ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨ ਬੰਦ ਰਹਿਣਗੀਆਂ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ
Tuesday, Oct 15, 2024 - 05:04 PM (IST)
ਅੰਮ੍ਰਿਤਸਰ(ਨੀਰਜ)- ਪੰਜਾਬ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਗ੍ਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਵੋਟਾਂ ਵਾਲੇ ਦਿਨ ਅਮਨ-ਸ਼ਾਂਤੀ ਬਣਾਈ ਰੱਖਣ ਲਈ 15 ਅਕਤੂਬਰ ਨੂੰ ਡਰਾਈ ਡੇਅ ਐਲਾਨਿਆ ਗਿਆ ਸੀ, ਜਿਸ ਦੇ ਚੱਲਦਿਆਂ ਗ੍ਰਾਮ ਪੰਚਾਇਤ ਖੇਤਰਾਂ ਵਿੱਚ 15 ਤੋਂ 16 ਅਕਤੂਬਰ ਸਵੇਰੇ 10 ਵਜੇ ਤੱਕ ਡਰਾਈ-ਡੇਅ ਐਲਾਨ ਕੀਤਾ ਗਿਆ ਹੈ। ਇਸ ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ ਅਤੇ ਸ਼ਰਾਬ ਨੂੰ ਸਟੋਰ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੋਟਿੰਗ ਦੀ ਪ੍ਰਕਿਰਿਆ ਜਾਰੀ, 12 ਵਜੇ ਤੱਕ 32 ਫੀਸਦੀ ਹੋਈ ਪੋਲਿੰਗ
ਇਸ ਤੋਂ ਇਲਾਵ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਨੇ ਇਕ ਹੋਰ ਹੁਕਮ ਜਾਰੀ ਕਰਦੇ ਹੋਏ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ 18 ਅਤੇ 19 ਅਕਤੂਬਰ ਨੂੰ ਨਗਰ ਕੀਰਤਨ ਦੇ ਰੂਟ ’ਤੇ ਸ਼ਰਾਬ ਦੇ ਠੇਕਿਆਂ ਅਤੇ ਅਹਾਤਿਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ ਦੌਰਾਨ ਤਰਨਤਾਰਨ 'ਚ ਫਾਇਰਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8