ਸ਼ਰਾਬ ਨੂੰ ਲੈ ਕੇ ਪੰਜਾਬ 'ਚ ਨਵੇਂ ਹੁਕਮ ਜਾਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
Wednesday, Dec 31, 2025 - 11:48 AM (IST)
ਅੰਮ੍ਰਿਤਸਰ (ਜ.ਬ) : ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਨਵੇਂ ਸਾਲ ਲਈ ਕੋਈ ਵੀ ਲਾਇਸੰਸਸ਼ੁਦਾ ਪੈਲੇਸ ਅਤੇ ਹੋਰ ਸਥਾਨ ’ਤੇ ਸਮਾਰੋਹ ਜਿੱਥੇ ਸ਼ਰਾਬ ਸਰਵ ਕੀਤੀ ਜਾਣੀ ਹੈ ਆਬਕਾਰੀ ਵਿਭਾਗ ਦੀ ਇਜ਼ਾਜਤ ਤੋਂ ਬਿਨ੍ਹਾਂ ਸਮਾਗਮ ਆਯੋਜਿਤ ਨਾ ਕੀਤੀ ਜਾਵੇ। ਇਜ਼ਾਜਤ ਲੈਣੀ ਉਨ੍ਹਾਂ ਲੋਕਾਂ ਲਈ ਜ਼ਰੂਰੀ ਹੈ, ਜਿਸ ਵਿਚ ਫੰਕਸ਼ਨ ਦੌਰਾਨ ਸ਼ਰਾਬ ਅਤੇ ਹੋਰ ਕੋਈ ਵੀ ਲਿਕਰ ਸਰਵ ਕੀਤਾ ਜਾਣਾ ਵਾਲਾ ਹੈ। ਜਾਣਕਾਰੀ ਅਨੁਸਾਰ ਪੰਜਾਬ ਰਾਜ ਆਬਕਾਰੀ ਵਿਭਾਗ ਵਲੋਂ ਜਿਨ੍ਹਾਂ-ਜਿਨ੍ਹਾਂ ਫੰਕਸ਼ਨਾ ਦੇ ਆਯੋਜਨ ਵਿਚ ਆਉਣ ਵਾਲੇ ਮਹਿਮਾਨਾਂ ਲਈ ਸ਼ਰਾਬ ਸਰਵ ਕੀਤੀ ਜਾਣ ਵਾਲੀ ਹੈ, ਉਸ ਲਈ ਵਿਭਾਗੀ ਇਜ਼ਾਜਤ ਦੇ ਬਿਨਾਂ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਵਧਣਗੀਆਂ ਛੁੱਟੀਆਂ! ਉਠਣ ਲੱਗੀ ਮੰਗ
ਆਬਕਾਰੀ ਵਿਭਾਗ ਦੇ ਸਹਾਇਕ ਕਮਿਸ਼ਨਰ ਅੰਮ੍ਰਿਤਸਰ ਰੇਂਜ ਦਿਲਬਾਗ ਸਿੰਘ ਚੀਮਾ ਨੇ ਇਹ ਜਾਣਕਾਰੀ ਮੀਡੀਆ ਨੂੰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਹਰ ਸਾਲ ਮਿਲਦੀਆਂ ਸਨ ਪਰ ਨਵੇਂ ਸਾਲ ਦੇ ਜਸ਼ਨਾਂ ਦੇ ਪ੍ਰਬੰਧਕ ਅਕਸਰ ਦਾਅਵਾ ਕਰਦੇ ਸਨ ਕਿ ਉਹ ਸਥਿਤੀ ਤੋਂ ਅਣਜਾਣ ਸਨ। ਸਹਾਇਕ ਆਬਕਾਰੀ ਕਮਿਸ਼ਨਰ ਨੇ ਕਿਹਾ ਕਿ ਇਸ ਦੁਬਿਧਾ ਨੂੰ ਹੱਲ ਕਰਨ ਲਈ ਇਹ ਜਾਣਕਾਰੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਆਬਕਾਰੀ ਵਿਭਾਗ ਦੇ ਇੰਸਪੈਕਟਰਾਂ ਜਾਂ ਈ. ਟੀ. ਓਜ਼ ਨੂੰ ਸਰਕਾਰ ਦੇ ਆਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਕਨੈਕਸ਼ਨਾਂ ਨੂੰ ਲੈ ਕੇ ਅਹਿਮ ਖ਼ਬਰ, ਸਰਕਾਰ ਨੇ ਚੁੱਕੇ ਵੱਡੇ ਕਦਮ
ਨਿਯਮਾਂ ਦੀ ਉਲੰਘਣਾ ਕਰਨ ’ਤੇ ਹੋਵੇਗੀ ਕਾਨੂੰਨੀ ਕਾਰਵਾਈ : ਚੀਮਾ
ਸਹਾਇਕ ਆਬਕਾਰੀ ਕਮਿਸ਼ਨਰ ਡੀ. ਐੱਸ. ਚੀਮਾ ਨੇ ਸਪੱਸ਼ਟ ਕੀਤਾ ਕਿ ਇਹ ਹੁਕਮ ਸਿਰਫ਼ ਨਵੇਂ ਸਾਲ ਦੀ ਸ਼ਾਮ ਦੇ ਜਸ਼ਨਾਂ ’ਤੇ ਹੀ ਨਹੀਂ, ਸਗੋਂ ਨਵੇਂ ਸਾਲ ਦੀ ਸ਼ਾਮ ਜਾਂ ਨਵੇਂ ਸਾਲ ਦੇ ਦਿਨ ਦੇ ਨੇੜੇ ਹੋਣ ਵਾਲੇ ਸਮਾਗਮਾਂ ’ਤੇ ਵੀ ਲਾਗੂ ਹੁੰਦਾ ਹੈ। ਇਨ੍ਹਾਂ ਦਿਨਾਂ ਦੌਰਾਨ ਹੋਣ ਵਾਲੇ ਸਮਾਗਮ ਭਾਵੇਂ ਉਹ ਦਿਨ ਵੇਲੇ ਹੀ ਹੋਣ, ਵੀ ਇਸ ਹੁਕਮ ਦੇ ਅਧੀਨ ਆਉਣਗੇ। ਨਵੇਂ ਸਾਲ ਦੇ ਦਿਨ ਤੋਂ ਕੁਝ ਦਿਨ ਪਹਿਲਾਂ ਜਾਂ ਬਾਅਦ ਵਿਚ ਹੋਣ ਵਾਲੇ ਸਮਾਗਮਾਂ ਨੂੰ ਵੀ ਇਜਾਜ਼ਤ ਹੋਵੇਗੀ। ਅਧਿਕਾਰੀ ਨੇ ਕਿਹਾ ਕਿ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ’ਤੇ ਸਖ਼ਤ ਵਿਭਾਗੀ ਕਾਰਵਾਈ ਹੋ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਉਪਭੋਗਤਾਵਾਂ ਲਈ ਵੱਡੀ ਖੁਸ਼ਖ਼ਬਰੀ, ਨਵੇਂ ਸਾਲ ਤੋਂ ਸ਼ੁਰੂ ਹੋ ਰਿਹਾ ਇਹ ਸਿਸਟਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
