ਪੰਜਾਬ ਸਰਕਾਰ ਨੇ ਸ਼ਰਾਬ ਠੇਕੇਦਾਰਾਂ ਨੂੰ ਦਿੱਤੀ ਰਾਹਤ, ਠੇਕਿਆਂ ਦੀ ਲਾਈਸੈਂਸ ਫ਼ੀਸ ਕੀਤੀ ਮੁਆਫ਼

Friday, Sep 17, 2021 - 10:24 AM (IST)

ਪੰਜਾਬ ਸਰਕਾਰ ਨੇ ਸ਼ਰਾਬ ਠੇਕੇਦਾਰਾਂ ਨੂੰ ਦਿੱਤੀ ਰਾਹਤ, ਠੇਕਿਆਂ ਦੀ ਲਾਈਸੈਂਸ ਫ਼ੀਸ ਕੀਤੀ ਮੁਆਫ਼

ਜਲੰਧਰ (ਧਵਨ) : ਪੰਜਾਬ ਸਰਕਾਰ ਨੇ ਕੋਵਿਡ ਕਾਰਨ 2021-22 ਮਾਲੀ ਸਾਲ ’ਚ ਲਾਗੂ ਕੀਤੇ ਗਏ ਲਾਕਡਾਊਨ ਦੇ ਸਮੇਂ ਬੰਦ ਰਹੇ ਸ਼ਰਾਬ ਦੇ ਠੇਕਿਆਂ ਦੀ ਲਾਈਸੈਂਸ ਫ਼ੀਸ ਮੁਆਫ਼ ਕਰ ਕੇ ਠੇਕੇਦਾਰਾਂ ਨੂੰ ਰਾਹਤ ਦਿੱਤੀ ਹੈ। ਆਬਕਾਰੀ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੇ ਤਹਿਤ 2021-22 ’ਚ ਆਬਕਾਰੀ ਨੀਤੀ ’ਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਤਹਿਤ ਲਾਕਡਾਊਨ ਕਾਰਨ 16 ਦਿਨ ਸ਼ਰਾਬ ਦੇ ਠੇਕੇ ਪੂਰੀ ਤਰ੍ਹਾਂ ਨਾਲ ਬੰਦ ਰਹੇ ਸਨ।

ਇਹ ਵੀ ਪੜ੍ਹੋ : ਦਿੱਲੀ 'ਚ 'ਅਕਾਲੀ ਦਲ' ਦਾ ਸੰਸਦ ਮਾਰਚ ਅੱਜ, ਪੁਲਸ ਨੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦੀ ਕੀਤੀ ਘੇਰਾਬੰਦੀ

ਇਸ ਮਿਆਦ ’ਚ ਠੇਕੇਦਾਰਾਂ ਦੀ ਲਾਈਸੈਂਸ ਫ਼ੀਸ ਪੂਰੀ ਤਰ੍ਹਾਂ ਨਾਲ ਮੁਆਫ਼ ਕੀਤੀ ਗਈ ਹੈ। ਨੋਟੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ ਜਦੋਂ ਅੰਸ਼ਿਕ ਲਾਕਡਾਊਨ ਲਗਾਇਆ ਗਿਆ ਤਾਂ ਉਸ ਮਿਆਦ ’ਚ ਘੰਟਿਆਂ ਦੇ ਆਧਾਰ ’ਤੇ ਲਾਈਸੈਂਸ ਫ਼ੀਸ ’ਚ ਰਾਹਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਲੁਧਿਆਣਾ 'ਚ ਵਿਆਹਾਂ ਦੌਰਾਨ ਨਹੀਂ ਵੱਜਣਗੇ ਇਹ ਗਾਣੇ, ਜ਼ਿਲ੍ਹੇ 'ਚ ਸਖ਼ਤ ਪਾਬੰਦੀਆਂ ਦੇ ਹੁਕਮ ਜਾਰੀ

ਇਸ ਦੇ ਤਹਿਤ ਸ਼ਹਿਰਾਂ ’ਚ 30 ਫ਼ੀਸਦੀ ਲਾਈਸੈਂਸ ਫ਼ੀਸ ’ਚ ਛੋਟ ਦਿੱਤੀ ਗਈ ਹੈ। ਦਿਹਾਤੀ ਖੇਤਰਾਂ ’ਚ ਵੱਖ-ਵੱਖ ਰਾਹਤ ਲਾਈਸੈਂਸ ਫ਼ੀਸ ’ਚ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ’ਚ ਲਾਕਡਾਊਨ ਦੇ ਕਾਰਨ ਸ਼ਰਾਬ ਦੇ ਠੇਕੇਦਾਰਾਂ ਨੂੰ ਪਹੁੰਚੇ ਨੁਕਸਾਨ ਦੇ ਕਾਰਨ ਠੇਕੇਦਾਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਦੇ ਇਸ ਨੁਕਸਾਨ ਨੂੰ ਦੇਖਦੇ ਹੋਏ ਲਾਈਸੈਂਸ ਫ਼ੀਸ ’ਚ ਰਾਹਤ ਦਿੱਤੀ ਜਾਵੇ।

ਇਹ ਵੀ ਪੜ੍ਹੋ : ਨਾਭਾ ਦੇ ਪਿੰਡ 'ਚ ਖ਼ੌਫ਼ਨਾਕ ਵਾਰਦਾਤ, ਠੇਕੇ ਦੇ ਕਰਿੰਦੇ ਨੂੰ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਮਾਰੀ ਗੋਲੀ

ਮੁੱਖ ਮੰਤਰੀ ਨੇ ਉਨ੍ਹਾਂ ਦਾ ਮਾਮਲਾ ਆਬਕਾਰੀ ਕਮਿਸ਼ਨਰ ਕੋਲ ਭੇਜ ਦਿੱਤਾ ਸੀ, ਜਿਸ ਤੋਂ ਬਾਅਦ ਇਹ ਫ਼ੈਸਲਾ ਆਇਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News