵਸਾਉਣ ਵਾਲੇ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਜਿੱਥੇ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਂਦੀਆਂ ਹਨ ਉੱਥੇ ਹੀ ਗੁਰੂ ਘਰ ਵੱਲ ਆਉਣ ਵਾਲੇ ਰਸਤਿਆਂ ਵਿਚ ਮੀਟ, ਸ਼ਰਾਬ, ਪਾਨ ਅਤੇ ਬੀੜੀ ਦੀਆਂ ਦੁਕਾਨਾਂ ਨਾਲ ਸੰਗਤਾਂ ਦੀ ਧਾਰਮਿਕ ਭਾਵਨਾ ਨੂੰ ਵੱਡੀ ਠੇਸ ਪਹੁੰਚਦੀ ਹੈ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਆਈ ਇਜ਼ਰਾਇਲੀ ਔਰਤ ਨਾਲ ਹੋਇਆ ਵੱਡਾ ਕਾਂਡ
ਇਸ ਲਈ ਗੁਰਪੁਰਬ ਅਤੇ ਨਗਰ ਕੀਰਤਨ ਵਾਲੇ ਦਿਨ ਇਹ ਦੁਕਾਨਾਂ ਬੰਦ ਕਰ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵਕ ਰਣਜੀਤ ਸਿੰਘ ਭੋਮਾ ਨੇ ਆਪਣੇ ਸਾਥੀਆਂ ਸਮੇਤ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਡਰਾਈ ਡੇ ਐਲਾਨ ਕਰਦੇ ਹੋਏ 18 ਅਤੇ 19 ਅਕਤੂਬਰ ਨੂੰ ਗੁਰੂ ਘਰ ਜਾਣ ਵਾਲੇ ਰਸਤਿਆਂ ਵਿੱਚ ਸਥਿਤ ਇਹ ਦੁਕਾਨਾਂ ਬੰਦ ਹੋਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8