ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

Friday, Oct 24, 2025 - 11:24 AM (IST)

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਤਰਨਤਾਰਨ (ਰਮਨ)- ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਐਕਸਾਈਜ਼ ਕਮਿਸ਼ਨਰ ਪੰਜਾਬ ਵੱਲੋਂ ਸਾਰੇ ਵਿਧਾਨ ਸਭਾ ਹਲਕਾ ਤਰਨ ਤਾਰਨ ਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ 9 ਨਵੰਬਰ ਨੂੰ ਸ਼ਾਮ 6 ਵਜੇ ਤੋਂ 11 ਨਵੰਬਰ ਸ਼ਾਮ 6 ਵਜੇ ਤੱਕ ਅਤੇ 14 ਨਵੰਬਰ ਨੂੰ ਡਰਾਈ ਡੇਅ ਘੋਸ਼ਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਮਾਂ-ਧੀ ਦੇ ਸੜਕ 'ਤੇ ਵਿੱਛੇ ਸੱਥਰ, ਵੱਖ ਹੋਇਆ ਸਿਰ

ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ, ਆਈ.ਏ.ਐੱਸ. ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਨਵੰਬਰ ਨੂੰ ਸ਼ਾਮ 6 ਵਜੇ ਤੋਂ 11 ਨਵੰਬਰ ਸ਼ਾਮ 6 ਵਜੇ ਤੱਕ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਸ਼ਰਾਬ ਦੇ ਸਾਰੇ ਠੇਕੇ ਬੰਦ ਰਹਿਣਗੇ।

ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣਾ ਸੀ ਬਲਾਸਟ, DGP ਨੇ ਕੀਤਾ ਵੱਡਾ ਖੁਲਾਸਾ

ਉਨ੍ਹਾਂ ਦੱਸਿਆ ਕਿ 14 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਡਰਾਈ ਡੇਅ ਹੋਵੇਗਾ। ਇਹ ਹੁਕਮ ਸਮੇਂ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਕਤਰਫਾ ਜਾਰੀ ਕਰਕੇ ਆਮ ਜਨਤਾ ਨੂੰ ਸੰਬੋਧਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ-ਹੋਟਲਾਂ 'ਚ ਜੂਆ ਖੇਡਦੇ ਫੜੇ ਗਏ 19 ਬੰਦੇ, ਲੱਖਾਂ ਦੀ ਲਾ ਰਹੇ ਸੀ ਬਾਜ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News