ਪੰਜਾਬ 'ਚ ਅੱਜ ਤੋਂ ਬੰਦ ਰਹਿਣਗੇ ਠੇਕੇ! 2 ਦਿਨ ਨਹੀਂ ਮਿਲੇਗੀ ਸ਼ਰਾਬ
Wednesday, Oct 09, 2024 - 08:27 AM (IST)

ਬਠਿੰਡਾ (ਵਰਮਾ)- ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਦੀ ਹਦੂਦ ਅੰਦਰ 9 ਅਤੇ 10 ਅਕਤੂਬਰ, 2024 ਨੂੰ ਦੇਸ਼ੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਦੇ ਭੰਡਾਰ ਰੱਖਣ ਅਤੇ ਵੇਚਣ ਦੀ ਆਗਿਆ ਨਹੀਂ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਾਸੀ ਧਿਆਨ ਦਿਓ! ਜਾਰੀ ਹੋਇਆ Alert
ਜਾਰੀ ਹੁਕਮਾਂ ਅਨੁਸਾਰ ਬਠਿੰਡਾ ਜ਼ਿਲ੍ਹੇ ਦੀ ਤਹਿਸੀਲ ਮੌੜ ਅਧੀਨ ਪੈਂਦੇ ਪਿੰਡ ਮਾਈਸਰਖਾਨਾ ਵਿਖੇ 9 ਅਤੇ 10 ਅਕਤੂਬਰ 2024 ਨੂੰ ਧਾਰਮਿਕ ਮੇਲਾ ਲੱਗ ਰਿਹਾ ਹੈ। ਮੇਲੇ ਦੌਰਾਨ ਲੋਕ ਸ਼ਰਾਬ ਅਤੇ ਨਸ਼ਿਆਂ ਦੀ ਵਰਤੋਂ ਕਰ ਸਕਦੇ ਹਨ, ਜਿਸ ਨਾਲ ਮੇਲੇ ਦੇ ਮਾਹੌਲ ਵਿਚ ਵਿਘਨ ਪੈ ਸਕਦਾ ਹੈ ਅਤੇ ਸ਼ਰਧਾਲੂਆਂ ਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਦੀ ਹੈ ਅਤੇ ਅਮਨ ਤੇ ਸ਼ਾਂਤੀ ਵੀ ਭੰਗ ਹੋ ਸਕਦੀ ਹੈ। ਇਹ ਹੁਕਮ 9 ਅਕਤੂਬਰ ਤੋਂ 10 ਅਕਤੂਬਰ 2024 ਤਕ ਲਾਗੂ ਰਹੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8