ਘਰ 'ਚੋਂ ਬਰਾਮਦ 'ਸ਼ਰਾਬ ਦਾ ਜ਼ਖੀਰਾ' (ਵੀਡੀਓ)

Saturday, Mar 02, 2019 - 11:25 AM (IST)

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ)—ਸ੍ਰੀ ਮੁਕਤਸਰ ਸਾਹਿਬ ਦੇ ਐਕਸਾਈਜ਼ ਵਿਭਾਗ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਇਕ ਗੁਪਤ ਸੂਚਨਾ ਦੇ ਆਧਾਰ ਤੇ ਛਾਪੇਮਾਰੀ ਕਰਦੇ ਹੋਏ ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਗੋਨਿਆਨਾ ਦੇ ਇਕ ਘਰ 'ਚੋਂ 425 ਪੇਟੀ ਦੇ ਕਰੀਬ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸ਼ਰਾਬ ਤਰਨਤਾਰਨ ਵਿਚ ਤਿਆਰ ਕੀਤੀ ਜਾਂਦੀ ਹੈ ਤੇ ਛਤੀਸਗੜ੍ਹ, ਅਰੁਣਾਚਲ ਪ੍ਰਦੇਸ਼ ਵਿਚ ਸਪਲਾਈ ਕੀਤੀ ਜਾਂਦੀ ਹੈ। ਕਿਉਂਕਿ ਪੰਜਾਬ ਵਿਚ ਇਸ ਸ਼ਰਾਬ ਨੂੰ ਵੇਚਣ ਦੀ ਮਨਾਹੀ ਹੈ। ਜਿਸ ਨੂੰ ਐਕਸਾਈਜ਼ ਵਿਭਾਗ ਅਤੇ ਪੁਲਸ ਨੇ ਮਿਲ ਕੇ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ। 

ਫਿਲਹਾਲ ਇਹ ਸ਼ਰਾਬ ਕਿਸ ਦੇ ਘਰ 'ਚੋਂ ਬਰਾਮਦ ਕੀਤੀ ਗਈ ਹੈ। ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਪੁਲਸ ਨੇ ਭਰੋਸਾ ਦਿੱਤਾ ਹੈ ਕਿ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਨੂੰ ਤੁਰੰਤ ਫੜਿਆ ਜਾਵੇਗਾ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।


author

Shyna

Content Editor

Related News