ਘਰ ''ਚੋਂ ਭਾਰੀ ਮਾਤਰਾ ''ਚ ਸ਼ਰਾਬ ਬਰਾਮਦ, ਔਰਤ ਫਰਾਰ

04/25/2018 2:22:08 AM

ਗੁਰਦਾਸਪੁਰ,   (ਵਿਨੋਦ)-  ਸਿਟੀ ਪੁਲਸ ਗੁਰਦਾਸਪੁਰ ਨੇ ਇਕ ਘਰ ਵਿਚ ਛਾਪੇਮਾਰੀ ਕਰ ਕੇ ਉਥੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ।
ਸਿਟੀ ਪੁਲਸ ਸਟੇਸ਼ਨ ਇੰਚਾਰਜ ਸ਼ਾਮ ਲਾਲ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਗੁਪਤਾ ਸੂਚਨਾ ਦਿੱਤੀ ਕਿ ਇਕ ਔਰਤ ਕਮਲੇਸ਼ ਕੁਮਾਰੀ ਪਤਨੀ ਧਰਮਪਾਲ ਘਰ 'ਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਚਲਾਉਂਦੀ ਹਨ, ਜੇਕਰ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਘਰੋਂ ਸ਼ਰਾਬ ਬਰਾਮਦ ਹੋ ਸਕਦੀ ਹੈ। ਸੂਚਨਾ ਦੇ ਆਧਾਰ 'ਤੇ ਪੁਲਸ ਪਾਰਟੀ ਨੇ ਉਕਤ ਔਰਤ ਦੇ ਘਰ ਛਾਪੇਮਾਰੀ ਕੀਤੀ ਤਾਂ ਕਮਲੇਸ਼ ਕੁਮਾਰੀ ਪੁਲਸ ਪਾਰਟੀ ਨੂੰ ਵੇਖ ਕੇ ਫਰਾਰ ਹੋ ਗਈ ਤੇ ਘਰ 'ਚੋਂ 12750 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸ ਸਬੰਧੀ ਧਾਰਾ 61-1-14 ਅਧੀਨ ਕੇਸ ਦਰਜ ਕਰ ਕੇ ਉਕਤ ਔਰਤ ਦੀ ਭਾਲ ਸ਼ੁਰੂ ਕਰ ਦਿੱਤੀ ਹੈ।