ਪਿਆਕੜਾਂ ਲਈ ਅਹਿਮ ਖ਼ਬਰ, ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਆਈ ਵੱਡੀ ਜਾਣਕਾਰੀ

Monday, Jun 03, 2024 - 06:30 PM (IST)

ਪਿਆਕੜਾਂ ਲਈ ਅਹਿਮ ਖ਼ਬਰ, ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਆਈ ਵੱਡੀ ਜਾਣਕਾਰੀ

ਚੰਡੀਗੜ੍ਹ : ਪੰਜਾਬ ਭਰ ਵਿਚ ਭਲਕੇ ਡ੍ਰਾਈ ਡੇਅ ਐਲਾਨਿਆ ਗਿਆ ਹੈ। ਦੇਸ਼ ਦੇ ਨਾਲ ਨਾਲ ਪੰਜਾਬ ਵਿਚ 4 ਜੂਨ ਨੂੰ ਲੋਕ ਸਭਾ ਚੋਣਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਰਹੀ ਹੈ ਤਾਂ ਇਸ ਦੌਰਾਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਹੋਟਲ ਜਾਂ ਰੈਸਟੋਰੈਂਟ ਵਿਚ ਵੀ ਸ਼ਰਾਬ ਨਹੀਂ ਪਰੋਸੀ ਜਾਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਇਸ ਸਬੰਧੀ ਪਹਿਲਾਂ ਹੀ ਜਾਣਕਾਰੀ ਸਾਂਝੀ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਪੰਜਾਬ ਭਰ ਵਿਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ

4 ਜੂਨ 2024 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ (ਪੂਰਾ ਦਿਨ) ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਕਮਿਸ਼ਨ ਵੱਲੋਂ ਇਹ ਫੈਸਲਾ ਵੀ ਲਿਆ ਗਿਆ ਹੈ। ਇਸ ਸਮੇਂ ਦੌਰਾਨ, ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਕਮਿਊਨਿਟੀ ਸੈਂਟਰ, ਸੀਐੱਸਡੀ ਕੰਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ 'ਤੇ ਸ਼ਰਾਬ ਨਹੀਂ ਵੇਚੀ ਜਾਵੇਗੀ। ਬਿਨਾਂ ਲਾਇਸੈਂਸ ਵਾਲੇ ਅਹਾਤਿਆਂ ਵਿਚ ਸ਼ਰਾਬ ਸਟੋਰ ਕਰਨ 'ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪਟਿਆਲਾ ਲੋਕ ਸਭਾ ਸੀਟ 'ਤੇ ਅੰਕੜਿਆਂ ਦੀ ਖੇਡ ’ਚ ਉਲਝੇ ਮਾਹਿਰ, ਨਤੀਜਿਆਂ 'ਤੇ ਸਭ ਦੀਆਂ ਨਜ਼ਰਾਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News