ਪੰਜਾਬ ਭਰ ਵਿਚ ਸ਼ਰਾਬ ਦੇ ਠੇਕੇ ਅੱਜ ਤੋਂ ਬੰਦ

Friday, Feb 18, 2022 - 11:50 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਭਰ ਵਿਚ ਅੱਜ ਸ਼ਾਮ ਪੰਜ ਵਜੇ ਤੋਂ ਸ਼ਰਾਬ ਦੇ ਠੇਕੇ ਬੰਦ ਹੋ ਜਾਣਗੇ। ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਪਹਿਲਾਂ ਹੀ ਸੂਬੇ ਵਿਚ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਦਿੱਤੇ ਗਏ ਸਨ। ਚੋਣ ਕਮਿਸ਼ਨ ਵਲੋਂ ਜਾਰੀ ਹੁਕਮਾਂ ਮੁਤਾਬਕ ਪੰਜਾਬ ਭਰ ਵਿਚ 18 ਫਰਵਰੀ ਨੂੰ ਸ਼ਾਮ ਪੰਜ ਵਜੇ ਸ਼ਰਾਬ ਦੇ ਠੇਕੇ ਬੰਦ ਕਰ ਦਿੱਤੇ ਜਾਣਗੇ ਅਤੇ 20 ਫਰਵਰੀ ਚੋਣਾਂ ਤੋਂ ਬਾਅਦ ਖੋਲ੍ਹੇ ਜਾ ਸਕਣਗੇ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਦੇ ਉਪ ਮੁੱਖ ਮੰਤਰੀ ਵਾਲੇ ਬਿਆਨ ’ਤੇ ਪ੍ਰਕਾਸ਼ ਸਿੰਘ ਬਾਦਲ ਨੇ ਆਖੀ ਵੱਡੀ ਗੱਲ

ਦੱਸਣਯੋਗ ਹੈ ਕਿ ਪੰਜਾਬ ਵਿਚ 20 ਫਰਵਰੀ ਨੂੰ ਵਿਧਾਨ ਚੋਣਾਂ ਸਭਾ ਹੋਣ ਜਾ ਰਹੀਆਂ ਹਨ, ਜਿਸ ਦੇ ਚੱਲਦੇ ਸੂਬੇ ਵਿਚ ਚੋਣ ਜ਼ਾਬਤਾ ਲੱਗਾ ਹੋਇਆ ਹੈ। ਇਸ ਦੇ ਸੰਬੰਧ ਵਿਚ ਸੂਬਾ ਚੋਣ ਕਮਿਸ਼ਨਰ ਐੱਸ. ਕਰੁਣਾ ਰਾਜੂ ਨੇ ਚਿੱਠੀ ਜਾਰੀ ਕਰਕੇ ਇਸ ਬਾਬਤ ਹੁਕਮ ਦਿੱਤੇ ਸਨ। ਚੋਣ ਕਮਿਸ਼ਨ ਵਲੋਂ ਵੋਟਿੰਗ ਦੌਰਾਨ ਡਰਾਈ ਡੇਅ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਹੰਝੂ ਭਰੀਆਂ ਅੱਖਾਂ ਨਾਲ ਬੋਲਿਆ ਪਿਤਾ, ਮੇਰੀ ਢਾਈ ਮਹੀਨੇ ਪਹਿਲਾਂ ਵਿਆਹੀ ਧੀ ਦਾ ਸਹੁਰਿਆਂ ਨੇ ਕੀਤਾ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News