ਪੰਜਾਬ ''ਚ ਮਹਿੰਗੀ ਹੋਵੇਗੀ ਸ਼ਰਾਬ!

Wednesday, Dec 11, 2024 - 10:53 AM (IST)

ਚੰਡੀਗੜ੍ਹ: ਪੰਜਾਬ ਵਿਚ ਸ਼ਰਾਬ ਮਹਿੰਗੀ ਹੋ ਸਕਦੀ ਹੈ। ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2025-26 ਲਈ ਨਵੀਂ ਆਬਕਾਰੀ ਨੀਤੀ ਲਈ ਖਰੜੇ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਵਾਰ ਸੂਬੇ ਵਿਚ ਸ਼ਰਾਬ ਦੀਆਂ ਕੀਮਤਾਂ ਵਿਚ ਵਾਧਾ ਹੋ ਸਕਦਾ ਹੈ। ਸਰਕਾਰ ਵੱਲੋਂ ਵਿਦੇਸ਼ੀ ਦੇ ਨਾਲ-ਨਾਲ ਦੇਸੀ ਸ਼ਰਾਬ ਦੀਆਂ ਕੀਮਤਾਂ ਵਿਚ 5 ਤੋਂ 10 ਫ਼ੀਸਦੀ ਤਕ ਦਾ ਵਾਧਾ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਬਾਰ ਲਾਇਸੈਂਸ ਦੀ ਫ਼ੀਸ ਵੀ ਵਧਾਈ ਜਾ ਸਕਦੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨਵਾਂ ਐਕਟ ਲਾਗੂ, ਜਾਣੋ ਕੀ ਹੋਣਗੇ ਬਦਲਾਅ

ਪੰਜਾਬ ਸਰਕਾਰ ਵੱਲੋਂ ਇਸ ਵਿੱਤੀ ਵਰ੍ਹੇ ਵਿਚ 10,350 ਕਰੋੜ ਰੁਪਏ ਮਾਲੀਆ ਇਕੱਠਾ ਕਰਨ ਦਾ ਟੀਚਾ ਮਿੱਥਿਆ ਸੀ। ਅਜੇ ਤਕ ਇਸ ਦਾ 80 ਫ਼ੀਸਦੀ ਪੂਰਾ ਕਰ ਲਿਆ ਗਿਆ ਹੈ। ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ 2025-26 ਵਿਚ ਸਰਕਾਰ ਆਬਕਾਰੀ ਨਿਤੀ ਰਾਹੀਂ ਮਾਲੀਆ ਵਧਾਉਣ ਜਾ ਰਹੀ ਹੈ। ਪੰਜਾਬ ਦੀ ਮੌਜੂਦਾ ਸਰਕਾਰ ਨੇ ਅਜੇ ਤਕ ਸ਼ਰਾਬ ਦੀਆਂ ਕੀਮਤਾਂ ਨਹੀਂ ਵਧਾਈਆਂ। ਇੱਥੇ ਤਕ ਕਿ ਪਿਛਲੀ ਵਾਰ ਵਿਦੇਸ਼ੀ ਸ਼ਰਾਬ ਦੀਆਂ ਕੀਮਤਾਂ ਘਟਾ ਦਿੱਤੀਆਂ ਗਈਆਂ ਸਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਵੱਡੀ ਅਪਡੇਟ, 11 ਜ਼ਿਲ੍ਹਿਆਂ ਲਈ ਅਲਰਟ ਜਾਰੀ

ਮੀਡੀਆ ਰਿਪੋਰਟਾਂ ਮੁਤਾਬਕ ਸੂਬੇ ਦੀ ਵਿੱਤੀ ਹਾਲਤ ਨੂੰ ਸੁਧਾਰਨ ਲਈ ਨਿਯੁਕਤ ਕੀਤੇ ਸਲਾਹਕਾਰਾਂ ਨੇ ਵਿੱਤ ਵਿਭਾਗ ਨੂੰ ਸ਼ਰਾਬ ਦੀਆਂ ਕੀਮਤਾਂ ਵਿਚ ਥੋੜ੍ਹਾ ਵਾਧਾ ਕਰਨ ਦੀ ਪੇਸ਼ਕਸ਼ ਕੀਤੀ ਹੈ। ਨਵੀਂ ਆਬਕਾਰੀ ਨੀਤੀ ਲਈ ਆਬਕਾਰੀ ਦੇ ਮੁੱਖ ਸਕੱਤਰ ਤੇ ਵਿੱਤ ਆਯੁਕਤ ਵਿਕਾਸ ਪ੍ਰਤਾਪ ਨੇ ਸੂਬੇ ਦੇ ਸ਼ਰਾਬ ਕਾਰੋਬਾਰੀਆਂ ਤੋਂ ਵੀ ਸੁਝਾਅ ਮੰਗੇ ਹਨ। 24 ਦਸੰਬਰ ਨੂੰ ਸ਼ਰਾਬ ਕਾਰੋਬਾਰੀਆਂ ਦੇ ਸੁਝਾਵਾਂ 'ਤੇ ਚਰਚਾ ਹੋਵੇਗੀ। ਮੌਜੂਦਾ ਆਬਕਾਰੀ ਨਿਤੀ 11 ਜੂਨ 2025 ਤਕ ਲਾਗੂ ਰਹੇਗੀ। 

ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਲਿਆਂਦਾ ਗਿਆ ਪੰਜਾਬ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News