ਅੱਜ ਬੰਦ ਰਹਿਣਗੇ ਠੇਕੇ! ਨਹੀਂ ਮਿਲੇਗੀ ਸ਼ਰਾਬ

Thursday, Sep 05, 2024 - 11:46 AM (IST)

ਅੰਮ੍ਰਿਤਸਰ/ਬਟਾਲਾ (ਇੰਦਰਜੀਤ/ਬੇਰੀ)- ਆਬਕਾਰੀ ਵਿਭਾਗ ਜਲੰਧਰ ਜ਼ੋਨ ਦੇ ਡਿਪਟੀ ਕਮਿਸ਼ਨਰ ਨੇ ਬਟਾਲਾ ਦੇ ਸ਼ਰਾਬ ਕਾਰੋਬਾਰੀਆਂ ਦੇ ਗਰੁੱਪ ਨੂੰ ਵੱਡਾ ਝਟਕਾ ਦਿੰਦਿਆਂ ਠੇਕੇ ਇਕ ਦਿਨ ਲਈ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਅੱਜ 5 ਸਤੰਬਰ ਦਿਨ ਵੀਰਵਾਰ ਨੂੰ ਬਟਾਲਾ ਵਿਚ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ।

ਇਹ ਖ਼ਬਰ ਵੀ ਪੜ੍ਹੋ - ਵਿਧਾਨ ਸਭਾ ਦਾ ਸੈਸ਼ਨ ਮੁਕਦਿਆਂ ਹੀ CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ

ਡੀ. ਈ. ਟੀ. ਸੀ. ਜਲੰਧਰ ਸੁਰਿੰਦਰ ਗਰਗ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਆਬਕਾਰੀ ਇੰਸਪੈਕਟਰ ਸੁਰਿੰਦਰ ਕਾਹਲੋਂ ਨੇ ਆਪਣੀ ਟੀਮ ਸਮੇਤ 31 ਜੁਲਾਈ 2024 ਨੂੰ ਕੋਟਲੀ ਸਰਨਾ, ਪਠਾਨਕੋਟ ਵਿਖੇ ਨਾਕਾਬੰਦੀ ਕੀਤੀ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਐਕਸਾਈਜ਼ ਟੀਮ ਨੇ ਜਦੋਂ ਇਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ 40 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜਿਸ ਸਬੰਧੀ ਥਾਣਾ ਸਦਰ ਪਠਾਨਕੋਟ ਵਿਖੇ 31 ਜੁਲਾਈ 2024 ਨੂੰ ਐੱਫ. ਆਈ. ਆਰ ਨੰਬਰ 84 ਦਰਜ ਕੀਤੀ ਗਈ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀ ਦਾ ਐਲਾਨ! ਸਕੂਲਾਂ-ਕਾਲਜਾਂ ਤੋਂ ਇਲਾਵਾ ਠੇਕੇ ਵੀ ਰਹਿਣਗੇ ਬੰਦ

ਇਸ ਤੋਂ ਬਾਅਦ ਜਦੋਂ ਸ਼ਰਾਬ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਬਟਾਲਾ ਦੇ ਆਰ. ਕੇ. ਿੲੰਟਰਪ੍ਰਾਈਜ਼ ਗਰੁੱਪ ਨੇ ਆਬਕਾਰੀ ਐਕਟ ਦੀ ਉਲੰਘਣਾ ਕੀਤੀ ਹੈ, ਜਿਸ ਕਰ ਕੇ ਬਟਾਲਾ ਵਿੱਚ 1 ਦਿਨ ਲਈ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਪਤਾ ਲੱਗਾ ਹੈ ਕਿ ਡੀ. ਈ. ਟੀ. ਸੀ. ਜਲੰਧਰ ਦੀਆਂ ਹਦਾਇਤਾਂ ਅਨੁਸਾਰ ਬਟਾਲਾ ਵਿਚ ਸ਼ਰਾਬ ਦੇ ਠੇਕਿਆਂ ਦੀਆਂ ਦੁਕਾਨਾਂ ਨੂੰ ਇਕ ਦਿਨ ਲਈ ਬੰਦ ਰੱਖਣ ਲਈ ਟੀਮਾਂ ਤਿਆਰ ਕੀਤੀਆਂ ਗਈਆਂ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News