ਨਕਲੀ ਸ਼ਰਾਬ ਕਾਰਨ ਅੰਮ੍ਰਿਤਸਰ 'ਚ 12 ਲੋਕਾਂ ਦੀ ਮੌਤ! 6 ਹੋਏ ਗ੍ਰਿਫ਼ਤਾਰ
Tuesday, May 13, 2025 - 09:24 AM (IST)

ਅੰਮ੍ਰਿਤਸਰ (ਅਕਸ਼ੇ/ਵੈੱਬ ਡੈਸਕ): ਅੰਮ੍ਰਿਤਸਰ ਦੇ ਮਜੀਠਾ ਵਿਚ ਨਕਲੀ ਸ਼ਰਾਬ ਪੀਣ ਨਾਲ 12 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕ ਮਜੀਠਾ ਦੇ 3 ਪਿੰਡਾਂ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਨ੍ਹਾਂ ਵਿਚ ਪਿੰਡ ਭੰਗਾਲੀ, ਮਰੜੀ ਕਲਾਂ ਤੇ ਥਰੀਏਵਾਲ ਦੇ ਨੌਜਵਾਨ ਸ਼ਾਮਲ ਹਨ। ਇਸ ਮਾਮਲੇ ਵਿਚ ਪੰਜਾਬ ਸਰਕਾਰ ਨੇ ਵੀ ਵੱਡਾ ਐਕਸ਼ਨ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪਾਕਿਸਤਾਨੀ ਡਰੋਨ ਹਮਲੇ ਕਾਰਨ ਗਈ ਔਰਤ ਦੀ ਜਾਨ
ਜਾਣਕਾਰੀ ਮੁਤਾਬਕ ਇਸ ਨਕਲੀ ਸ਼ਰਾਬ ਰੈਕੇਟ ਦੇ ਕਿੰਗਪਿਨ ਤੇ ਮੁੱਖ ਸਪਲਾਇਰ ਸਣੇ 6 ਮੁਲਜ਼ਮਾਂ ਨੂੰ 7 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪ੍ਰਭਜੀਤ ਸਿੰਘ, ਕੁਲਬੀਰ ਸਿੰਘ ਉਰਫ਼ ਜੱਗੂ, ਸਾਹਿਬ ਸਿੰਘ ਉਰਫ਼ ਸਰਾਏ ਵਾਸੀ ਮਾਰੜੀ ਕਲਾਂ, ਗੁਰਜੰਟ ਸਿੰਘ ਤੇ ਨਿੰਦਰ ਕੌਰ ਵਾਸੀ ਥੀਰੇਂਵਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸ਼ਰਾਬ ਰੈਕੇਟ ਦਾ ਕਿੰਗਪਿਨ ਸਾਹਿਬ ਸਿੰਘ ਤੇ ਪ੍ਰਭਜੀਤ ਸਿੰਘ ਨਕਲੀ ਸ਼ਰਾਬ ਸਪਲਾਈ ਕਰਨ ਦਾ ਮਾਸਟਰਮਾਈਂਡ ਸੀ। ਗ੍ਰਿਫ਼ਤਾਰ ਮੁਲਜ਼ਮ ਕੁਲਬੀਰ ਸਿੰਘ ਉਰਫ਼ ਜੱਗੂ ਮੁੱਖ ਮੁਲਜ਼ਮ ਪ੍ਰਭਜੀਤ ਦਾ ਭਰਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਬੰਦ ਰਹਿਣਗੇ ਸਕੂਲ, ਆਨਲਾਈਨ ਹੋਵੇਗੀ ਪੜ੍ਹਾਈ
ਅੰਮ੍ਰਿਤਸਰ ਦਿਹਾਤੀ ਦੇ SSP ਵੱਲੋਂ ਇਨ੍ਹਾਂ ਗ੍ਰਿਫ਼ਤਾਰੀਆਂ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦੇ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ BNS ਦੀ ਧਾਰਾ 105 ਤੇ 61ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੂਰੇ ਨਕਲੀ ਸ਼ਰਾਬ ਨੈੱਟਵਰਕ ਦੀ ਬੜੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਇਸ ਕਾਰਵਾਈ ਨਾਲ ਸਖ਼ਤ ਸੰਦੇਸ਼ ਦਿੱਤਾ ਹੈ ਕੇ ਸ਼ਰਾਬ ਮਾਫ਼ੀਆ ਨੂੰ ਬਖਸ਼ਿਆ ਨਹੀਂ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8