ਨਾਕਾ ਤੋੜ ਭੱਜੀ ਸ਼ੱਕੀ ਗੱਡੀ ਨੂੰ Chase ਕਰ ਰਹੀ ਸੀ ਪੁਲਸ, ਫ਼ਿਰ ਜੋ ਹੋਇਆ...

Saturday, Sep 14, 2024 - 04:15 PM (IST)

ਨਾਕਾ ਤੋੜ ਭੱਜੀ ਸ਼ੱਕੀ ਗੱਡੀ ਨੂੰ Chase ਕਰ ਰਹੀ ਸੀ ਪੁਲਸ, ਫ਼ਿਰ ਜੋ ਹੋਇਆ...

ਲੁਧਿਆਣਾ (ਗੌਤਮ): ਸ਼ਿਵਪੁਰੀ ਚੌਕ ਨੇੜੇ ਆਬਕਾਰੀ ਵਿਭਾਗ ਦੀ ਨਾਕਾਬੰਦੀ ਨੂੰ ਤੋੜ ਕੇ ਭੱਜ ਰਹੇ ਸ਼ਰਾਬ ਤਸਕਰ ਦੀ ਕਾਰ ਬੇਕਾਬੂ ਹੋ ਕੇ ਬਾਈਪਾਸ ਸਥਿਤ ਕਾਰਾਬਾਰ ਚੌਕ ਨੇੜੇ ਡਿਵਾਈਡਰ ਨਾਲ ਜਾ ਟਕਰਾਈ। ਸ਼ਰਾਬ ਤਸਕਰ ਨਾਜਾਇਜ਼ ਸ਼ਰਾਬ ਅਤੇ ਕਾਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪਿੱਛਾ ਕਰਨ ਵਾਲੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਕਾਰ ਅਤੇ ਨਾਜਾਇਜ਼ ਸ਼ਰਾਬ ਨੂੰ ਕਾਬੂ ਕਰ ਲਿਆ। ਥਾਣਾ ਦਰੇਸੀ ਦੀ ਪੁਲਸ ਨੇ ਆਬਕਾਰੀ ਵਿਭਾਗ ਦੇ ਇੰਸਪੈਕਟਰ ਵਿਕਰਮ ਭਾਟੀਆ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਸਵਾਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਨੇ 116 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਕਾਰ ਨੂੰ ਕਬਜ਼ੇ 'ਚ ਲੈ ਕੇ ਤਸਕਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਔਰਤਾਂ ਲਈ Good News: ਬੈਂਕ ਖ਼ਾਤਿਆਂ 'ਚ ਅੱਜ ਹੀ ਆਉਣਗੇ ਹਜ਼ਾਰ-ਹਜ਼ਾਰ ਰੁਪਏ

ਇੰਸਪੈਕਟਰ ਵਿਕਰਮ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਦੀ ਟੀਮ ਸ਼ਿਵਪੁਰੀ ਚੌਕ ਨੇੜੇ ਨਾਕਾਬੰਦੀ ਕਰਕੇ ਚੈਕਿੰਗ ਕਰ ਰਹੀ ਸੀ ਤਾਂ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਬਸਤੀ ਚੌਕ ਵੱਲੋਂ ਆ ਰਹੀ ਇਕ ਹੌਂਡਾ ਸਿਟੀ ਕਾਰ ਦੇ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਨਾਕਾਬੰਦੀ ਤੋੜ ਕੇ ਕਾਰ ਲੈ ਕੇ ਭੱਜ ਗਿਆ। ਜਦੋਂ ਟੀਮ ਉਸ ਦਾ ਪਿੱਛਾ ਕਰ ਰਹੀ ਸੀ ਤਾਂ ਉਸ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ ਅਤੇ ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਆਬਕਾਰੀ ਵਿਭਾਗ ਦੀ ਦੂਜੀ ਟੀਮ ਨੇ ਪਿੰਡ ਮਾਣਕਵਾਲ ਵਿਚ ਨਾਕਾਬੰਦੀ ਦੌਰਾਨ ਸ਼ਰਾਬ ਤਸਕਰ ਨੂੰ 66 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇੰਸਪੈਕਟਰ ਰਣਜੀਤ ਸਿੰਘ ਦੇ ਬਿਆਨਾਂ ’ਤੇ ਥਾਣਾ ਸਦਰ ਦੀ ਪੁਲਸ ਨੇ ਅਜਮੇਰ ਸਿੰਘ ਵਾਸੀ ਪਿੰਡ ਮਾਣਕਵਾਲ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇੰਸਪੈਕਟਰ ਰਣਜੀਤ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਨੇ ਮਾਣਕਵਾਲ ਫਾਟਕ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਕਤ ਦੋਸ਼ੀ ਨੇ ਆਪਣੇ ਘਰ ਨੇੜੇ ਨਾਜਾਇਜ਼ ਸ਼ਰਾਬ ਰੱਖੀ ਹੋਈ ਹੈ ਅਤੇ ਉਹ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ। ਛਾਪੇਮਾਰੀ ਕਰ ਕੇ ਮੁਲਜ਼ਮਾਂ ਨੂੰ ਕਾਬੂ ਕਰ ਕੇ ਨਾਜਾਇਜ਼ ਸ਼ਰਾਬ ਬਰਾਮਦ ਕਰ ਲਈ ਗਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News